
ਪੰਜਾਬ ਸਰਕਾਰ ਨੇ ਅੱਜ ਹੁਕਮ ਜਾਰੀ ਕਰਦਿਆਂ 2 ਆਈ.ਏ.ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿਤਾ ਗਿਆ...
ਚੰਡੀਗੜ੍ਹ (ਸਸਸ) : ਪੰਜਾਬ ਸਰਕਾਰ ਨੇ ਅੱਜ ਹੁਕਮ ਜਾਰੀ ਕਰਦਿਆਂ 2 ਆਈ.ਏ.ਐਸ ਅਧਿਕਾਰੀਆਂ ਨੂੰ ਵਾਧੂ ਚਾਰਜ ਦਿਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ੍ਰੀ ਗੁਰਕਿਰਤ ਕ੍ਰਿਪਾਲ ਸਿੰਘ, ਆਈ.ਏ.ਐਸ., ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁੱਖ ਮੰਤਰੀ ਪੰਜਾਬ ਨੂੰ ਮੌਜੂਦਾ ਜਿੰਮੇਵਾਰੀ ਤੋਂ ਇਲਾਵਾ ਸਕੱਤਰ, ਤਕਨੀਕੀ ਸਿੱਖਿਆ ਤੇ ਉਦਯੋਗਕ ਸਿਖਲਾਈ ਅਤੇ ਸਕੱਤਰ ਰੋਜ਼ਗਾਰ ਉਤਪਤੀ ਤੇ ਸਿਖਲਾਈ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।
ਉਨ੍ਹਾਂ ਨੂੰ ਇਹ ਵਾਧੂ ਚਾਰਜ ਸ੍ਰੀ ਡੀ.ਕੇ. ਤਿਵਾੜੀ, ਆਈ.ਏ.ਐਸ. ਦੇ ਚੋਣ ਡਿਊਟੀ ਦੇ ਸਮੇਂ ਲਈ ਦਿਤਾ ਗਿਆ ਹੈ। ਇਸੇ ਤਰ੍ਹਾਂ ਸ੍ਰੀ ਕੇ.ਏ.ਪੀ. ਸਿਨਹਾ, ਆਈ.ਏ.ਐਸ., ਪ੍ਰਮੁੱਖ ਸਕੱਤਰ, ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਨੂੰ ਪ੍ਰਮੁੱਖ ਸਕੱਤਰ, ਸੰਸਦੀ ਮਾਮਲੇ ਦੀ ਖਾਲੀ ਆਸਾਮੀ ਦਾ ਵਾਧੂ ਚਾਰਜ ਦਿਤਾ ਗਿਆ ਹੈ।