
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਨਅਤਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਪੰਜਾਬ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ...
ਚੰਡੀਗੜ (ਸ.ਸ.ਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਸਨਅਤਕਾਰ ਅਤੇ ਪੀ.ਐਚ.ਡੀ. ਚੈਂਬਰ ਆਫ ਪੰਜਾਬ ਕਮੇਟੀ ਦੇ ਸਾਬਕਾ ਚੇਅਰਮੈਨ ਅਮਰਜੀਤ ਗੋਇਲ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਬੀਤੀ ਸ਼ਾਮ ਚੱਲ ਵਸੇ। ਇਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਮਰਜੀਤ ਗੋਇਲ ਵੱਲੋਂ ਸੂਬੇ ਦੀ ਉਦਯੋਗਿਕ ਤਰੱਕੀ ਲਈ ਪਾਏ ਸ਼ਾਨਦਾਰ ਯੋਗਦਾਨ ਨੂੰ ਚੇਤੇ ਕੀਤਾ। ਉਨਾਂ ਨੇ ਸਨਅਤ ਦੀ ਮੁੜ ਸੁਰਜੀਤੀ ਅਤੇ ਸਥਾਨਕ ਉਦਯੋਗ ਦੇ ਹਿੱਤਾਂ ਦੀ ਰਾਖੀ ਲਈ ਸ੍ਰੀ ਗੋਇਲ ਵੱਲੋਂ ਕੀਤੇ ਅਣਥੱਕ ਕੰਮਾਂ ਦੀ ਸ਼ਲਾਘਾ ਕੀਤੀ।
ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੋਇਲ ਦੇ ਤੁਰ ਜਾਣ ਨਾਲ ਪੈਦਾ ਹੋਏ ਖਲਾਅ 'ਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਅਗਾਂਹਵਧੂ ਸਨਅਤਕਾਰ ਸਨ ਜਿਨਾਂ ਨੇ ਸੂਬੇ ਦੇ ਉਦਯੋਗਿਕ ਖੇਤਰ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਰੋਲ ਅਦਾ ਕੀਤਾ। ਦੁਖੀ ਪਰਿਵਾਰ ਅਤੇ ਸਾਕ-ਸਬੰਧੀਆਂ ਨਾਲ ਦਿਲੀ ਹਮਦਰਦੀ ਜ਼ਾਹਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲ ਪੁਰਖ ਅੱਗੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰਕ ਮੈਂਬਰਾਂ ਤੇ ਸਾਕ-ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਅਰਦਾਸ ਕੀਤੀ।