ਕਿਸਾਨ ਪ੍ਰਦਰਸ਼ਨ : ਦਿੱਲੀ ਦੀਆਂ ਸਰਹੱਦਾਂ ਉਤੇ ਸੁਰੱਖਿਆ ਹੋਰ ਸਖ਼ਤ
Published : Dec 3, 2020, 12:58 am IST
Updated : Dec 3, 2020, 12:58 am IST
SHARE ARTICLE
image
image

ਕਿਸਾਨ ਪ੍ਰਦਰਸ਼ਨ : ਦਿੱਲੀ ਦੀਆਂ ਸਰਹੱਦਾਂ ਉਤੇ ਸੁਰੱਖਿਆ ਹੋਰ ਸਖ਼ਤ

ਪਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਕਿਸਾਨ ਦਿੱਲੀ-ਨੋਇਡਾ ਸਰਹੱਦ 'ਤੇ ਮੌਜੂਦ

ਨਵੀਂ ਦਿੱਲੀ, 2 ਦਸੰਬਰ : ਦਿੱਲੀ ਦੀਆਂ ਸਰਹੱਦਾਂ 'ਤੇ ਕੇਂਦਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੀ ਵੱਧਦੀ ਗਿਣਤੀ ਨੂੰ ਵੇਖਦਿਆਂ ਪੁਲਿਸ ਨੇ ਬੁਧਵਾਰ ਨੂੰ ਸੁਰੱਖਿਆ ਹੋਰ ਸਖ਼ਤ ਕਰ ਦਿਤੀ।
ਦਿੱਲੀ ਦੇ ਉੱਤਰ ਪ੍ਰਦੇਸ਼ ਨਾਲ ਲਗਦੀ ਗਾਜ਼ੀਪੁਰ ਸਰਹੱਦ 'ਤੇ ਪ੍ਰਦਰਸ਼ਨ ਤੇਜ਼ ਹੋ ਗਿਆ ਹੈ, ਜਿਸ ਨਾਲ ਰਾਜ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਵਾਲਾ ਇਕ ਮੁੱਖ ਮਾਰਗ ਬੰਦ ਹੈ। ਟ੍ਰੈਫ਼ਿਕ ਪੁਲਿਸ ਨੇ ਟਵੀਟ ਕੀਤਾ ਕਿ ਗੌਤਮ ਬੁੱਧ ਨਗਰ ਨੇੜੇ ਕਿਸਾਨਾਂ ਦੇ ਅੰਦੋਲਨ ਕਾਰਨ ਨੋਇਡਾ ਲਿੰਕ ਰੋਡ ਉੱਤੇ ਚਿੱਲਾ ਸਰਹੱਦ ਬੰਦ ਹੈ। ਲੋਕਾਂ ਨੂੰ ਨੋਇਡਾ ਜਾਣ ਲਈ 'ਨੋਇਡਾ ਲਿੰਕ ਰੋਡ' ਦੀ ਥਾਂ ਐਨਐਚ -24 ਅਤੇ ਡੀਐਨਡੀ ਦੀ ਵਰਤੋਂ ਕਰਨ ਦਾ ਸੁਝਾਅ ਦਿਤਾ ਗਿਆ ਹੈ।
ਪਛਮੀ ਉੱਤਰ ਪ੍ਰਦੇਸ਼ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਬਹੁਤ ਸਾਰੇ ਕਿਸਾਨ ਦਿੱਲੀ-ਨੋਇਡਾ ਸਰਹੱਦ 'ਤੇ ਮੌਜੂਦ ਹਨ ਅਤੇ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਦਾ ਸਮਰਥਨ ਕਰਨ ਲਈ ਦਿੱਲੀ ਜਾਣਾ ਚਾਹੁੰਦੇ ਹਨ। ਪ੍ਰਦਰਸ਼ਨਕਾਰੀ ਕਿਸਾਨ ਰਾਮ ਕਿਸ਼ਨ ਨੇ ਕਿਹਾ ਕਿ ਫਿਰੋਜ਼ਾਬਾਦ, ਮਰੇਠ, ਨੋਇਡਾ ਅਤੇ ਏਟਾ ਸਮੇਤ ਕਈ ਜ਼ਿਲ੍ਹਿਆਂ ਦੇ ਕਿਸਾਨ ਚਿੱਲਾ ਬਾਰਡਰ ਵੱਲ ਆ ਰਹੇ ਹਨ। ਜਦੋਂ ਤਕ ਸਾਡੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਅਸੀਂ ਇਥੋਂ ਨਹੀਂ ਜਾਵਾਂਗੇ। ਮੁਜ਼ੱਫਰਨਗਰ ਭਾਰਤੀ ਕਿਸਾਨ ਯੂਨੀਅਨ ਦੇ ਮੈਂਬਰ ਸੋਨੂੰ ਨੇ ਕਿਹਾ ਕਿ ਇਸ ਸਮੇਂ ਅਸੀਂ ਗੰਨੇ ਦੀ ਕਾਸ਼ਤ ਕਰਦੇ ਹਾਂ, ਪਰ ਇਹ ਲਾਜ਼ਮੀ ਹੈ। ਜਦੋਂ ਤਕ ਸਰਕਾਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ, ਦਿੱਲੀ ਸਰਹੱਦਾਂ 'ਤੇ ਸੁਰੱਖਿਆ ਬਲਾਂ ਦੀ ਤਾਇਨਾਤ ਕੀਤਾ ਗਿਆ ਸੀ ਅਤੇ ਬਜਰੀ ਦੇ ਵੱਡੇ ਪੱਥਰ ਅਜੇ ਵੀ ਉਥੇ ਹਨ। (ਪੀਟੀਆਈ)

SHARE ARTICLE

ਏਜੰਸੀ

Advertisement

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM

ਹਾਈਡ੍ਰੌਲਿਕ ਜੈੱਕਾਂ ਨਾਲ ਕੋਠੀ ਸ਼ਿਫਟ ਹੋਵੇਗੀ 250 ਫੁੱਟ ਦੂਰ, ਭਾਰਤ ਮਾਲਾ ਹਾਈਵੇਅ ਪ੍ਰਾਜੈਕਟ ਰੂਟ ਵਿਚਾਲੇ ਆਈ ਸੀ ਕੋਠੀ

12 Feb 2026 2:59 PM

'ਮੋਹਾਲੀ ਦੇ ਕਈ ਸਕੂਲਾਂ ਨੂੰ ਧਮਕੀ ਦਿੱਤੀ ਗਈ, ਸਕੂਲ ਕਰਵਾਏ ਗਏ ਖ਼ਾਲੀ',

11 Feb 2026 3:13 PM

ਰੋਂਦੇ ਹੋਏ ਛੋਟੇ ਸਿੱਧੂ ਨਾਲ ਧਰਨੇ 'ਤੇ ਬੈਠੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ

11 Feb 2026 3:11 PM

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM
Advertisement