ਖੇਤੀਬਾੜੀ ਵਿਭਾਗ ਵੱਲੋਂ 21,958 ਸੀ.ਆਰ.ਐਮ ਮਸ਼ੀਨਾਂ ਨੂੰ ਮਨਜ਼ੂਰੀ; ਕਿਸਾਨਾਂ ਨੇ 14 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਖਰੀਦੀਆਂ
Published : Nov 3, 2024, 9:17 pm IST
Updated : Nov 3, 2024, 9:17 pm IST
SHARE ARTICLE
21,958 CRM machines approved by Agriculture Department; Farmers have more than 14 thousand CRM. Purchased machines
21,958 CRM machines approved by Agriculture Department; Farmers have more than 14 thousand CRM. Purchased machines

ਮੌਜੂਦਾ ਸਾਲ ਸੀ.ਆਰ.ਐਮ. ਮਸ਼ੀਨਾਂ ਵਿੱਚ 9010 ਯੂਨਿਟਾਂ ਦੀ ਵਿਕਰੀ ਨਾਲ ਸੁਪਰ ਸੀਡਰ ਸਭ ਤੋਂ ਅੱਗੇ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ: ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਸੂਬੇ ਭਰ ਦੇ ਕਿਸਾਨਾਂ ਨੂੰ ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਵਾਸਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਸਬਸਿਡੀ ਵਾਲੀਆਂ 21,958 ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਾਲ ਹੁਣ ਤੱਕ ਕਿਸਾਨ ਵੱਲੋਂ 14,587 ਮਸ਼ੀਨਾਂ ਖਰੀਦੀਆਂ ਵੀ ਜਾ ਚੁੱਕੀਆਂ ਹਨ, ਜਿਸ ਨਾਲ ਸਾਲ 2018 ਤੋਂ ਹੁਣ ਤੱਕ ਕੁੱਲ 1.45 ਲੱਖ ਮਸ਼ੀਨਾਂ ਖਰੀਦੀਆਂ ਗਈਆਂ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮੌਜੂਦਾ ਸਾਲ ਕਿਸਾਨਾਂ ਵੱਲੋਂ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਵਿੱਚੋਂ ਸਭ ਤੋਂ ਵੱਧ ਸੁਪਰ ਸੀਡਰ ਮਸ਼ੀਨ ਦੇ 9,010 ਯੂਨਿਟ ਖਰੀਦੇ ਗਏ ਹਨ। ਇਸ ਤੋਂ ਬਾਅਦ ਜ਼ੀਰੋ ਟਿਲ ਡਰਿੱਲ (1,383), ਆਰ.ਐਮ.ਬੀ. ਪਲੌਅ (627), ਬੇਲਰ (595) ਅਤੇ ਰੇਕ (590) ਮਸ਼ੀਨਾਂ ਦੀ ਵਿਕਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਝੋਨੇ ਦੀ ਕਟਾਈ ਉਪਰੰਤ ਫਸਲੀ ਰਹਿੰਦ-ਖੂੰਹਦ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਲਈ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਵੱਧ ਤੋਂ ਵੱਧ ਸੀ.ਆਰ.ਐਮ. ਮਸ਼ੀਨਰੀ ਉਪਲੱਬਧ ਕਰਵਾਉਣ ਵਾਸਤੇ ਸੂਭੇ ਭਰ ਵਿੱਚ 620 ਕਸਟਮਰ ਹਾਇਰਿੰਗ ਸੈਂਟਰ (ਸੀ.ਐਚ.ਸੀ.) ਵੀ ਕਾਇਮ ਕੀਤੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ 3 ਨਵੰਬਰ ਤੱਕ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 68 ਫੀਸਦੀ ਕਮੀ ਆਈ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀਆਂ 12,813 ਘਟਨਾਵਾਂ ਦੇ ਮੁਕਾਬਲੇ ਇਸ ਵਾਰ 4,132 ਘਟਨਾਵਾਂ ਸਾਹਮਣੇ ਆਈਆਂ ਹਨ।


ਕਿਸਾਨਾਂ ਨੂੰ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਵਿਅਕਤੀਗਤ ਕਿਸਾਨ ਸੀ.ਆਰ.ਐਮ. ਮਸ਼ੀਨਾਂ ਦੀ ਲਾਗਤ ’ਤੇ 50 ਫੀਸਦੀ ਸਬਸਿਡੀ ਦਾ ਲਾਭ ਲੈ ਸਕਦੇ ਹਨ, ਜਦਕਿ ਸਹਿਕਾਰੀ ਸਭਾਵਾਂ, ਐੱਫ.ਪੀ.ਓ., ਪੰਚਾਇਤਾਂ ਲਈ ਇਹ ਸਬਸਿਡੀ 80 ਫੀਸਦ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਪੰਜਾਬ ਸਰਕਾਰ ਅਤੇ ਕਿਸਾਨ ਭਾਈਚਾਰੇ ਦੇ ਠੋਸ ਯਤਨਾਂ ਦਾ ਪ੍ਰਮਾਣ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement