ਪੰਜਾਬ ਦੇ ਨੌਜਵਾਨਾਂ ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, 26 ਜਨਵਰੀ ਨੂੰ ਮਿਲਣਗੇ ਸਮਾਰਟਫ਼ੋਨ
Published : Dec 3, 2019, 12:14 pm IST
Updated : Dec 3, 2019, 12:14 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਵਲੋਂ 26 ਜਨਵਰੀ ਮਤਲਬ ਕਿ ਗਣਤੰਤਰ ਦਿਵਸ 'ਤੇ 1 ਲੱਖ, 60 ਹਜ਼ਾਰ ਸਮਾਰਟਫੋਨ ਨੌਜਵਾਨਾਂ ਨੂੰ ਵੰਡਣ ਦਾ ਐਲਾਨ ਕੀਤਾ ਗਿਆ ਹੈ।

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਵੇਂ ਸਾਲ 'ਤੇ ਪੰਜਾਬ ਦੇ ਨੌਜਵਾਨਾਂ ਨੂੰ ਵੱਡਾ ਤੋਹਫਾ ਦਿੱਤਾ ਜਾਵੇਗਾ ਕਿਉਂਕਿ ਕੈਪਟਨ ਵਲੋਂ 26 ਜਨਵਰੀ ਮਤਲਬ ਕਿ ਗਣਤੰਤਰ ਦਿਵਸ 'ਤੇ 1 ਲੱਖ, 60 ਹਜ਼ਾਰ ਸਮਾਰਟਫੋਨ ਨੌਜਵਾਨਾਂ ਨੂੰ ਵੰਡਣ ਦਾ ਐਲਾਨ ਕੀਤਾ ਗਿਆ ਹੈ।

ਇਸ ਬਾਰੇ ਕੈਪਟਨ ਨੇ ਟਵੀਟ ਕਰਦਿਆਂ ਲਿਖਿਆ ਕਿ 26 ਜਨਵਰੀ, 2020 ਨੂੰ ਜਦੋਂ ਅਸੀਂ ਗਣਤੰਤਰ ਦਿਵਸ ਮਨਾਵਾਂਗੇ, ਉਦੋਂ ਅਸੀਂ ਸਮਾਰਟਫੋਨ ਦਾ ਆਪਣਾ ਪਹਿਲਾ ਪੜਾਅ ਸ਼ੁਰੂ ਕਰਨ ਜਾ ਰਹੇ ਹਾਂ।

Captain SmartphoneCaptain Smartphone

ਉਨ੍ਹਾਂ ਲਿਖਿਆ ਕਿ 1.6 ਲੱਖ ਸਮਾਰਟਫੋਨ 11ਵੀਂ ਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਦਿੱਤੇ ਜਾਣਗੇ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਾ ਭਰੋਸਾ ਹੈ ਕਿ ਇਹ ਸਮਾਰਟਫੋਨ ਵਿਦਿਆਰਥੀਆਂ ਨੂੰ ਪੜ੍ਹਾਈ 'ਚ ਮਦਦਗਾਰ ਸਾਬਿਤ ਹੋਣਗੇ ਅਤੇ ਉਨ੍ਹਾਂ ਨੂੰ ਤਕਨੀਕ ਸਮਝਦਾਰ ਬਣਾਉਣਗੇ।

SmartphoneSmartphone

ਦੱਸ ਦਈਏ ਕਿ ਕੈਪਟਨ ਅਮਰਿੰਦਰ ਸਿੰਘ ਵਲੋਂ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਸਮਾਰਟਫੋਨ ਦੀਆਂ ਸਪੈਸੀਫਿਕੇਸ਼ਨ ਦੀ ਇਕ ਫੋਟੋ ਵੀ ਸ਼ੇਅਰ ਕੀਤੀ ਗਈ ਹੈ। ਦੱਸ ਦਈਏ ਕਿ ਸਰਕਾਰ ਤਿੰਨ ਵਰ੍ਹੇ ਬਾਅਦ ਆਪਣੇ ਚੋਣ ਵਾਅਦੇ ਨੂੰ ਪੂਰਾ ਕਰਨ ਜਾ ਰਹੀ ਹੈ

SmartphoneSmartphone

ਜਿਸ ਵਿੱਚ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ ਦਾ ਐਲਾਨ ਕੀਤਾ ਸੀ। ਕੈਪਟਨ ਸਰਕਾਰ ਇਸ ਨੂੰ ਲਗਾਤਾਰ ਟਾਲਦੀ ਆ ਰਹੀ ਸੀ ਪਰ ਸੋਸ਼ਲ ਮੀਡੀਆ 'ਤੇ ਮਜ਼ਾਕ ਉੱਡਣ ਮਗਰੋਂ ਹੁਣ ਸਮਾਰਟ ਫੋਨ ਦੇਣ ਦੀ ਤਿਆਰੀ ਕੀਤੀ ਹੈ।  
 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement