Paddy scam in Ludhiana: ਲੁਧਿਆਣਾ ਦੇ ਝੋਨਾ ਘੁਟਾਲੇ 'ਚ ਸ਼ਾਮਲ ਇਕ ਹੋਰ ਮੁਲਜ਼ਮ ਵਪਾਰੀ ਗ੍ਰਿਫ਼ਤਾਰ
Published : Nov 3, 2023, 4:00 pm IST
Updated : Nov 3, 2023, 4:20 pm IST
SHARE ARTICLE
Punjab Vigilance Bureau arrests another accused trader in paddy scam in Ludhiana
Punjab Vigilance Bureau arrests another accused trader in paddy scam in Ludhiana

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਦਸਿਆ ਜਾ ਰਿਹਾ ਮੁਲਜ਼ਮ

Paddy scam in Ludhiana News: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਲੁਧਿਆਣਾ ਅਤੇ ਹੋਰ ਅਨਾਜ ਮੰਡੀਆਂ ਵਿਚ ਹੋਏ ਝੋਨਾ ਘੁਟਾਲੇ ਦੇ ਮਾਮਲੇ ਵਿਚ ਸ਼ਾਮਲ ਇਕ ਹੋਰ ਮੁਲਜ਼ਮ ਵਪਾਰੀ ਕਾਲੂ ਰਾਮ ਵਾਸੀ ਨਵੀਂ ਆਬਾਦੀ, ਜੈਤੋਂ ਮੰਡੀ, ਜ਼ਿਲ੍ਹਾ ਫ਼ਰੀਦਕੋਟ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੂੰ ਲੁਧਿਆਣਾ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕਰਨ ਉਪਰੰਤ ਬਿਊਰੋ ਨੂੰ ਦੋ ਦਿਨਾਂ ਦਾ ਪੁਲਿਸ ਰਿਮਾਂਡ ਮਿਲ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਕਾਲੂ ਰਾਮ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਮੁਅੱਤਲ ਡਿਪਟੀ ਡਾਇਰੈਕਟਰ ਤੇ ਭਗੌੜੇ ਹੋ ਚੁੱਕੇ ਰਾਕੇਸ਼ ਕੁਮਾਰ ਸਿੰਗਲਾ ਅਤੇ ਉਕਤ ਵਿਭਾਗ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਨਜ਼ਦੀਕੀ ਸਬੰਧ ਸੀ।

ਉਨ੍ਹਾਂ ਅੱਗੇ ਦਸਿਆ ਕਿ ਮੁਲਜ਼ਮ ਕਾਲੂ ਰਾਮ ਨੇ ਪ੍ਰਸ਼ਾਸਨਿਕ ਅਤੇ ਸਿਆਸੀ ਸ਼ਹਿ ‘ਤੇ ਜਾਅਲੀ ਬਿੱਲਾਂ ਜ਼ਰੀਏ ਬਿਨਾਂ ਐਮ.ਐਸ.ਪੀ. (ਘੱਟੋ-ਘੱਟ ਸਮਰਥਨ ਮੁੱਲ) ਤੋਂ ਹੋਰਨਾਂ ਸੂਬਿਆਂ ਤੋਂ ਝੋਨਾ ਖ਼ਰੀਦ ਕੇ ਮੁਲਜ਼ਮ ਰਾਈਸ ਮਿੱਲਰਾਂ ਕ੍ਰਿਸ਼ਨ ਲਾਲ ਅਤੇ ਸੁਰਿੰਦਰ ਕੁਮਾਰ ਧੋਤੀਵਾਲਾ ਨੂੰ ਮੁਹੱਈਆ ਕਰਵਾਇਆ ਸੀ। ਇਸ ਮੁਲਜ਼ਮ ਨੇ ਕਿਸਾਨਾਂ ਵਲੋਂ ਉਨ੍ਹਾਂ ਦੀਆਂ ਦੁਕਾਨਾਂ 'ਤੇ ਲਿਆਂਦੇ ਝੋਨੇ ਦੀ ਅਸਲ ਪੈਦਾਵਾਰ ਦੀ ਬਜਾਏ ਲੁਧਿਆਣਾ ਜ਼ਿਲ੍ਹੇ ਵਿਚ ਵੱਧ ਫ਼ਸਲ ਦਰਸਾਉਣ ਵਾਲੇ ਫ਼ਰਜ਼ੀ ਬਿੱਲ ਤਿਆਰ ਕਰਨ ਵਿਚ ਉਕਤ ਮੁਲਜ਼ਮ ਕਮਿਸ਼ਨ ਏਜੰਟਾਂ/ਆੜ੍ਹਤੀਆਂ ਦੀ ਮਦਦ ਵੀ ਕੀਤੀ ਸੀ ਤਾਂ ਜੋ ਸੂਬਾ ਸਰਕਾਰ ਤੋਂ ਇਸ ਝੋਨੇ ਨੂੰ ਐਮ.ਐਸ.ਪੀ. ਉਪਰ ਵੇਚ ਕੇ ਵੱਧ ਮੁਨਾਫ਼ਾ ਕਮਾਇਆ ਜਾ ਸਕੇ।

ਬੁਲਾਰੇ ਨੇ ਦਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਪਹਿਲਾਂ ਹੀ ਐਫ.ਆਈ.ਆਰ. ਨੰਬਰ 11, ਮਿਤੀ 16.08.22 ਨੂੰ ਆਈ.ਪੀ.ਸੀ. ਦੀ ਧਾਰਾ 420, 465, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13(2) ਤਹਿਤ ਮੁਕੱਦਮਾ ਦਰਜ ਹੈ।

ਇਸ ਮੁਕੱਦਮੇ ਵਿਚ ਸ਼ਾਮਲ 16 ਮੁਲਜ਼ਮਾਂ ਵਿਚੋਂ 11 ਮੁਲਜ਼ਮ ਜਿਨ੍ਹਾਂ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਤੇਲੂ ਰਾਮ, ਜਗਰੂਪ ਸਿੰਘ ਤੇ ਸੰਦੀਪ ਭਾਟੀਆ (ਤਿੰਨੋਂ ਠੇਕੇਦਾਰ), ਅਨਿਲ ਜੈਨ, ਕਿਸ਼ਨ ਲਾਲ ਧੋਤੀਵਾਲਾ ਤੇ ਸੁਰਿੰਦਰ ਕੁਮਾਰ ਧੋਤੀਵਾਲਾ (ਤਿੰਨੋਂ ਆੜ੍ਹਤੀ), ਡੀ.ਐਫ਼.ਐਸ.ਸੀ. ਹਰਵੀਨ ਕੌਰ ਤੇ ਸੁਖਵਿੰਦਰ ਸਿੰਘ ਗਿੱਲ ਤੋਂ ਇਲਾਵਾ ਸਾਬਕਾ ਮੰਤਰੀ ਆਸ਼ੂ ਦੇ ਦੋ ਪ੍ਰਾਈਵੇਟ ਸਹਾਇਕਾਂ ਪੰਕਜ ਉਰਫ਼ ਮੀਨੂੰ ਮਲਹੋਤਰਾ ਅਤੇ ਇੰਦਰਜੀਤ ਇੰਦੀ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਦੋ ਹੋਰ ਮੁਲਜ਼ਮਾਂ ਸੁਰਿੰਦਰ ਬੇਰੀ ਡੀ.ਐਫ.ਐਸ.ਸੀ. (ਸੇਵਾਮੁਕਤ) ਅਤੇ ਜਗਨਦੀਪ ਢਿੱਲੋਂ ਡੀਐਮ ਪਨਸਪ ਨੂੰ ਹਾਈ ਕੋਰਟ ਵਲੋਂ ਅਗਾਊਂ ਜ਼ਮਾਨਤ ਦੇ ਦਿਤੀ ਗਈ ਹੈ ਜਦਕਿ ਮੁਲਜ਼ਮ ਪਰਮਜੀਤ ਚੇਚੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਸੁਪਰੀਮ ਕੋਰਟ ਵਲੋਂ ਖਾਰਜ ਹੋ ਚੁੱਕੀ ਹੈ ਅਤੇ ਉਸ ਨੂੰ ਵਿਜੀਲੈਂਸ ਬਿਊਰੋ ਅੱਗੇ ਆਤਮ ਸਮਰਪਣ ਕਰਨ ਦੇ ਨਿਰਦੇਸ਼ ਦਿਤੇ ਹੋਏ ਹਨ। ਉਨ੍ਹਾਂ ਅੱਗੇ ਦਸਿਆ ਕਿ ਇਸ ਚਰਚਿਤ ਕੇਸ ਵਿਚ ਇਕ ਹੋਰ ਉਕਤ ਮੁੱਖ ਮੁਲਜ਼ਮ ਆਰ.ਕੇ. ਸਿੰਗਲਾ, ਡਿਪਟੀ ਡਾਇਰੈਕਟਰ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਨੂੰ ਅਦਾਲਤ ਵਲੋਂ ਪਹਿਲਾਂ ਹੀ ਭਗੌੜਾ ਕਰਾਰ ਦਿਤਾ ਜਾ ਚੁੱਕਾ ਹੈ।

(For more news apart fromPaddy scam in Ludhiana, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM
Advertisement