Punjab News: ਅੰਮ੍ਰਿਤਸਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿਚ ਸ਼ਾਮਲ, 368 ਦਰਜ ਕੀਤਾ ਗਿਆ AQI
Published : Nov 3, 2024, 9:02 am IST
Updated : Nov 3, 2024, 9:02 am IST
SHARE ARTICLE
Amritsar is among the most polluted cities in the country News
Amritsar is among the most polluted cities in the country News

Punjab News: ਲੁਧਿਆਣਾ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ, 339 ਦਰਜ ਕੀਤਾ ਗਿਆ AQI

Amritsar is among the most polluted cities in the country News: ਪੰਜਾਬ ਦਾ ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ (AQI) 368 ਦਰਜ ਕੀਤਾ ਗਿਆ, ਜੋ ਦਿੱਲੀ ਦੇ AQI 316 ਤੋਂ 58 ਪੁਆਇੰਟ ਜ਼ਿਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ ਲੁਧਿਆਣਾ ਹੈ, ਜਿੱਥੇ AQI 339 ਦਰਜ ਕੀਤਾ ਗਿਆ। ਜਦਕਿ ਚੰਡੀਗੜ੍ਹ ਦਾ AQI ਵੀ ਬਹੁਤ ਖਰਾਬ ਹਾਲਤ 'ਚ ਹੈ। ਜਿੱਥੇ AQI 277 ਤੱਕ ਪਹੁੰਚ ਗਿਆ ਹੈ।

ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵੱਲੋਂ 2 ਨਵੰਬਰ ਦੀ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਦੇਸ਼ ਦੇ ਸਭ ਤੋਂ ਪ੍ਰਦੂਸ਼ਿਤ ਸ਼ਹਿਰਾਂ ਵਿੱਚ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਇਲਾਵਾ ਹਰਿਆਣਾ ਦੇ ਜੀਂਦ ਅਤੇ ਕਰਨਾਲ ਵੀ ਹਨ, ਜਿੱਥੇ AQI ਕ੍ਰਮਵਾਰ 339 ਅਤੇ 303 ਸੀ। ਇਸ ਤੋਂ ਇਲਾਵਾ ਬਠਿੰਡਾ ਵਿੱਚ AQI 143, ਜਲੰਧਰ ਵਿੱਚ 264, ਖੰਨਾ ਵਿੱਚ 196, ਮੰਡੀ ਗੋਬਿੰਦਗੜ੍ਹ ਵਿੱਚ 203, ਪਟਿਆਲਾ ਵਿੱਚ 243 ਅਤੇ ਰੂਪਨਗਰ ਵਿੱਚ AQI 164 ਦਰਜ ਕੀਤਾ ਗਿਆ ਹੈ।

ਸੂਬਾ ਸਰਕਾਰ ਹੁਣ ਪ੍ਰਦੂਸ਼ਣ 'ਤੇ ਕਾਬੂ ਪਾਉਣ ਲਈ ਮੀਂਹ ਦੀ ਉਡੀਕ ਕਰ ਰਹੀ ਹੈ। ਪਰ, ਦੂਜੇ ਪਾਸੇ, ਮੌਸਮ ਵਿਭਾਗ (ਆਈਐਮਡੀ) ਦੇ ਅਨੁਸਾਰ, ਨਵੰਬਰ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਅਗਲੇ ਦੋ ਹਫ਼ਤਿਆਂ ਤੱਕ ਥੋੜੀ ਜਾਂ ਘੱਟ ਬਾਰਿਸ਼ ਹੋਵੇਗੀ। ਇਸ ਦਾ ਮਤਲਬ ਹੈ ਕਿ ਨਵੰਬਰ 'ਚ ਵੀ ਲੋਕਾਂ ਨੂੰ ਪ੍ਰਦੂਸ਼ਣ ਦਾ ਸ਼ਿਕਾਰ ਹੋਣਾ ਪੈ ਸਕਦਾ ਹੈ।

ਅਕਤੂਬਰ 2024 ਭਾਰਤ ਵਿੱਚ ਸਭ ਤੋਂ ਗਰਮ ਅਕਤੂਬਰ ਰਿਹਾ, ਔਸਤ ਤਾਪਮਾਨ ਆਮ ਨਾਲੋਂ 1.23 ਡਿਗਰੀ ਸੈਲਸੀਅਸ ਵੱਧ ਦਰਜ ਕੀਤਾ ਗਿਆ।
ਭਾਰਤ ਆਈਐਮਡੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਅਤੇ ਚੰਡੀਗੜ੍ਹ ਸਮੇਤ ਦੇਸ਼ ਦੇ ਉੱਤਰੀ-ਪੱਛਮੀ ਹਿੱਸਿਆਂ ਵਿੱਚ ਵੀ ਨਵੰਬਰ ਵਿੱਚ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ, ਜਿਸ ਕਾਰਨ ਸਰਦੀਆਂ ਦੇ ਮੌਸਮ ਦੀ ਆਮਦ ਦੇਰੀ ਨਾਲ ਹੋ ਸਕਦੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਜੇ ਮੈਂ ਪ੍ਰੋਡਿਊਸਰ ਹੁੰਦਾ ਮੈਂ 'PUNJAB 95' ਚਲਾ ਦੇਣੀ ਸੀ', ਦਿਲਜੀਤ ਦੋਸਾਂਝ ਦੇ ਦਿਲ ਦੇ ਫੁੱਟੇ ਜਜ਼ਬਾਤ "

19 Oct 2025 3:06 PM

ਜਿਗਰੀ ਯਾਰ ਰਾਜਵੀਰ ਜਵੰਦਾ ਦੀ ਅੰਤਮ ਅਰਦਾਸ 'ਚ ਰੋ ਪਿਆ ਰੇਸ਼ਮ ਅਨਮੋਲ

18 Oct 2025 3:17 PM

Haryana: Pharma company owner gifts Brand New Cars to Employees on Diwali | Panchkula Diwali

17 Oct 2025 3:21 PM

Rajvir Jawanda daughter very emotional & touching speech on antim ardaas of Rajvir Jawanda

17 Oct 2025 3:17 PM

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM
Advertisement