
ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਵਿਰੋਧ ਵਿਚ ਖੜੇ ਹੋਏ ਮੰਤਰੀਆਂ ਦੇ ਸੁਰ ਹੁਣ ਨਰਮ ਪੈਣ ਲਗ ਪਏ। ਸਿੱਧੂ ਨੂੰ ਅਸਤੀਫਾ ਦੇਣ ਦੀ....
ਚੰਡੀਗੜ੍ਹ (ਭਾਸ਼ਾ) : ਕੈਬਿਨਟ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਬਿਆਨ ਤੋਂ ਬਾਅਦ ਵਿਰੋਧ ਵਿਚ ਖੜੇ ਹੋਏ ਮੰਤਰੀਆਂ ਦੇ ਸੁਰ ਹੁਣ ਨਰਮ ਪੈਣ ਲਗ ਪਏ। ਸਿੱਧੂ ਨੂੰ ਅਸਤੀਫਾ ਦੇਣ ਦੀ ਨਸੀਹਤ ਦੇਣ ਵਾਲੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਹੁਣ ਨਵਜੋਤ ਸਿੰਘ ਸਿੱਧੂ ਦੇ ਪੱਖ ਵਿਚ ਬੋਲਣਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਨੇ ਸਾਰੀ ਸਥਿਤੀ ਬਿਆਨ ਕਰ ਦਿੱਤੀ ਹੈ ਅਤੇ ਹੁਣ ਇਸ ਮੁੱਦੇ 'ਤੇ ਗੱਲ ਕਰਨੀ ਨਹੀਂ ਬਣਦੀ।
Navjot Sidhu
ਉਧਰ ਇਸ ਮਾਮਲੇ ਵਿਚ ਨਵਜੋਤ ਸਿੱਧੂ ਦਾ ਕਹਿਣਾ ਹੈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੇਰੇ ਪਿਤਾ ਸਮਾਨ ਹਨ ਮੈਂ ਉਹਨਾਂ ਦੀ ਬਹੁਤ ਇੱਜ਼ਤ ਕਰਦਾ ਹਾਂ। ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਨੇ ਰਾਹੁਲ ਗਾਂਧੀ ਨੂੰ ਆਪਣਾ ਕੈਪਟਨ ਦੱਸਿਆ ਸੀ ਜਿਸ ਤੋਂ ਬਾਅਦ ਵੱਡਾ ਵਿਵਾਦ ਖੜਾ ਹੋ ਗਿਆ ਸੀ। ਨਵਜੋਤ ਸਿੱਧੂ ਦੇ ਇਸ ਬਿਆਨ ਤੋਂ ਬਾਅਦ ਉਨ੍ਹਾਂ ਦੀ ਆਪਣੀ ਸਰਕਾਰ ਦੇ ਮੰਤਰੀ ਹੀ ਸਿੱਧੂ ਖਿਲਾਫ ਖੜੇ ਹੋ ਗਏ ਸਨ।
Navjot Sidhu
ਉਧਰ ਅੱਜ ਚੰਡੀਗੜ੍ਹ ਵਿਚ ਮੁਖ ਮੰਤਰੀ ਨਿਵਾਸ 'ਤੇ ਕੈਬਿਨਟ ਮੀਟਿੰਗ ਨੂੰ ਵੀ ਸੱਦਾ ਦਿਤਾ ਗਿਆ ਹੈ ਅਤੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਸਿੱਧੂ ਦੇ ਇਸ ਬਿਆਨ ਨੂੰ ਲੈ ਕੇ, ਪਰ ਇਸ ਮੀਟਿੰਗ ਵਿਚ ਨਵਜੋਤ ਸਿੰਘ ਸਿੱਧੂ ਖੁਦ ਹਾਜਿਰ ਨਹੀਂ ਹੋਣਗੇ ਕਿਉਂ ਕਿ ਉਹ ਬਾਹਰਲੇ ਸੂਬਿਆਂ ਦੇ ਚੋਣ ਪ੍ਰਚਾਰ 'ਚ ਰੁਝੇ ਹੋਏ ਹਨ।