Abohar News : ਅਣਪਛਾਤੇ ਵਾਹਨ ਦੀ ਟੱਕਰ ਨਾਲ ਦੋ ਮੋਟਰਸਾਈਕਲ ਸਵਾਰਾਂ ਦੀ ਹੋਈ ਮੌਤ

By : BALJINDERK

Published : Nov 3, 2024, 6:51 pm IST
Updated : Nov 3, 2024, 7:41 pm IST
SHARE ARTICLE
ਮ੍ਰਿਤਕ ਦੀ ਫਾਈਲ ਫੋਟੋ
ਮ੍ਰਿਤਕ ਦੀ ਫਾਈਲ ਫੋਟੋ

Abohar News :ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਗਿਆ ਰਖਵਾਇਆ, ਪੁਲਿਸ ਮਾਮਲੇ ਦੀ ਕਰ ਰਹੀ ਹੈ ਜਾਂਚ

Abohar News : ਬੀਤੀ ਰਾਤ ਅਣਪਛਾਤੇ ਵਾਹਨ ਦੀ ਟੱਕਰ ਨਾਲ ਸਬ ਡਵੀਜ਼ਨ ਦੇ ਪਿੰਡ ਮੌਜਗੜ੍ਹ ਦੇ ਰਹਿਣ ਵਾਲੇ ਦੋ ਵਿਅਕਤੀਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਲਿਆਂਦਾ ਗਿਆ। ਥਾਣਾ ਖੂਈਆਂ ਸਰਵਰ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 40 ਸਾਲਾ ਮਦਨ ਲਾਲ ਪੁੱਤਰ ਬ੍ਰਿਜਲਾਲ ਆਪਣੇ ਸਾਥੀ ਮੋਹਨ ਲਾਲ ਪੁੱਤਰ ਜੈਰਾਮ ਨਾਲ ਸਾਈਕਲ 'ਤੇ ਸ੍ਰੀ ਗੰਗਾਨਗਰ ਤੋਂ ਪਿੰਡ ਵਾਪਸ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਕੱਲਰਖੇੜਾ ਓਵਰ ਬ੍ਰਿਜ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੇ ਅਣਪਛਾਤੇ ਵਾਹਨ ਨੇ ਦੋਵਾਂ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਜਿਸ 'ਚ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ।

ਘਟਨਾ ਦਾ ਪਤਾ ਲੱਗਦੇ ਹੀ ਆਸਪਾਸ ਦੇ ਲੋਕਾਂ ਨੇ ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ। ਉੱਥੇ ਪਹੁੰਚਦੇ ਹੀ ਡਾਕਟਰਾਂ ਨੇ ਮੋਹਨ ਲਾਲ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਮਦਨ ਲਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਬਠਿੰਡਾ ਏਮਜ਼ ਲਈ ਰੈਫਰ ਕਰ ਦਿੱਤਾ ਗਿਆ। ਪਰ ਉੱਥੇ ਪਹੁੰਚਦੇ ਹੀ ਮਦਨ ਲਾਲ ਦੀ ਵੀ ਮੌਤ ਹੋ ਗਈ। ਬਾਅਦ ਵਿਚ ਦੋਵਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ ਗਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement