ਫਿਰੋਜ਼ਪੁਰ ਵਿੱਚ ਆਸ਼ੀਸ਼ ਚੋਪੜਾ ਗੈਂਗ ਦੇ 2 ਮੈਂਬਰ ਗ੍ਰਿਫ਼ਤਾਰ
Published : Nov 3, 2025, 4:08 pm IST
Updated : Nov 3, 2025, 4:08 pm IST
SHARE ARTICLE
2 members of Ashish Chopra gang arrested in Ferozepur
2 members of Ashish Chopra gang arrested in Ferozepur

ਰਛਪਾਲ ਵਾਸੀ ਕੁੰਡੇ ਅਤੇ ਰਾਜੀਵ ਵਾਸੀ ਪਿੰਡ ਬੜੇ ਕੇ ਵਜੋਂ ਹੋਈ ਮੁਲਜ਼ਮਾਂ ਦੀ ਪਛਾਣ

ਚੰਡੀਗੜ੍ਹ/ਫਿਰੋਜ਼ਪੁਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਇੱਕ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ, ਗੈਂਗਸਟਰ ਵਿਰੋਧੀ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਫਿਰੋਜ਼ਪੁਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਫਿਰੋਜ਼ਪੁਰ ਤੋਂ ਆਸ਼ੀਸ਼ ਚੋਪੜਾ ਗੈਂਗ ਦੇ 2 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋਂ 205 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਛਪਾਲ ਉਰਫ਼ ਸੇਵਕ, ਜੋ ਫਿਰੋਜ਼ਪੁਰ ਦੇ ਪਿੰਡ ਕੁੰਡੇ ਦਾ ਵਸਨੀਕ ਹੈ ਅਤੇ ਰਾਜੀਵ ਉਰਫ਼ ਜੱਸਾ, ਜੋ ਫਿਰੋਜ਼ਪੁਰ ਦੇ ਪਿੰਡ ਬੜੇ ਕੇ ਦਾ ਵਸਨੀਕ ਹੈ, ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਆਸ਼ੀਸ਼ ਚੋਪੜਾ ਗੈਂਗ ਦੇ ਇੱਕ ਸ਼ੂਟਰ ਯੁਵੀ ਦੇ ਸੰਪਰਕ ਵਿੱਚ ਸਨ ਅਤੇ ਮਈ 2025 ਵਿੱਚ ਫਿਰੋਜ਼ਪੁਰ ਵਿੱਚ ਹੋਏ ਆਸ਼ੂ ਮੋਂਗਾ ਕਤਲ ਕੇਸ ਵਿੱਚ ਲੋੜੀਂਦੇ ਸਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅੱਗੇ ਅਤੇ ਪਿੱਛੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਪੂਰੇ ਨੈੱਟਵਰਕ ਨੂੰ ਖਤਮ ਕੀਤਾ ਜਾ ਸਕੇ।

ਆਪਰੇਸ਼ਨ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪ੍ਰਮੋਦ ਬਾਨ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ 'ਤੇ ਕਾਰਵਾਈ ਕਰਦੇ ਹੋਏ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਪੁਲਿਸ ਨਾਲ ਤਾਲਮੇਲ ਕਰਕੇ ਫਿਰੋਜ਼ਪੁਰ ਦੇ ਪਿੰਡ ਮਧਰੇ ਵਿਖੇ ਰੇਲਵੇ ਕਰਾਸਿੰਗ ਦੇ ਨੇੜੇ ਤੋਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਫਿਰੋਜ਼ਪੁਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਭੁਪਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਰਛਪਾਲ ਸਿੰਘ ਦਾ ਅਪਰਾਧਿਕ ਪਿਛੋਕੜ ਹੈ ਜਿਸ ਵਿੱਚ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੀ ਉਲੰਘਣਾ ਦੇ ਕਈ ਮਾਮਲੇ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ ਹੋਰ ਜਾਂਚ ਜਾਰੀ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 61 ਅਤੇ 85 ਦੇ ਤਹਿਤ ਐਫਆਈਆਰ ਨੰਬਰ 319 ਮਿਤੀ 01.11.2025 ਦਰਜ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement