
Fatehgarh Sahib News : ਪੁਲਿਸ ਨੇ ਕੰਬਾਈਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਕੀਤੀ ਸ਼ੁਰੂ
Fatehgarh Sahib News : ਪਿੰਡ ਚਨਾਰਥਲ ਖੁਰਦ ਨੇੜੇ ਕੰਬਾਈਨ ਤੇ ਮੋਟਰਸਾਈਕਲ ਵਿਚਕਾਰ ਹੋਈ ਟੱਕਰ ’ਚ ਮੋਟਰਸਾਈਕਲ ਸਵਾਰ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਸ ਦੀ ਪਛਾਣ 29 ਸਾਲਾ ਨਰੈਣ ਸਿੰਘ ਵਾਸੀ ਪਿੰਡ ਅੱਤਾਪੁਰ ਵਜੋਂ ਹੋਈ ਹੈ।
ਜਾਣਕਾਰੀ ਦਿੰਦਿਆਂ ਥਾਣਾ ਮੂਲੇਪੁਰ ਦੇ ਏਐਸਆਈ ਦਿਲਬਾਗ ਸਿੰਘ ਨੇ ਦੱਸਿਆ ਕਿ ਨਰੈਣ ਸਿੰਘ ਆਪਣੇ ਮੋਟਰਸਾਈਕਲ ਤੇ ਪਿੰਡ ਚਨਾਰਥਲ ਖੁਰਦ ਨੇੜੇ ਪਹੁੰਚਿਆ ਤਾਂ ਇੱਕ ਕੰਬਾਈਨ ਚਾਲਕ ਨੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ। ਪੁਲਿਸ ਨੇ ਕੰਬਾਈਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
(For more news apart from motorcyclist died in collision with a combine News in Punjabi, stay tuned to Rozana Spokesman)