Jalandhar News : ਖਿੰਗਰਾ ਗੇਟ ਗੋਲੀ ਕਾਂਡ ਨੂੰ ਲੈ ਕੇ ਵੱਡੀ ਖ਼ਬਰ, ਪੁਲਿਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
Published : Nov 3, 2024, 2:37 pm IST
Updated : Nov 3, 2024, 2:37 pm IST
SHARE ARTICLE
Jalandhar News: Big news regarding the Khingra Gate shooting incident, the police arrested the main accused
Jalandhar News: Big news regarding the Khingra Gate shooting incident, the police arrested the main accused

ਮੁੱਖ ਦੋਸ਼ੀ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਖਾਲੀ ਖੋਲ ਸਮੇਤ ਕੀਤਾ ਗ੍ਰਿਫ਼ਤਾਰ

ਜਲੰਧਰ: ਖਿੰਗਰਾ ਗੇਟ ਗੋਲੀ ਕਾਂਡ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਜਲੰਧਰ ਪੁਲਿਸ ਨੇ ਮੁੱਖ ਮੁਲਜ਼ਮ ਨੂੰ 12 ਘੰਟਿਆਂ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਕੇਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਕਿਹਾ ਹੈ ਕਿ ਝਗੜੇ ਕਾਰਨ ਸ਼ਨੀਵਾਰ ਰਾਤ 8:15 ਵਜੇ ਖਿੰਗਰਾ ਗੇਟ ਇਲਾਕੇ 'ਚ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਰਿਸ਼ਭ ਬਾਦਸ਼ਾਹ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਜਦਕਿ ਈਸ਼ੂ ਕੁਮਾਰ ਗੰਭੀਰ ਜ਼ਖ਼ਮੀ ਹੋ ਗਿਆ ਅਤੇ ਉਸ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਪੁਲਿਸ ਅਧਿਕਾਰੀ ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਥਾਣਾ ਡਵੀਜ਼ਨ 3 ਜਲੰਧਰ ਵਿਖੇ ਮੁਕੱਦਮਾ ਨੰਬਰ 122 ਮਿਤੀ 03.11.2024 ਅਧੀਨ 103(1),109,190,191(3), 25/27-54-59 ਅਸਲਾ ਐਕਟ ਬੀ.ਐਨ.ਐਸ. ਦਰਜ ਕੀਤਾ ਗਿਆ ਸੀ । ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਜਾਂਚ ਦੌਰਾਨ ਪੁਲਿਸ ਨੇ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਪੁੱਤਰ ਰਾਕੇਸ਼ ਕਪੂਰ ਈ.ਡੀ.-74 ਖਿੰਗਰਾ ਗੇਟ  ਜਲੰਧਰ, ਸਾਜਨ ਸਹੋਤਾ ਵਾਸੀ ਕਿਸ਼ਨਪੁਰਾ ਜਲੰਧਰ, ਮਾਨਵ ਵਾਸੀ ਭਾਈ ਦਿੱਤ ਸਿੰਘ ਨਗਰ ਜਲੰਧਰ, ਨੰਨੂ ਕਪੂਰ ਪੁੱਤਰ ਰਾਕੇਸ਼ ਕਪੂਰ ਵਾਸੀ ਐੱਮ. ED-74 ਖਿੰਗਰਾ ਗੇਟ ਜਲੰਧਰ, ਡਾਕਟਰ ਕੋਹਲੀ ਵਾਸੀ ਖਿੰਗੜਾ ਗੇਟ ਜਲੰਧਰ, ਚਕਸ਼ਤ ਰੰਧਾਵਾ ਵਾਸੀ ਜਲੰਧਰ, ਗੱਗੀ ਵਾਸੀ ਜਲੰਧਰ, ਕਾਕਾ ਚਾਚਾ ਵਾਸੀ ਜਲੰਧਰ ਅਤੇ ਕੁਝ ਅਣਪਛਾਤੇ ਵਿਅਕਤੀ ਖਿਲਾਫ ਮੁਕੱਦਮਾ ਦਰਜ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਦੋਸ਼ੀ ਸਾਹਿਲ ਕਪੂਰ ਉਰਫ ਮੰਨੂ ਕਪੂਰ ਢਿੱਲੂ ਨੂੰ ਇਕ ਦੇਸੀ ਪਿਸਤੌਲ ਅਤੇ ਦੋ ਖਾਲੀ ਖੋਲ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਦੋਸ਼ੀ ਖਿਲਾਫ ਪਹਿਲਾਂ ਹੀ ਪੰਜ ਅਪਰਾਧਿਕ ਮਾਮਲੇ ਵਿਚਾਰ ਅਧੀਨ ਹਨ।  ਸਵਪਨ ਸ਼ਰਮਾ ਨੇ ਦੱਸਿਆ ਕਿ ਬਾਕੀ ਦੋਸ਼ੀਆਂ ਨੂੰ ਫੜਨ ਲਈ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Jathedar ਨੂੰ ਹਟਾਉਣ ਤੇ CM Mann ਦਾ ਪਹਿਲਾ ਬਿਆਨ SGPC ਨੂੰ ਕਿਹਾ, 'ਪਹਿਲਾਂ ਆਪ ਤਾਂ ਵੈਲਿਡ ਹੋ ਜਾਓ'

08 Mar 2025 2:06 PM

ਹੁਣ Punjab ਦੇ ਇਸ Pind 'ਚ ਚੱਲਿਆ Bulldozer, ਕੁੱਝ ਹੀ ਸਕਿੰਟਾਂ 'ਚ ਕਰਤਾ Drug Trafficker ਦਾ ਘਰ ਤਬਾਹ

08 Mar 2025 2:03 PM

SGPC ਦਾ ਅਗਲਾ ਪ੍ਰਧਾਨ ਕੌਣ, ਕਿਵੇਂ ਚੁਣਿਆ ਜਾਵੇਗਾ ਨਵਾਂ ਪ੍ਰਧਾਨ, ਪੰਥਕ ਸਿਆਸਤ 'ਚ ਹਲਚਲ ਲਈ ਕੌਣ ਜ਼ਿੰਮੇਵਾਰ ?

07 Mar 2025 12:43 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ

07 Mar 2025 12:40 PM

Tehsildara ਨੂੰ ਦਿੱਤਾ ਅਲਟੀਮੇਟਮ ਖ਼ਤਮ, ਪੰਜਾਬ ਸਰਕਾਰ ਦੀ ਚਿਤਾਵਨੀ ਦਾ ਅਸਰ, ਦੇਖੋ ਕਿੱਥੇ-ਕਿੱਥੇ ਡਿਊਟੀ 'ਤੇ ਪਰਤੇ..

05 Mar 2025 12:19 PM
Advertisement