ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਤਰਰਾਸ਼ਟਰੀ ਪਾਵਰ ਸਲੈਪ ਜੇਤੂ ਜੁਝਾਰ ਸਿੰਘ ਦਾ ਕੀਤਾ ਸਨਮਾਨ
Published : Nov 3, 2025, 7:29 pm IST
Updated : Nov 3, 2025, 7:29 pm IST
SHARE ARTICLE
Speaker Kultar Singh Sandhwan honours International Power Slap winner Jujhar Singh
Speaker Kultar Singh Sandhwan honours International Power Slap winner Jujhar Singh

ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ ਜੁਝਾਰ ਸਿੰਘ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ: ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਚੈਂਬਰ ਵਿੱਚ ਜੁਝਾਰ ਸਿੰਘ ਪੁੱਤਰ ਸੰਗਤ ਸਿੰਘ ਨੂੰ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ, ਜੋ ਆਬੂ ਧਾਬੀ ਵਿਖੇ ਹੋਈ ਅੰਤਰਰਾਸ਼ਟਰੀ ਪਾਵਰ ਸਲੈਪ ਚੈਂਪੀਅਨਸਿ਼ਪ ਜਿੱਤਣ ਵਾਲੇ ਪਹਿਲੇ ਭਾਰਤੀ ਅਤੇ ਵਿਸ਼ਵ ਭਰ ਦੇ ਪਹਿਲੇ ਸਿੱਖ ਬਣੇ ਹਨ। ਜੁਝਾਰ ਸਿੰਘ ਨੇ ਰੂਸੀ ਹੈਵੀਵੇਟ ਅਨਾਤੋਲੀ ਗਾਲੁਸ਼ਕਾ ਨੂੰ ਹਰਾ ਕੇ ਇਤਿਹਾਸ ਰਚਿਆ। ਉਹ ਸ੍ਰੀ ਚਮਕੌਰ ਸਾਹਿਬ, ਜਿ਼ਲ੍ਹਾ ਰੋਪੜ ਨਾਲ ਸਬੰਧਤ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਜੁਝਾਰ ਸਿੰਘ ਨੇ ਖੇਡਾਂ ਪ੍ਰਤੀ ਆਪਣੀ ਲਗਨ ਅਤੇ ਸਮਰਪਣ ਸਦਕਾ ਵਿਸ਼ਵ ਭਰ ਵਿੱਚ ਪੰਜਾਬੀਆਂ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹੋਣਹਾਰ ਨੌਜਵਾਨ ਪੰਜਾਬ ਦੀਆਂ ਖੇਡਾਂ ਦੀ ਵਿਸ਼ਵ ਭਰ ਵਿੱਚ  ਨਵੀਂ ਪਛਾਣ ਬਣਾ ਰਹੇ ਹਨ।

ਸ. ਸੰਧਵਾਂ ਨੇ ਜੁਝਾਰ ਸਿੰਘ ਨੂੰ ਇਸ ਖੇਤਰ ਵਿਚ ਨਾਮਣਾ ਖੱਟਣ ਅਤੇ ਆਪਣੀ ਖੇਡ ਵਿਚ ਸਿਖਰ `ਤੇ ਪਹੁੰਚਣ ਦੀ ਕਾਮਨਾ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਨਾਲ-ਨਾਲ ਖਿਡਾਰੀਆਂ ਦੀ ਭਲਾਈ ਲਈ ਹਮੇਸ਼ਾ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡਾਂ ਨਸਿ਼ਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਸਮਰੱਥ ਸਾਧਨ ਹੋ ਸਕਦੀਆਂ ਹਨ ਅਤੇ ਸਾਡੇ ਨੌਜਵਾਨਾਂ ਨੂੰ ਜੁਝਾਰ ਸਿੰਘ ਵਰਗੇ ਖਿਡਾਰੀਆਂ ਤੋਂ ਸੇਧ ਲੈਣ ਦੀ ਲੋੜ ਹੈ। ਸਾਡੇ ਨੌਜਵਾਨਾਂ ਨੂੰ ਚਾਹੀਦਾ ਹੈ ਕਿ ਨਸਿ਼ਆਂ ਦੇ ਖਾਤਮੇ ਲਈ ਖੇਡਾਂ ਵੱਲ ਧਿਆਨ ਦੇਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement