Punjab Government News: ਸਰਕਾਰ ਨੇ 830 ਪੋਸਟਾਂ ਕੀਤੀਆਂ ਖ਼ਤਮ, ਮਨੀਸਟੀਰੀਅਲ ਸਟਾਫ਼ ਦੀਆਂ 298 ਪੋਸਟਾਂ ਖ਼ਤਮ 
Published : Nov 3, 2023, 2:17 pm IST
Updated : Nov 3, 2023, 2:17 pm IST
SHARE ARTICLE
CM Bhagwant Mann
CM Bhagwant Mann

ਇਹ 830 ਪੋਸਟਾਂ ਪੰਜਾਬ ਸਰਕਾਰ ਦੇ ਕਿਸੇ ਆਮ ਵਿਭਾਗ ਦੀਆਂ ਨਹੀਂ ਸਗੋਂ 298 ਪੋਸਟਾਂ ਮਨੀਸਟੀਰੀਅਲ ਸਟਾਫ਼ ਅਤੇ 532 ਤਕਨੀਕੀ ਸਟਾਫ਼ ਦੀਆਂ ਪੋਸਟਾਂ ਹਨ।

Punjab Government News: ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਬਾਅਦ ਹੁਣ ਤੱਕ 37,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ ਪਰ ਹੁਣ ਇਸ ਦੇ ਨਾਲ ਹੀ ਹੁਣ ਸਰਕਾਰ ਨੇ 830 ਪੋਸਟਾਂ ਖ਼ਤਮ ਵੀ ਕਰ ਦਿੱਤੀਆਂ ਹਨ ਜਿਸ ਨੂੰ ਲੈ ਕੇ ਸਿਆਸਤ ਭਖ ਗਈ ਹੈ। ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਦੇ ਹੋਏ 830 ਪੋਸਟਾਂ ਨੂੰ ਖ਼ਤਮ ਕਰ ਦਿੱਤਾ ਹੈ, ਜਿਸ ਕਾਰਨ ਹੁਣ ਤੋਂ ਬਾਅਦ ਇਨ੍ਹਾਂ 830 ਪੋਸਟਾਂ ਲਈ ਕੋਈ ਵੀ ਭਰਤੀ ਨਹੀਂ ਕੀਤੀ ਜਾਵੇਗੀ ਅਤੇ ਨਾ ਹੀ ਕਿਸੇ ਦੀ ਤੈਨਾਤੀ ਕੀਤੀ ਜਾਵੇਗੀ।

ਖ਼ਾਸ ਗੱਲ ਇਹ ਹੈ ਕਿ ਇਹ 830 ਪੋਸਟਾਂ ਪੰਜਾਬ ਸਰਕਾਰ ਦੇ ਕਿਸੇ ਆਮ ਵਿਭਾਗ ਦੀਆਂ ਨਹੀਂ ਸਗੋਂ 298 ਪੋਸਟਾਂ ਮਨੀਸਟੀਰੀਅਲ ਸਟਾਫ਼ ਅਤੇ 532 ਤਕਨੀਕੀ ਸਟਾਫ਼ ਦੀਆਂ ਪੋਸਟਾਂ ਹਨ। ਇਨ੍ਹਾਂ ਪੋਸਟਾਂ ਵਿਚ ਸੀਨੀਅਰ ਡਾਕਟਰ ਤੋਂ ਲੈ ਕੇ ਫਾਰਮਾਸਿਸਟ ਅਤੇ ਕਲਰਕ ਤੋਂ ਲੈ ਕੇ ਪੁਲਿਸ ਕਾਂਸਟੇਬਲ ਤੱਕ ਸ਼ਾਮਲ ਹਨ। ਸਰਕਾਰ ਦੇ ਫ਼ੈਸਲੇ ਅਨੁਸਾਰ ਕੁੱਲ 101 ਕੈਟਾਗਿਰੀ ਵਿਚ ਪੋਸਟਾਂ ਨੂੰ ਖ਼ਤਮ ਕੀਤਾ ਗਿਆ ਹੈ, ਇਨ੍ਹਾਂ ਵਿਚ ਕਲਰਕ ਦੀਆਂ ਪੋਸਟਾਂ ਸਭ ਤੋਂ ਜ਼ਿਆਦਾ ਹਨ, ਜਦੋਂ ਕਿ ਬਾਕੀ ਪੋਸਟਾਂ ਦੀ ਗਿਣਤੀ 1 ਤੋਂ ਲੈ ਕੇ 15 ਤੱਕ ਹੈ।  

ਪੰਜਾਬ ਸਰਕਾਰ ਵੱਲੋਂ 31 ਅਕਤੂਬਰ 2023 ਨੂੰ ਨੋਟੀਫਿਕੇਸ਼ਨ ਨੰਬਰ 8/27/2019-14/240 ਜਾਰੀ ਕੀਤਾ ਗਿਆ ਹੈ, ਜਿਸ ਅਨੁਸਾਰ ਜ਼ਾਹਰ ਕੀਤਾ ਗਿਆ ਹੈ ਕਿ ਇਹ ਪੋਸਟਾਂ ਕਾਫ਼ੀ ਸਮੇਂ ਤੋਂ ਖਾਲੀ ਪਈਆਂ ਸਨ ਅਤੇ ਇਨ੍ਹਾਂ ਪੋਸਟਾਂ ਨੂੰ ਭਵਿੱਖ ਲਈ ਜਾਰੀ ਨਹੀਂ ਰੱਖਿਆ ਜਾਵੇਗਾ। ਭਾਵ ਇਨ੍ਹਾਂ ਪੋਸਟਾਂ ਲਈ ਹੁਣ ਤੋਂ ਬਾਅਦ ਕੋਈ ਵੀ ਭਰਤੀ ਨਹੀਂ ਕੀਤੀ ਜਾਵੇਗੀ।   

Tags: . punjab

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement