ਗੁਰਦਾਸਪੁਰ 'ਚ ਕਿਸਾਨ ਨਾਲ ਵਾਪਰਿਆ ਮੰਦਭਾਗਾ ਹਾਦਸਾ, ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਕਿਸਾਨ ਦੀ ਹੋਈ ਮੌਤ
Published : Nov 3, 2024, 3:25 pm IST
Updated : Nov 3, 2024, 3:25 pm IST
SHARE ARTICLE
An unfortunate accident happened to a farmer in Gurdaspur, the farmer died due to falling under his own tractor
An unfortunate accident happened to a farmer in Gurdaspur, the farmer died due to falling under his own tractor

ਮੋੜ ਕੱਟਣ ਸਮੇਂ ਅਚਾਨਕ ਪਲਟ ਗਿਆ ਟਰੈਕਟਰ

ਗੁਰਦਾਸਪੁਰ: ਗੁਰਦਾਸਪੁਰ ਦੇ ਫਤਿਹਗੜ੍ਹ ਚੂੜੀਆਂ ਦੇ ਪਿੰਡ ਕੋਟਲੀ ਥਾਂਬਲਾ ਵਿੱਚ ਇਕ ਕਿਸਾਨ ਨਾਲ ਮੰਦਭਾਗਾ ਹਾਦਸਾ ਵਾਪਰ ਗਿਆ ਹੈ। ਕਿਸਾਨ ਦੀ ਆਪਣੇ ਹੀ ਟਰੈਕਟਰ ਦੇ ਹੇਠਾਂ ਆਉਣ ਕਾਰਨ ਕਿਸਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਕਿਸਾਨ ਦੀ ਪਛਾਣ ਜਗਜੀਤ ਸਿੰਘ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮ੍ਰਿਤਕ ਦੇ ਘਰ ਪਰਿਵਾਰ ਦਾ ਬੁਰਾ ਹਾਲ ਹੈ।

ਜਾਣਕਾਰੀ ਦਿੰਦਿਆਂ ਰਵਿੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦੇ ਚਾਚੇ ਦਾ ਲੜਕਾ ਜਗਜੀਤ ਸਿੰਘ ਬਹੁਤ ਹੀ ਮਿਹਨਤੀ ਸੀ ਅਤੇ ਸ਼ਨੀਵਾਰ ਰਾਤ ਕਰੀਬ 8 ਵਜੇ ਉਹ ਟਰੈਕਟਰ-ਟਰਾਲੀ 'ਚ ਫਸਲ ਲੈ ਕੇ ਆ ਰਿਹਾ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਜਦੋਂ ਉਹ ਸੜਕ 'ਤੇ ਮੋੜ ਕੱਟਣ ਲੱਗਾ ਤਾਂ ਅਚਾਨਕ ਟਰੈਕਟਰ ਪਲਟ ਗਿਆ, ਜਿਸ ਕਾਰਨ ਜਗਜੀਤ ਦੀ ਮੌਤ ਸਿੰਘ ਹੋ ਗਈ।  ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ ਛੱਡ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM

Punjab Flood : ਮਿੰਟਾਂ-ਸਕਿੰਟਾਂ 'ਚ ਤੋੜ ਦਿੱਤਾ ਧੁੱਸੀ ਬੰਨ੍ਹ, ਹੜ੍ਹ ਦੀ ਤਬਾਹੀ ਦੇਖ ਕੇ ਬਜ਼ੁਰਗ ਫੁੱਟ-ਫੁੱਟ ਰੋਇਆ

01 Sep 2025 3:20 PM

Punjab Flood Emotional Video : ਮੀਂਹ ਨਾਲ ਚੋਂਦੀ ਛੱਤ ਥੱਲੇ ਬੈਠੀ ਬਜ਼ੁਰਗ ਮਾਤਾ, ਹਾਲਾਤ ਦੱਸਦਿਆਂ ਰੋ ਪਈ

29 Aug 2025 3:12 PM

Flood News : Madhopur ਹੈੱਡ ਵਰਕਸ ਦੇ ਕਿਉਂ ਟੁੱਟੇ Flood Gate? ਹੁਣ ਕਿੰਝ ਕਾਬੂ ਹੋਵੇਗਾ Ravi River ਦਾ ਪਾਣੀ ?

29 Aug 2025 3:11 PM

kartik baggan murder Case : ਦੇਖੋ ਕਿਵੇਂ ਕੀਤਾ ਗਿਆ Ludhiana Influencer Kartik Baggan ਦਾ murder

28 Aug 2025 2:56 PM
Advertisement