
ਪੰਜਾਬ ਯੂਥ ਕਾਂਗਰਸ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਕੀਤਾ ਘਿਰਾਉ
ਕਿਸਾਨਾਂ ਨੂੰ ਹਰਿਆਣਾ ਸਰਕਾਰ ਵਲੋਂ ਰੋਕੇ ਜਾਣ ਦਾ ਵਿਰੋਧ ਕਰ ਰਹੇ ਸਨ ਪੰਜਾਬ ਯੂਥ ਕਾਂਗਰਸ ਦੇ ਵਰਕਰ
ਚੰਡੀਗੜ੍ਹ, 2 ਦਸੰਬਰ (ਤਰੁਣ ਭਜਨੀ) : ਮੋਦੀ ਸਰਕਾਰ ਦੇ ਕਾਲੇ ਕਾਨੂੰਨ ਰੱਦ ਕਰਾਉਣ ਲਈ ਕਿਸਾਨਾਂ ਵਲੋਂ ਦਿੱਲੀ ਵਿਖੇ ਧਰਨਾ ਲਾਇਆ ਜਾ ਰਿਹਾ ਹੈ ਅਤੇ ਉਥੇ ਹੀ ਹਰਿਆਣਾ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਵਲੋਂ ਕਿਸਾਨਾਂ ਤੇ ਕੀਤੇ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁੱਟਣ ਸਮੇਤ ਕਿਸਾਨ ਵਿਰੋਧੀ ਬਿਆਨ ਦੇਣ ਦੇ ਰੋਸ ਵਜੋਂ ਪੰਜਾਬ ਯੂਥ ਕਾਂਗਰਸ ਨੇ ਅੱਜ ਮਨੋਹਰ ਲਾਲ ਖੱਟਰ ਦੀ ਸਰਕਾਰੀ ਕੋਠੀ ਦਾ ਘਿਰਾਉ ਕੀਤਾ ਅਤੇ ਖੱਟਰ ਸਰਕਾਰ ਵਿਰੁਧ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਚੰਡੀਗੜ੍ਹ ਪੁਲਿਸ ਨੇ ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਸਮੇਤ ਪੰਜਾਬ ਯੂਥ ਕਾਂਗਰਸ ਦੇ ਸੈਂਕੜੇ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ।
ਯੂਥ ਕਾਂਗਰਸ ਦੇ ਪੰਜਾਬ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਖੱਟੜ ਸਰਕਾਰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਇਸ਼ਾਰਿਆਂ 'ਤੇ ਸਰਕਾਰ ਦੀ ਤਰ੍ਹਾਂ ਕਿਸਾਨਾਂ ਤੇ ਅਤਿਆਚਾਰ ਕਰ ਰਹੀ ਹੈ ਜਦਕਿ ਹਰ ਵਰਗ ਕਿਸਾਨਾਂ ਦੇ ਨਾਲ ਚੱਟਾਨ ਵਾਂਗ ਖੜਾ ਹੈ। rਬਾਕੀ ਸਫ਼ਾ 11 'ਤੇ
ਮਨੋਹਰ ਲਾਲ ਖੱਟੜ ਨੂੰ ਸੇਧ ਦਿੰਦਿਆਂ ਬਰਿੰਦਰ ਢਿੱਲੋਂ ਨੇ ਕਿਹਾ ਕਿ ਕਿਸਾਨ ਹਰਿਆਣਾ ਵਿਚ ਪ੍ਰਦਰਸ਼ਨ ਕਰ ਰਹੇ ਹਨ ਅਤੇ ਖੱਟਰ ਸਰਕਾਰ ਨੂੰ ਸਾਰੀਆਂ ਮੁੱਢਲੀਆਂ ਸਹੂਲਤਾਂ ਕਿਸਾਨਾਂ ਨੂੰ ਪਹੁੰਚਦੀਆਂ ਕਰਨੀਆਂ ਚਾਹੀਦੀਆਂ ਹਨ।
ਬਰਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਬਿੱਲਾਂ ਨੂੰ ਰੱਦ ਕਰਾਉਣ ਲਈ ਦਿੱਲੀ ਵਲ ਕੂਚ ਕਰ ਰਹੇ ਕਿਸਾਨਾਂ 'ਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੇ ਆਦੇਸ਼ਾਂ 'ਤੇ ਆਸੂ ਗੈਸ ਦੇ ਗੋਲੇ, ਪਾਣੀ ਦੀਆਂ ਬੁਛਾੜਾਂ ਤੇ ਡਾਗਾਂ ਵਰ੍ਹਾਈਆਂ ਗਈਆਂ ਹਨ। ਹੁਣ ਅਪਣੀਆਂ ਨਕਾਮੀਆਂ ਨੂੰ ਛੁਪਾਉਣ ਲਈ ਮੁੱਖ ਮੰਤਰੀ ਖੱਟਰ ਵਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਿਰੁਧ ਬੇਤੁਕੇ ਬਿਆਨ ਜਾਰੀ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕਾਂਗਰਸ ਪਾਰਟੀ ਪਹਿਲਾਂ ਵੀ ਖੜ੍ਹੀ ਸੀ ਤੇ ਅੱਗੇ ਵੀ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ।
imageਚੰਡੀਗੜ੍ਹ ਪੁਲਿਸ ਕਾਂਗਰਸੀ ਵਰਕਰਾਂ ਉੱਤੇ ਪਾਣੀ ਦੀਆਂ ਬੁਛਾੜਾਂ ਮਾਰਦੀ ਹੋਈ। (ਸੰਤੋਖ ਸਿੰਘ)