ਬਾਦਲ ਨੇ ਰਾਸ਼ਟਰਪਤੀ ਵੱਲ ਚਿੱਠੀ ਲਿਖ ਕੱਢੀ ਭੜਾਸ, ਕੇਂਦਰ ਸਰਕਾਰ ਦੀ ਅੜੀ ’ਤੇ ਚੁਕੇ ਸਵਾਲ!
Published : Dec 3, 2020, 6:10 pm IST
Updated : Dec 3, 2020, 6:12 pm IST
SHARE ARTICLE
Parkash Singh Badal
Parkash Singh Badal

ਕੇਂਦਰ ’ਤੇ ਖੇਤੀ ਆਰਡੀਨੈਂਸਾਂ ’ਚ ਸੋਧ ਕਰਨ ਦੇ ਵਾਅਦੇ ਤੋਂ ਮੁਕਰਨ ਦੇ ਲਾਏ ਦੋਸ਼

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅਪਣਾ ‘ਪਦਮ ਵਿਭੂਸ਼ਨ’ ਪੁਰਸਕਾਰ ਮੋੜ ਕੇ ਜਿੱਥੇ ਕੇਂਦਰ ਨੂੰ ਸਖ਼ਤ ਸੁਨੇਹਾ ਦਿਤਾ ਹੈ ਉਥੇ ਹੀ ਰਾਸ਼ਟਰਪਤੀ ਵੱਲ ਚਿੱਠੀ ਲਿਖਦਿਆਂ ਕੇਂਦਰ ਸਰਕਾਰ ਖਿਲਾਫ਼ ਰੱਜ ਕੇ ਭੜਾਸ ਕੱਢੀ ਹੈ। ਪ੍ਰਕਾਸ਼ ਸਿੰਘ ਬਾਦਲ ਨੇ ਲਿਖਿਆ ਹੈ ਕਿ ਭਾਰਤ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਬਾਦਲ ਨੇ ਕਿਹਾ ਕਿ ਕਿਸਾਨ ਇੰਨੇ ਦਿਨਾਂ ਤੋਂ ਸ਼ਾਂਤੀਪੂਰਨ ਤੇ ਜਮਹੂਰੀ ਢੰਗ ਨਾਲ ਆਪਣੀਆਂ ਮੰਗਾਂ ਲਈ ਅੰਦੋਲਨ ਕਰ ਰਹੇ ਹਨ ਪਰ ਸਰਕਾਰ ਦਾ ਰਵੱਈਆ ਪੂਰੀ ਤਰ੍ਹਾਂ ਉਦਾਸੀਨ ਤੇ ਅਪਮਾਨਜਨਕ ਹੈ। 

Parkash singh badalParkash singh badal

ਉਨ੍ਹਾਂ ਕਿਹਾ ਕਿ ਆਰਡੀਨੈਂਸ ਜਾਰੀ ਕਰਨ ਸਮੇਂ ਸਰਕਾਰ ਨੇ ਕਿਸਾਨਾਂ ਦੇ ਸਾਰੇ ਖਦਸ਼ੇ ਦੂਰ ਕਰਨ ਦਾ ਭਰੋਸਾ ਦਿਤਾ ਸੀ ਪਰ ਹੁਣ ਸਰਕਾਰ ਇਸ ਤੋਂ ਮੁਕਰ ਗਈ ਹੈ। ਉਨ੍ਹਾਂ ਅੱਗੇ ਕਿਹਾ ਅੱਜ ਜਦੋਂ ਕਿਸਾਨ ਨੂੰ ਜਿਊਣ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ, ਉਪਰੋਂ ਇਹ ਨਵੇਂ ਤਿੰਨ ਕਾਲੇ ਖੇਤੀ ਕਾਨੂੰਨ ਉਸ ਲਈ ਵੱਡੀ ਮੁਸੀਬਤ ਬਣ ਕੇ ਆਣ ਖਲੋਤੇ ਹਨ ਪਰ ਕਿਸਾਨਾਂ ਪ੍ਰਤੀ ਸਰਕਾਰ ਦਾ ਰਵੱਈਆ ਬੇਹੱਦ ਦੁਖਦਾਈ ਹੈ। ਕਿਸੇ ਵੇਲੇ ਭਾਜਪਾ ਦੇ ਵੱਡੇ ਖੈਰ-ਖਾਹ ਵਜੋਂ ਜਾਣੇ ਜਾਂਦੇ ਪ੍ਰਕਾਸ਼ ਸਿੰਘ ਬਾਦਲ ਵਲੋਂ ਭਾਜਪਾ ਨੂੰ ਖਰੀਆਂ-ਖਰੀਆਂ ਸੁਣਾਉਣ ਤੋਂ ਪੰਜਾਬ ਦੀ ਸਿਆਸਤ ’ਚ ਵੱਡੇ ਬਦਲਾਵਾਂ ਦਾ ਸੰਕੇਤ ਮੰਨਿਆ ਜਾ ਰਿਹਾ ਹੈ। 

Parkash singh badal with Sukhbir Singh BadalParkash singh badal with Sukhbir Singh Badal

ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਅੰਦਰ ਭਾਜਪਾ ਦੀ ਬਾਂਹ ਅਜਿਹੇ ਵੇਲੇ ਫੜੀ ਸੀ, ਜਦੋਂ ਉਹ ਅਪਣੇ ਵਜੂਦ ਦੀ ਲੜਾਈ ਲੜ ਰਹੀ ਸੀ। ਸਿਫ਼ਰ ਅਧਾਰ ਹੋਣ ਦੇ ਬਾਵਜੂਦ ਵੀ ਭਾਜਪਾ ਨੂੰ ਸਰਕਾਰ ’ਚ ਸਨਮਾਨਯੋਗ ਸਥਾਨ ਦੇਣ ਵਾਲੇ ਪ੍ਰਕਾਸ਼ ਸਿੰਘ ਬਾਦਲ ਅੱਜ ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਨੂੰ ਕਟਹਿਰੇ ’ਚ ਖੜ੍ਹਾ ਕਰ ਰਹੇ ਹਨ। ਭਾਵੇਂ ਸ਼ੁਰੂਆਤ ਵਿਚ ਉਨ੍ਹਾਂ ਨੇ ਖੇਤੀ ਕਾਨੂੰਨਾਂ ਦੇ ਹੱਕ ’ਚ ਨਿਤਰ ਕੇ ਸਭ ਨੂੰ ਹੈਰਾਨ ਕਰ ਦਿਤਾ ਸੀ, ਪਰ ਬਾਅਦ ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਗਠਜੋੜ ਤੋੜਣ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵਲੋਂ ਅਸਤੀਫ਼ਾ ਦੇਣ ਬਾਅਦ ਅਕਾਲੀ ਦਲ ਅਪਣਾ ਇਹ ਦਾਗ ਧੋਣ ’ਚ ਕੁੱਝ ਹੱਥ ਤਕ ਸਫ਼ਲ ਹੋ ਗਿਆ ਸੀ।

Sukhbir Badal, Narendra Modi Sukhbir Badal, Narendra Modi

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਵਲੋਂ ਕੇਂਦਰ ਸਰਕਾਰ ਵੱਲ ਵੱਡੇ ਨਿਸ਼ਾਨੇ ਸਾਧੇ ਜਾ ਰਹੇ ਸਨ। ਉਥੇ ਹੀ ਵੱਡੇ ਬਾਦਲ ਦੀ ਭਾਜਪਾ ਖਿਲਾਫ਼ ਚੁਪੀ ਨੂੰ ਭਵਿੱਖ ਵਿਚ ਇਕੱਠੇ ਹੋਣ ਦੀ ‘ਸਿਆਸੀ ਮਨਸ਼ਾ’ ਵਜੋਂ ਵੀ ਵੇਖਿਆ ਜਾ ਰਿਹਾ ਸੀ। ਪਰ ਹੁਣ ਵੱਡੇ ਬਾਦਲ ਵਲੋਂ ਸਰਕਾਰ ਨੂੰ ਪੁਰਸਕਾਰ ਮੋੜਨ ਤੋਂ ਬਾਅਦ ਰਾਸ਼ਟਰਪਤੀ ਵੱਲ ਕੇਂਦਰ ਖਿਲਾਫ਼ ਲਿਖੀ ਸਖ਼ਤ ਚਿੱਠੀ ਨੇ ਇਨ੍ਹਾਂ ਸੰਭਾਵਨਾਵਾਂ ’ਤੇ ਵਿਰਾਮ ਲਗਾ ਦਿਤਾ ਹੈ। 

Harsimrat Kaur BadalHarsimrat Kaur Badal

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਵੀ ਖੇਤੀ ਕਾਨੰੂਨਾਂ ਤੋਂ ਨਾਰਾਜ਼ ਹੋ ਕੇ ਕੇਂਦਰ ਸਰਕਾਰ ਤੋਂ ਮਿਲਿਆ ਪੁਰਸਕਾਰ ਵਾਪਸ ਮੋੜਣ ਦਾ ਐਲਾਨ ਕਰ ਦਿਤਾ ਹੈ। ਸੁਖਦੇਵ ਸਿੰਘ ਢੀਂਡਸਾ ਧੜੇ ਨੂੰ ਭਾਜਪਾ ਦੇ ਅਗਲੇ ਭਾਈਵਾਲਾਂ ਵਜੋਂ ਵੇਖਿਆ ਜਾ ਰਿਹਾ ਸੀ, ਪਰ ਖੇਤੀ ਕਾਨੂੰਨਾਂ ਤੋਂ ਬਾਅਦ ਬਣੇ ਹਾਲਾਤਾਂ ਨੇ ਇਨ੍ਹਾਂ ਸੰਭਾਵਨਾਵਾਂ ਨੂੰ ਵੀ ਬੀਤੇ ਦੀ ਗੱਲ ਬਣਾ ਦਿਤਾ ਹੈ।

Farmers ProtestFarmers Protest

ਖੇਤੀ ਕਾਨੂੰਨਾਂ ਨੇ ਭਾਜਪਾ ਦੀ ਪੰਜਾਬ ਸਮੇਤ ਹੋਰ ਕਈ ਸੂਬਿਆਂ ’ਚ ਹਾਲਤ ਪਤਲੀ ਬਣਾਉਣੀ ਸ਼ੁਰੂ ਕਰ ਦਿਤੀ ਹੈ। ਹਰਿਆਣਾ ਵਿਚ ਭਾਜਪਾ ਦੀ ਗਠਜੋੜ ਸਰਕਾਰ ਦੇ ਭਾਈਵਾਲਾਂ ’ਤੇ ਕਿਸਾਨਾਂ ਦਾ ਵੱਡਾ ਦਬਾਅ ਪੈਣ ਬਾਅਦ ਸਰਕਾਰ ਦੇ ਅਧਵਾਟੇ ਡਿੱਗਣ ਦੇ ਅੰਦਾਜ਼ੇ ਲੱਗਣੇ ਸ਼ੁਰੂ ਹੋ ਗਏ ਹਨ। ਦੇਸ਼ ਭਰ ਵਿਚ ਗੁਜਰਾਤ ਮਾਡਲ ਲਾਗੂ ਕਰਨ ਵਾਲੇ ਪ੍ਰਧਾਨ ਮੰਤਰੀ ਮੋਦੀ ਦੇ ਪਿਤਰੀ ਰਾਜ ਦੇ ਕਿਸਾਨ ਵੀ ਦਿੱਲੀ ਪਹੁੰਚ ਕੇ ਹਕੀਕਤ ਤੋਂ ਪਰਦਾ ਚੁੱਕਣ ਲੱਗੇ ਹਨ। ਇਸੇ ਤਰ੍ਹਾਂ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚੋਂ ਦਿੱਲੀ ਪਹੁੰਚ ਰਹੇ ਕਿਸਾਨ ਭਾਜਪਾ ਦੀਆਂ ਆਰ.ਐਸ.ਐਸ. ਪ੍ਰਭਾਵਿਤ ਨੀਤੀਆਂ ਦਾ ਚੋਰਾਹੇ ਭਾਂਡਾ ਭੰਨ ਰਹੇ ਹਨ। ਸੰਘਰਸ਼ ਕਰ ਰਹੇ ਕਿਸਾਨਾਂ ’ਤੇ ਤਰ੍ਹਾਂ ਤਰ੍ਹਾਂ ਦੀਆਂ ਤੋਹਮਤਾਂ ਲਾਉਣ ਵਾਲੇ ਭਾਜਪਾ ਆਗੂਆਂ ਦੀਆਂ ਸਾਰੀਆਂ ਚਾਲਾਂ ਪੁੱਠੀਆਂ ਪੈਣ ਲੱਗੀਆਂ ਹਨ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement