ਜੀਵਨ ਦੇ ਇਸ ਪੜਾਅ 'ਤੇ ਪੰਜਾਬ ਨਾਲ ਸੌੜੀ ਰਾਜਨੀਤੀ ਕਰਨ ਤੋਂ ਗੁਰੇਜ਼ ਕਰਨ ਪ੍ਰਕਾਸ਼ ਸਿੰਘ: ਸਿੰਗਲਾ
Published : Dec 3, 2020, 6:28 pm IST
Updated : Dec 3, 2020, 6:28 pm IST
SHARE ARTICLE
Vijay Inder Singla
Vijay Inder Singla

ਭਾਜਪਾ ਦੇ ਸਾਥ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਿੱਲੀ ਨਗਰ ਨਿਗਮ ਵਿਚ ਮਾਣ ਰਹੇ ਨੇ ਵੱਖ ਵੱਖ ਅਹੁਦੇ

ਚੰਡੀਗੜ: ਸਿੱਖਿਆ ਤੇ ਲੋਕ ਨਿਰਮਾਣ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਸਾਨੀ ਸੰਘਰਸ਼ ਵਿੱਚੋਂ ਸਿਆਸੀ ਲਾਹਾ ਖੱਟਣ ਦੀ ਕਸ਼ਿਸ਼ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਦਿਆਂ ਪ੍ਰਕਾਸ਼ ਸਿੰਘ ਬਾਦਲ ਦੇ ਪਦਮ ਵਿਭੂਸ਼ਣ ਵਾਪਸ ਕਰਨ ਦੇ ਢੰਗ ਨੂੰ ਮੌਕਾਪ੍ਰਸਤ ਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ। 

Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਲੀ ਦਲ ਦੇ ਸਰਪ੍ਰਸਤ ਆਗੂ ਪ੍ਰਕਾਸ਼ ਸਿੰਘ ਬਾਦਲ ਨੇ ਦੇਸ਼ ਦੇ ਉੱਚਤਮ ਪੁਰਸਕਾਰਾਂ ’ਚੋਂ ਇੱਕ ‘ਪਦਮ ਵਿਭੂਸ਼ਨ’ ਆਪਣੀ ਮਰਜ਼ੀ ਜਾਂ ਨੈਤਿਕਤਾ ਦੇ ਅਧਾਰ ’ਤੇ ਨਹੀਂ ਸਗੋਂ ਪੰਜਾਬ ਵਿੱਚ ਆਪਣੇ ਖੁਸਦੇ ਜਾ ਰਹੇ ਸਿਆਸੀ ਪਿੜ ਨੂੰ ਬਚਾਉਣ ਦੀ ਮਜਬੂਰੀ ਵਿੱਚ ਵਾਪਸ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਮੋਦੀ ਸਰਕਾਰ ਵਲੋਂ ਪਾਸ ਕੀਤੇ ਖੇਤੀ ਬਿੱਲਾਂ ਦੀ ਹਮਾਇਤ ਕਰਨ ਵਾਲੇ ਬਾਦਲਾਂ ਨੇ ਹੁਣ ਸੰਘਰਸ਼ ਕਰ ਰਹੇ ਕਿਸਾਨਾਂ ਅਤੇ ਲੋਕਾਂ ਦਾ ਰੋਹ ਦੇਖਦਿਆਂ ਹੀ ਇਹ ਪਲਟੀ ਮਾਰੀ ਹੈ।

Parkash Singh Badal returns Padma Vibhushan AwardParkash Singh Badal returns Padma Vibhushan Award

ਤਿੱਖੇ ਲਫਜ਼ਾਂ ਵਿੱਚ ਟਵੀਟ ਕਰਦਿਆਂ ਸਿੰਗਲਾ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੇ ਮੌਕਾਪ੍ਰਸਤੀ ਦੀ ਹੱਦ ਪਾਰ ਕਰ ਲਈ ਹੈ ਜਦਕਿ ਭਾਜਪਾ ਦੀ ਅਗਵਾਈ ਵਾਲੇ ਦਿੱਲੀ ਨਗਰ ਨਿਗਮ ਵਿੱਚ ਵੱਖ ਵੱਖ ਅਹੁਦੇ ਮਾਣ ਰਹੇ ਅਕਾਲੀ ਆਗੂਆਂ ਵਲੋਂ ਅਸਤੀਫ਼ਾ ਦੇਣਾ ਹਾਲੇ ਬਾਕੀ ਹੈ। ਉਹਨਾਂ ਕਿਹਾ ਕਿ ਇੰਨੇ ਮਹੀਨਿਆਂ ਬਾਅਦ ਪਦਮ ਵਿਭੂਸ਼ਣ ਵਾਪਸ ਕਰਨ ਨਾਲ ਕੋਈ ਫ਼ਰਕ ਨਹੀਂ ਪੈਣ ਵਾਲਾ ਕਿਉਂ ਜੋ ਤੁਹਾਡੀ ਪਾਰਟੀ ਦਾ ਦੋਗਲਾਪਣ ਹੁਣ ਜੱਗ ਜ਼ਾਹਰ ਹੋ ਚੁੱਕਾ ਹੈ।

Parkash singh badalParkash singh badal

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਇਹਨਾਂ ਮਾਰੂ ਬਿੱਲਾਂ ਨੂੰ ਆਰਡੀਨੈਂਸ ਵਜੋਂ ਪੇਸ਼ ਕਰਨ ਸਮੇਂ ਪ੍ਰਕਾਸ਼ ਸਿੰਘ ਬਾਦਲ, ਉਹਨਾਂ ਦੇ ਪੁੱਤਰ ਸੁਖਬੀਰ ਸਿੰਘ ਬਾਦਲ, ਨੂੰਹ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਨੇਤਾਵਾਂ ਨੇ ਨਾ ਸਿਰਫ ਖੁੱਲੇਆਮ ਇਹਨਾਂ ਕਿਸਾਨ ਵਿਰੋਧੀ ਬਿੱਲਾਂ ਦਾ ਸਮਰਥਨ ਕੀਤਾ ਸੀ ਬਲਕਿ ਉਹਨਾਂ ਨੇਤਾਵਾਂ ਦੀ ਮੁਖ਼ਾਲਫਤ ਵੀ ਕੀਤੀ ਸੀ  ਜੋ ਇਹਨਾਂ ਬਿੱਲਾਂ ਦਾ ਵਿਰੋਧ ਕਰ ਰਹੇ ਸਨ।

Harsimrat Badal Harsimrat Badal

ਉਹਨਾਂ ਅੱਗੇ ਕਿਹਾ ਕਿ ਇਹ ਉਹ ਸਮਾਂ ਸੀ ਜਦੋਂ ਇਹਨਾਂ ਕਾਲੇ ਬਿੱਲਾਂ ਵਿਰੁੱਧ ਉਹਨਾਂ (ਅਕਾਲੀ ਦਲ) ਦਾ ਵਿਰੋਧ ਰਾਜਨੀਤਿਕ ਮੋਰਚੇ ‘ਤੇ ਲੋੜੀਂਦਾ ਸੀ ਪਰ ਉਦੋਂ ਅਕਾਲੀ ਆਗੂ ਸੱਤਾ ਦਾ ਅਨੰਦ ਲੈਣ ਵਿਚ ਮਸ਼ਰੂਫ਼ ਸਨ। ਉਹਨਾਂ ਕਿਹਾ ਕਿ ਹੁਣ ਜਦੋਂ ਕਿਸਾਨੀ ਸੰਘਰਸ਼ ਨੇ ਮੋਦੀ ਸਰਕਾਰ ਨੂੰ ਗੋਡਿਆਂ ਭਾਰ ਲਿਆਂਦਾ ਹੈ ਤਾਂ ਬਾਦਲ ਅਤੇ ਢੀਂਡਸਾ ਪਰਿਵਾਰ ਮਗਰਮੱਛ ਦੇ ਹੰਝੂ ਵਹਾ ਕੇ ਸਿਆਸੀ ਮੁਫਾਦ ਸਿੱਧੇ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

 Vijay Inder SinglaVijay Inder Singla

ਕੈਬਨਿਟ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮੋਦੀ ਸਰਕਾਰ ਨਾਲ ਘਿਉ-ਖਿਚੜੀ  ਹੈ, ਕਿਉਂਕਿ ਉਹਨਾਂ ਦੇ ਨੇਤਾ ਦਿੱਲੀ ਨਗਰ ਨਿਗਮ ਵਿੱਚ ਕੌਂਸਲਰ ਵਜੋਂ ਰਾਜਨੀਤਿਕ ਸੱਤਾ ਦਾ ਆਨੰਦ ਲੈ ਰਹੇ ਹਨ। ਉਹਨਾਂ ਅੱਗੇ ਕਿਹਾ ਕਿ ਜ਼ਿੰਦਗੀ ਦੇ ਇਸ ਮੋੜ ‘ਤੇ ਪ੍ਰਕਾਸ਼ ਸਿੰਘ ਬਾਦਲ ਨੂੰ ਅੰਨਦਾਤਾ’ ਨਾਲ ਸੌੜੀ ਰਾਜਨੀਤੀ ਖੇਡਣੀ ਬੰਦ ਕਰ ਦੇਣੀ ਚਾਹੀਦੀ ਹੈ ਅਤੇ ਆਪਣੀ ਪਾਰਟੀ ਦੇ ਹੋਰ ਨੇਤਾਵਾਂ ਨੂੰ ਅਜਿਹਾ ਨਾ ਕਰਨ ਤੋਂ ਵਰਜਣਾ  ਚਾਹੀਦਾ ਹੈ।

Shiromani Akali Dal Shiromani Akali Dal

ਸੁਖਦੇਵ ਸਿੰਘ ਢੀਂਡਸਾ ਵਲੋਂ ਪਦਮ ਭੂਸ਼ਣ ਵਾਪਸ ਕਰਨ ਦੇ ਮੁੱਦੇ ‘ਤੇ ਬੋਲਦਿਆਂ ਸਿੰਗਲਾ ਨੇ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਬੀਜੇਪੀ ਦੀ ਬੀ-ਟੀਮ ਤਿਆਰ ਕਰਨ ਲਈ ਹੀ ਢੀਂਡਸਾ ਪਰਿਵਾਰ ਬਾਦਲਾਂ ਤੋਂ ਵੱਖ ਹੋਇਆ ਸੀ ਅਤੇ ਹੁਣ ਉਹ ਅਜਿਹੀਆਂ ਰਾਜਨੀਤਿਕ ਚਾਲਾਂ ਰਾਹੀਂ ਆਪਣੇ ਆਪ ਨੂੰ ਕਿਸਾਨ ਪੱਖੀ ਅਤੇ ਪੰਜਾਬੀ ਪੱਖੀ-ਪੱਖੀ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

Sukhdev DhindsaSukhdev Dhindsa

 ਸਿੰਗਲਾ ਨੇ ਕਿਹਾ ਕਿ ਇਹਨਾਂ ਬਿੱਲਾਂ ਦੀ ਖੁੱਲ ਕੇ ਹਮਾਇਤ ਕਰਨ ਵਾਲੇ ਬਾਦਲਾਂ ਅਤੇ ਅਕਾਲੀ ਦਲ ਦੇ ਹੋਰ ਨੇਤਾਵਾਂ ਦੇ ਵਿਡੀਓਜ਼ ਅਤੇ ਖ਼ਬਰਾਂ ਪਹਿਲਾਂ ਹੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਚੁੱਕੀਆਂ ਹਨ ਅਤੇ ਰਾਜਨੀਤਕ ਮੰਚ ਤੋਂ ਰਾਜਨੀਤਿਕ ਸਟੰਟ ਖੇਡਣ ਦੀ ਬਜਾਏ  ਕਿਸਾਨਾਂ ਦੀ ਪਿੱਠ ’ਚ ਛੁਰਾ ਮਾਰਨ ਲਈ ਉਹਨਾਂ ਨੂੰ ਬਿਨਾਂ ਸ਼ਰਤ ਮੁਆਫੀ ਮੰਗਣੀ ਚਾਹੀਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement