ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ-ਪੰਥ ਦਾ ਨਾਮ ਨਾ ਵਰਤਣ ਬਾਦਲ: ਕੁਲਤਾਰ ਸਿੰਘ ਸੰਧਵਾਂ
Published : Dec 3, 2021, 4:58 pm IST
Updated : Dec 3, 2021, 4:58 pm IST
SHARE ARTICLE
Kultar Singh Sandhwan
Kultar Singh Sandhwan

ਬਾਦਲਾਂ ਨੇ ਸਿਆਸੀ ਅਤੇ ਪਰਿਵਾਰਕ ਮੰਤਵਾਂ ਲਈ ਭਾਜਪਾ ਅਤੇ ਆਰ.ਐਸ.ਐਸ ਦੀ ਪੰਥਕ ਸੰਸਥਾਵਾਂ 'ਚ ਘੁਸਪੈਠ ਕਰਵਾਈ

 

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਅਕਾਲੀ ਦਲ ਬਾਦਲ ਦੇ ਆਗੂਆਂ ਨੂੰ ਅਗਾਹ ਕੀਤਾ ਹੈ ਕਿ ਉਹ ਆਪਣੇ ਨਿੱਜੀ ਅਤੇ ਸਿਆਸੀ ਮੰਤਵਾਂ ਲਈ ਸਿੱਖ- ਪੰਥ ਦਾ ਨਾਮ ਨਾ ਵਰਤਣ, ਕਿਉਂਕਿ ਪਿੱਛਲੇ 3- 4 ਦਹਾਕਿਆਂ ਦੌਰਾਨ ਅਕਾਲੀ ਦਲ ਬਾਦਲ ਖ਼ਾਸ ਕਰਕੇ ਬਾਦਲ ਪਰਿਵਾਰ ਪੰਜਾਬ ਅਤੇ ਸਿੱਖ- ਪੰਥ ਲਈ ਬੇਹੱਦ ਘਾਤਕ ਸਾਬਤ ਹੋਇਆ। ਇਸ ਦੇ ਨਾਲ ਹੀ ਸੰਧਵਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹੱਥ ਜੋੜ ਕੇ  ਬੇਨਤੀ ਕੀਤੀ ਹੈ ਕਿ ਜਥੇਦਾਰ ਜੀ ਆਕਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਦੇ ਨੁਮਾਇੰਦੇ ਨਾ ਬਣਨ।

 

 

Kultar Singh SandhwanKultar Singh Sandhwan

 

ਸ਼ੁੱਕਰਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ, ''ਅਕਾਲੀ ਦਲ ਬਾਦਲ ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਰਤੀ ਜਨਤਾ ਪਾਰਟੀ (ਭਾਜਪਾ) 'ਚ ਸ਼ਾਮਲ ਹੋਣ 'ਤੇ ਪ੍ਰਤੀਕਿਰਿਆ ਦਿੰਦਿਆਂ ਅਕਾਲੀ ਦਲ ਬਾਦਲ ਨੇ ਇਸ ਘਟਨਾ ਨੂੰ ਸਿੱਖ- ਪੰਥ 'ਤੇ ਹਮਲੇ ਕਰਾਰ ਦਿੱਤਾ ਅਤੇ ਭਾਜਪਾ 'ਤੇ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ ਉਤੇ ਚੱਲਣ ਦੇ ਵੀ ਦੋਸ਼ ਲਾਏ ਹਨ। '' ਉਨਾਂ ਕਿਹਾ ਕਿ ਭਾਜਪਾ ਨਾਲ ਮਿਲ ਕੇ ਸਰਕਾਰਾਂ ਬਣਾਉਣ ਅਤੇ ਸਿੱਖਾਂ ਦੀਆਂ ਸਿਰਮੌਰ ਸੰਸਥਾਵਾਂ 'ਤੇ ਕਬਜੇ ਕਰਨ ਵਾਲੇ ਅਕਾਲੀ ਦਲ ਬਾਦਲ ਅਤੇ ਬਾਦਲ ਪਰਿਵਾਰ ਨੂੰ ਹੁਣ ਸਿੱਖ-ਪੰਥ ਦੀ ਯਾਦ ਆ ਰਹੀ ਹੈ।

 

Manjinder Singh Sirsa Manjinder Singh Sirsa

ਕੁਲਤਾਰ ਸਿੰਘ ਸੰਧਵਾਂ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸਿੱਖ ਸੰਸਥਾਵਾਂ ਅਤੇ ਗੁਰੂਘਰਾਂ 'ਤੇ ਸਿੱਧਾ ਕਬਜਾ ਕਰਕੇ ਸ੍ਰੀ ਅਕਾਲ ਤਖ਼ਤ ਅਤੇ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਾਰੀਆਂ ਸਿਰਮੌਰ ਅਤੇ ਸਿੱਖਿਅਕ ਸੰਸਥਾਵਾਂ ਦਾ ਰੱਜ ਕੇ ਘਾਣ ਕੀਤਾ ਅਤੇ ਇਹਨਾਂ ਸੰਸਥਾਵਾਂ ਨੂੰ ਆਪਣੇ ਪਰਿਵਾਰਕ ਅਤੇ ਸਿਆਸੀ ਮਨਸੂਬਿਆਂ ਲਈ ਵਰਤਿਆ ਹੈ। ਉਨਾਂ ਕਿਹਾ ਕਿ ਸਿੱਖੀ ਰਹਿਤ ਮਰਿਆਦਾ ਅਤੇ ਪੰਥਕ ਪਰੰਪਰਾਵਾਂ ਦਾ ਜਿੰਨਾ ਨੁਕਸਾਨ ਬਾਦਲ ਪਰਿਵਾਰ ਅਤੇ ਉਨਾਂ ਦੇ ਚਹੇਤੇ ਡੇਰਾਵਾਦੀਆਂ ਨੇ ਕੀਤਾ, ਓਨਾਂ ਦੁਸ਼ਮਣ 70 ਸਾਲਾਂ ਵਿੱਚ ਨਹੀਂ ਕਰ ਸਕੇ। ਇਸ ਲਈ ਸਿੱਖੀ ਅਤੇ ਪੰਥ ਪ੍ਰਸਤੀ 'ਚ ਆਈ ਗਿਰਾਵਟ ਲਈ ਸਿੱਧੇ ਤੌਰ 'ਤੇ ਬਾਦਲ ਐਂਡ ਕੰਪਨੀ ਜ਼ਿੰਮੇਵਾਰ ਹੈ।

 

 

Kultar Singh SandhwanKultar Singh Sandhwan

 

ਸੰਧਵਾਂ ਨੇ ਕਿਹਾ, ''ਜਿਹੜੇ ਬਾਦਲ ਦਲੀਏ ਅੱਜ ਭਾਰਤੀ ਜਨਤਾ ਪਾਰਟੀ 'ਤੇ ਇੰਦਰਾ ਗਾਂਧੀ ਦੇ ਨਕਸ਼ੇ ਕਦਮਾਂ 'ਤੇ ਚੱਲਣ ਦੇ ਦੋਸ਼ ਲਾ ਰਹੇ ਹਨ, ਲੰਘੇ ਕੱਲ ਤੱਕ ਇਹਨਾਂ ਬਾਦਲਾਂ ਦਾ ਭਾਜਪਾ ਨਾਲ 'ਨਹੁੰ ਮਾਸ' ਦਾ ਰਿਸ਼ਤਾ ਰਿਹਾ ਹੈ। ਬਾਦਲ ਪਰਿਵਾਰ ਨੇ ਆਪਣੇ ਸਿਆਸੀ ਅਤੇ ਪਰਿਵਾਰਕ ਮੰਤਵਾਂ ਲਈ ਭਾਜਪਾ ਅਤੇ ਆਰ.ਐਸ.ਐਸ ਨੂੰ ਪੰਥ ਅਤੇ ਪੰਥਕ ਸੰਸਥਾਵਾਂ 'ਚ ਘੁਸਪੈਠ ਦੀ ਖੁੱਲੀ ਛੋਟ ਦਿੱਤੀ ਹੋਈ। ਅੱਜ ਜਦੋਂ ਭਾਜਪਾ ਨੇ ਆਪਣੀ ਅਸਲੀਅਤ ਦਿਖਾਉਂਦੇ ਹੋਏ ਬਾਦਲ ਦਲ ਦੇ ਡੰਗ ਮਾਰਿਆ ਤਾਂ ਬਾਦਲ ਪਰਿਵਾਰ ਨੂੰ ਫਿਰ ਪੰਥ ਚੇਤੇ ਆ ਗਿਆ, ਜਿਸ ਪੰਥ ਨੂੰ ਬਾਦਲ ਪਰਿਵਾਰ ਨੇ ਪਿੱਛਲੇ 3 ਦਹਾਕਿਆਂ ਤੋਂ ਹੌਲੀ-ਹੌਲੀ ਭਾਜਪਾ ਕੋਲ ਆਊਟਸੋਰਸ ਕਰ ਦਿੱਤਾ ਸੀ।

 

 

sukhbir badalsukhbir badal

 

ਇੱਥੋਂ ਤੱਕ ਕਿ ਬਾਦਲਾਂ ਨੇ ਪੰਜਾਬ ਅਤੇ ਕੇਂਦਰ 'ਚ ਸੱਤਾ ਵਾਲੀ ਕੁਰਸੀ 'ਤੇ ਕਬਜਾ ਰੱਖਣ ਲਈ ਸ਼ਾਨਾਮੱਤੀ ਇਤਿਹਾਸ ਅਤੇ ਅਥਾਹ ਕੁਰਬਾਨੀਆਂ ਨਾਲ ਸਿਰਜੇ ਗਏ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਅਤੇ ਆਰ.ਐਸ.ਐਸ ਦਾ ਵਿੰਗ ਬਣਾ ਦਿੱਤਾ ਹੈ।'' ਸੰਧਵਾਂ ਨੇ ਬਾਦਲ ਐਂਡ ਕੰਪਨੀ ਨੂੰ ਵੰਗਾਰਦਿਆਂ ਕਿਹਾ,''ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਸਿੱਖਾਂ ਨੂੰ ਮਾਰਨ ਵਰਗੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਬਾਦਲ ਪਰਿਵਾਰ ਅਤੇ ਅਕਾਲੀ ਦਲ ਬਾਦਲ ਨੂੰ ਪੰਜਾਬ, ਪੰਥ ਅਤੇ ਪੰਥਕ ਸੰਸਥਾਵਾਂ ਦਾ 'ਠੇਕਾ' ਛੱਡ ਦੇਣਾ ਚਾਹੀਦਾ ਹੈ।

ਤੱਕੜੀ 'ਚੋਂ ਛੜੱਪੇ ਮਾਰ ਰਹੀ ਡੱਡੂਆਂ ਦੀ ਪਨਸੇਰੀ ਨੂੰ ਸੰਭਾਲਣ 'ਤੇ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਬਾਦਲ ਪਰਿਵਾਰ ਅਤੇ ਮੌਜ਼ੂਦਾ ਅਕਾਲੀ ਦਲ ਬਾਦਲ ਦਾ ਪੰਥ ਅਤੇ ਪੰਥਕ ਰਹੁ-ਰੀਤਾਂ ਨਾਲ ਕੋਈ ਸੰਬੰਧ ਨਹੀਂ ਹੈ।''

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement