ਕੈਪਟਨ ਅਮਰਿੰਦਰ ਸਿੰਘ ਵੱਲੋਂ ਹਲਵਾਰਾ ਵਿਖੇ ਅੰਤਰਰਾਸ਼ਟਰੀ ਸਿਵਲ ਟਰਮੀਨਲ ਦੀ ਸਥਾਪਨਾ ਨੂੰ ਹਰੀ ਝੰਡੀ
Published : Dec 3, 2018, 5:33 pm IST
Updated : Dec 3, 2018, 5:33 pm IST
SHARE ARTICLE
Punjab Cabinet
Punjab Cabinet

ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲਾ ਲੁਧਿਆਣਾ ਦੇ ਇੰਡੀਅਨ ਏਅਰ...

ਚੰਡੀਗੜ (ਸ.ਸ.ਸ) : ਸੂਬੇ ਵਿੱਚ ਉਦਯੋਗਿਕ ਅਤੇ ਆਰਥਿਕ ਗਤੀਵਿਧੀਆਂ ਹੋਰ ਹੁਲਾਰਾ ਦੇਣ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਜ਼ਿਲਾ ਲੁਧਿਆਣਾ ਦੇ ਇੰਡੀਅਨ ਏਅਰ ਫੋਰਸ ਸਟੇਸ਼ਨ ਹਲਵਾਰਾ ਵਿਖੇ ਨਵਾਂ ਅੰਤਰਰਾਸ਼ਟਰੀ ਸਿਵਲ ਹਵਾਈ ਟਰਮੀਨਲ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਫੈਸਲੇ ਨਾਲ ਸੂਬੇ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਜਿਸ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਵਜੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਕੋਲ ਇਹ ਮਸਲਾ ਉਠਾਇਆ ਸੀ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਇਸ ਸਬੰਧੀ ਏਅਰਪੋਰਟਸ ਅਥਾਰਟੀ ਆਫ ਇੰਡੀਆ (ਏ.ਏ.ਆਈ.) ਨਾਲ ਸਮਝੌਤਾ ਸਹੀਬੰਦ (ਐਮ.ਓ.ਯੂ.) ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਿਵਲ ਟਰਮੀਨਲ ਦਾ ਨਿਰਮਾਣ ਸਾਂਝੇ ਤੌਰ 'ਤੇ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਇਸ ਮੰਤਵ ਲਈ ਗਠਿਤ ਕੀਤੀ ਜੁਆਇੰਟ ਵੈਂਚਰ ਕੰਪਨੀ (ਜੇ.ਵੀ.ਸੀ.) ਰਾਹੀਂ ਕੀਤਾ ਜਾਵੇਗਾ।

ਇਸ ਪ੍ਰੋਜੈਕਟ ਵਿੱਚ 51% ਹਿੱਸੇਦਾਰੀ ਏਅਰਪੋਰਟਸ ਅਥਾਰਟੀ ਆਫ਼ ਇੰਡੀਆ ਅਤੇ 49% ਹਿੱਸੇਦਾਰੀ ਪੰਜਾਬ ਸਰਕਾਰ ਦੀ ਗਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ) ਦੀ ਹੋਵੇਗੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 135.54 ਏਕੜ ਜ਼ਮੀਨ ਬਿਨਾਂ ਕਿਸੇ ਕੀਮਤ ਦੇ ਜੇ.ਵੀ.ਸੀ. ਨੂੰ ਹਿੱਸੇਦਾਰੀ ਦੌਰ 'ਤੇ ਦਿੱਤੀ ਜਾਵੇਗੀ। ਇਸ ਏਅਰਪੋਰਟ ਦੇ ਨਿਰਮਾਣ ਦਾ ਸਾਰਾ ਪੂੰਜੀ ਖਰਚ ਏਅਰ ਪੋਰਟ ਅਥਾਰਟੀ ਆਫ਼ ਇੰਡੀਆ ਦੁਆਰਾ ਕੀਤਾ ਜਾਵੇਗਾ ਜਦਕਿ ਇਸ ਹਵਾਈ ਅੱਡੇ ਨੂੰ ਚਲਾਉਣ, ਸੰਚਾਲਨ ਅਤੇ ਇਸ ਦੇ ਰੱਖ-ਰਖਾਵ ਦਾ ਸਾਰਾ ਖਰਚ ਕੰਪਨੀ ਦੁਆਰਾ ਕੀਤਾ ਜਾਵੇਗਾ।

ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਪਹਿਲੇ ਪੜਾਅ ਦਾ ਕੰਮ ਜਿਸ ਵਿੱਚ 135.54 ਏਕੜ ਰਕਬੇ ਵਿੱਚ ਕੋਡ-4 ਸੀ ਤਰਾਂ ਦੇ ਜ਼ਹਾਜਾਂ ਦੇ ਓਪਰੇਸ਼ਨ ਲਈ ਪੂਰਨ ਰੂਪ ਵਿੱਚ ਨਵੇਂ ਅੰਤਰਰਾਸ਼ਟਰੀ ਸਿਵਲ ਏਅਰ ਟਰਮੀਨਲ ਦਾ ਨਿਰਮਾਣ ਕਰਨਾ ਸ਼ਾਮਲ ਹੈ, ਤਿੰਨ ਸਾਲ ਦੇ ਸਮੇਂ ਵਿੱਚ ਪੂਰਾ ਕੀਤਾ ਜਾਵੇਗਾ। ਇਸ ਪ੍ਰਾਜੈਕਟ ਦਾ ਨਿਰਮਾਣ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਆਰਥਿਕ ਵਿਕਾਸ, ਵਪਾਰ ਅਤੇ ਉਦਯੋਗਿਕ ਹੱਬ ਲੁਧਿਆਣਾ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਨੂੰ ਇਕ ਨਵੀਂ ਬੁਲੰਦੀ ਵੱਲ ਲੈ ਕੇ ਜਾਵੇਗਾ।

ਲੁਧਿਆਣਾ, ਪੰਜਾਬ ਦਾ ਸਭ ਤੋਂ ਵੱਡਾ ਉਦਯੋਗਿਕ ਅਤੇ ਕਾਰੋਬਾਰ ਵਾਲਾ ਸ਼ਹਿਰ ਹੈ ਜਿਸ ਦੀ ਆਬਾਦੀ ਲਗਪਗ 20 ਲੱਖ ਹੈ। ਇਸ ਵੇਲੇ ਇੱਥੇ ਇਕ ਛੋਟਾ ਜਿਹਾ ਏਅਰਪੋਰਟ ਸਾਹਨੇਵਾਲ ਵਿਖੇ ਚੱਲ ਰਿਹਾ ਹੈ ਜਿਸ ਨੂੰ ਏ.ਏ.ਆਈ. ਦੁਆਰਾ ਚਲਾਇਆ ਜਾਂਦਾ ਹੈ ਅਤੇ ਇੱਥੇ ਖੇਤਰੀ ਸੰਪਰਕ ਸਕੀਮ-ਉਡਾਨ ਤਹਿਤ ਸਿਰਫ ਦਿੱਲੀ ਨੂੰ ਉਡਾਨਾਂ ਭਰੀਆਂ ਜਾਂਦੀਆਂ ਹਨ। ਲੁਧਿਆਣਾ ਸ਼ਹਿਰ, ਪੰਜਾਬ ਦੇ ਕੇਂਦਰ ਵਿੱਚ ਸਥਿਤ ਹੋਣ ਕਾਰਨ ਕਾਫੀ ਮਹੱਤਤਾ ਰੱਖਦਾ ਹੈ। ਮੌਜੂਦਾ ਏਅਰਪੋਰਟ ਦੇ ਰਨਵੇ ਦੀ ਲੰਬਾਈ ਸੀਮਿਤ ਹੋਣ ਕਾਰਨ ਇੱਥੇ ਸਿਰਫ ਛੋਟੇ ਜਹਾਜ਼ ਹੀ ਉਡਾਨ ਭਰ ਸਕਦੇ ਹਨ ਜਿਸ ਕਰਕੇ ਹਵਾਈ ਸੰਪਰਕ ਬਹੁਤ ਸੀਮਿਤ ਹੈ।

ਇਸ ਤੋਂ ਇਲਾਵਾ ਮੌਜੂਦਾ ਏਅਰਪੋਰਟ ਦੇ ਆਲੇ-ਦੁਆਲੇ ਸ਼ਹਿਰ ਦਾ ਕਾਫੀ ਵਿਕਾਸ ਹੋ ਜਾਣ ਕਰਕੇ ਸਾਹਨੇਵਾਲ ਵਿਖੇ ਮੌਜੂਦਾ ਹਵਾਈ ਅੱਡੇ ਦਾ ਵਿਸਤਾਰ ਕਰਨ ਲਈ ਹੋਰ ਜ਼ਮੀਨ ਐਕੁਵਾਇਰ ਕਰਨਾ ਸੰਭਵ ਨਹੀਂ ਹੈ। ਲੁਧਿਆਣਾ, ਮਹੱਤਵਪੂਰਨ ਉਦਯੋਗਿਕ ਜ਼ੋਨ ਹੈ ਜਿੱਥੋਂ ਹਵਾਈ ਟਰੈਫਿਕ ਵਧਣ ਨਾਲ ਬਰਾਮਦ ਵਿੱਚ ਕਾਫੀ ਵਾਧਾ ਹੋ ਸਕਦਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement