
ਕੈਪਟਨ ਵਲੋਂ ਮੇਰੇ 'ਤੇ ਲਗਾਏ ਦੋਸ਼ ਬਿਲਕੁਲ ਝੂਠ: ਕੇਜਰੀਵਾਲ
ਚੰਡੀਗੜ੍ਹ, 2 ਦਸੰਬਰ (ਸੁਰਜੀਤ ਸਿੰਘ ਸੱਤੀ): ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਦਿੱਲੀ ਸਰਕਾਰ ਉਪਰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਦੇ ਦੋਸ਼ਾਂ 'ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਇੰਨੇ ਨਾਜ਼ੁਕ ਮੌਕੇ ਉਪਰ ਕੈਪਟਨ ਅਮਰਿੰਦਰ ਸਿੰਘ ਘਟੀਆ ਅਤੇ ਹੋਛੀ ਰਾਜਨੀਤੀ 'ਤੇ ਉਤਰ ਆਏ ਹਨ। ਪਾਰਟੀ ਹੈਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਮਰਿੰਦਰ ਸਿੰਘ ਦਿੱਲੀ ਸਰਕਾਰ ਉਤੇ ਝੂਠੇ ਦੋਸ਼ ਲਗਾ ਰਹੇ ਹਨ। ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ, ''ਅਮਰਿੰਦਰ ਸਿੰਘ ਵਲੋਂ ਮੇਰੇ ਉਤੇ ਲਗਾਏ ਦੋਸ਼ ਬਿਲਕੁਲ ਝੂਠੇ ਹਨ ਕਿ ਦਿੱਲੀ ਵਿਚ ਕਾਨੂੰਨ ਪਾਸ ਕਰ ਦਿਤੇ ਹਨ। ਇਹ ਸਹੀ ਨਹੀਂ ਹੈ ਕਿਉਂਕਿ ਕੈਪਟਨ ਸਾਹਿਬ ਸਭ ਕੁਝ ਜਾਣਦੇ ਹਨ ਕਿ ਜਦੋਂ ਕੇਂਦਰ ਸਰਕਾਰ ਨੇ ਇਹ ਕਾਨੂੰਨ ਲਾਗੂ ਕਰ ਦਿਤੇ ਤਾਂ ਸੂਬਾ ਸਰਕਾਰਾਂ ਦੇ ਹੱਥ ਵਿਚ ਕੁੱਝ ਨਹੀਂ ਹੈ।
image