ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿਚ ਸੜਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਹੀ ਮੌਤ
Published : Dec 3, 2020, 1:02 am IST
Updated : Dec 3, 2020, 1:02 am IST
SHARE ARTICLE
image
image

ਉੱਤਰ ਪ੍ਰਦੇਸ਼ ਦੇ ਕੌਸ਼ੰਬੀ ਵਿਚ ਸੜਕ ਹਾਦਸਾ, 8 ਲੋਕਾਂ ਦੀ ਮੌਕੇ 'ਤੇ ਹੀ ਮੌਤ

ਕੌਸ਼ੰਬੀ, 2 ਦਸੰਬਰ: ਉੱਤਰ ਪ੍ਰਦੇਸ਼ ਦੇ ਕੌਸ਼ਾਂਬੀ ਵਿਚ ਹੋਏ ਭਿਆਨਕ ਸੜਕ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਰੇਤ ਨਾਲ ਭਰੇ ਟਰੱਕ ਦੇ ਪਲਟ ਜਾਣ ਕਾਰਨ ਵਾਪਰਿਆ। ਕਾਰ ਵਿਚ 10 ਲੋਕ ਸਵਾਰ ਸਨ, ਜਿਨ੍ਹਾਂ ਵਿਚੋਂ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਕੌਸ਼ੰਬੀ ਦੇ ਕੜਾਧਾਮ ਕੋਤਵਾਲੀ ਅਧੀਨ ਆਉਂਦੇ ਦੇਵੀ ਗੰਜ ਲਾਂਘੇ ਦੀ ਹੈ। ਇਹ ਹਾਦਸਾ ਅੱਜ ਸਵੇਰੇ ਵਾਪਰਿਆ। ਦਸਿਆ ਜਾ ਰਿਹਾ ਹੈ ਕਿ ਸਕਾਰਪੀਓ ਕਾਰ ਸਵਾਰ ਵਿਆਹ ਸਮਾਰੋਹ ਤੋਂ ਪਰਤ ਰਹੇ ਸਨ ਅਤੇ ਉਹ ਕੌਸ਼ੰਬੀ ਵਿਚ ਹੋਏ ਹਾਦਸੇ ਦਾ ਸ਼ਿਕਾਰ ਹੋ ਗਏ। ਹਾਦਸੇ ਸਮੇਂ ਕਾਰ ਇਕ ਜਗ੍ਹਾ 'ਤੇ ਖੜੀ ਸੀ। ਉਸੇ ਸਮੇਂ ਰੇਤ ਨਾਲ ਭਰਿਆ ਇਕ ਟਰੱਕ ਬੇਕਾਬੂ ਹੋ ਗਿਆ ਅਤੇ ਕਾਰ 'ਤੇ ਪਲਟ ਗਿਆ। ਕਾਰ ਵਿਚ ਸਵਾਰ ਸਾਰੇ ਵਿਅਕਤੀ ਦੱਬ ਗਏ ਸਨ। ਉੱਥੋਂ ਦੇ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ-ਪ੍ਰਸ਼ਾਸਨ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਕ ਕਰੇਨ ਦੀ ਮਦਦ ਨਾਲ ਟਰੱਕ ਨੂੰ ਹਟਾ ਦਿਤਾ। ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ।
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਇਸ ਸੜਕ ਹਾਦਸੇ 'ਤੇ ਸੋਗ ਜਾਹਿਰ ਕੀਤਾ ਹੈ। ਉਨ੍ਹਾਂ ਮ੍ਰਿਤਕਾਂ ਦੇ ਦੁਖੀ ਪਰਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਵਿਛੜੀਆਂ ਰੂਹਾਂ ਦੀ ਸ਼ਾਂਤੀ ਲਈ ਅਰਦਾਸ ਕੀਤੀ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਬਹੁਤ ਮਾੜਾ ਹੋਇਆ, ਅੱਧੀ ਰਾਤ ਨਹਿਰ 'ਚ ਡਿੱਗ ਗਈ ਤੇਜ਼ ਰਫ਼ਤਾਰ Car, ਛੋਟੇ ਬੱਚੇ ਵੀ ਸੀ ਮੌਜੂਦ!

29 Apr 2024 2:08 PM

ਜਿੰਨੇ ਮਰਜ਼ੀ ਗੜ੍ਹੇ ਪੈਣ ਜਾਂ ਮੀਂਹ ਆਵੇ, ਬਿਲਕੁਲ ਖਰਾਬ ਨਹੀਂ ਹੁੰਦੀ ਕਣਕ ਦੀ ਆਹ ਕਿਸਮ ਕਿਸਾਨਾਂ ਨੂੰ ਖੇਤੀ 'ਚ ਹੁੰਦੇ

29 Apr 2024 2:04 PM

Big Breaking: Raja Waring Ludhiana ਤੋਂ ਹੋ ਸਕਦੇ ਨੇ ਉਮੀਦਵਾਰ ! ਗੁਰਦਾਸਪੁਰ ਤੋਂ ਰੰਧਾਵਾ! , ਬਿੱਟੂ ਤੇ ਵੜਿੰਗ

29 Apr 2024 1:45 PM

ਲੱਖ ਵੋਟਾਂ ਦੇ ਫ਼ਰਕ ਨਾਲ ਜਿੱਤਾਂਗੇ ਹੁਸ਼ਿਆਰਪੁਰ ਦੀ ਸੀਟ' ਰਾਜ ਕੁਮਾਰ ਚੱਬੇਵਾਲ ਲਈ Door-To-Door ਚੋਣ ਪ੍ਰਚਾਰ ਕਰ..

29 Apr 2024 1:37 PM

ਹੁਸ਼ਿਆਰਪੁਰ ਲੋਕਸਭਾ ਸੀਟ 'ਤੇ ਕੌਣ ਮਾਰੇਗਾ ਬਾਜ਼ੀ? ਚੱਬੇਵਾਲ, ਠੰਢਲ, ਗੋਮਰ ਜਾਂ ਅਨੀਤਾ, ਕੌਣ ਹੈ ਮਜ਼ਬੂਤ ਉਮੀਦਵਾਰ?

29 Apr 2024 11:38 AM
Advertisement