ਚੰਨੀ ਦਾ 2022 'ਚ ਮੁੱਖ ਮੰਤਰੀ ਨਾ ਬਣਨ ਦਾ ਐਲਾਨ ਰਵਿਦਾਸੀਆ ਭਾਈਚਾਰੇ ਨਾਲ ਧੋਖਾ- ਰਾਘਵ ਚੱਢਾ
Published : Dec 3, 2021, 7:29 pm IST
Updated : Dec 3, 2021, 7:29 pm IST
SHARE ARTICLE
Raghav Chadha
Raghav Chadha

ਹੁਣ ਕਾਂਗਰਸ ਤੋਂ ਰਵਿਦਾਸੀਆ ਭਾਈਚਾਰਾ ਲਵੇਗਾ ਬਦਲਾ

ਚੰਡੀਗੜ - ਆਮ ਆਦਮੀ ਪਾਰਟੀ (ਆਪ) ਦੇ ਕੌਮੀ ਬੁਲਾਰੇ, ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਕਾਂਗਰਸ ਪਾਰਟੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ 2022 ਵਿੱਚ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਨਹੀਂ ਬਣਾਏ ਗਈ, ਕਿਉਂਕਿ ਇਸ ਦਾ ਪ੍ਰਗਟਾਵਾ ਬੀਤੇ ਕੱਲ ਖ਼ੁੱਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੀਤਾ ਹੈ।  ਚੱਢਾ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਚਰਨਜੀਤ ਸਿੰਘ ਚੰਨੀ ਨੂੰ 2022 ਵਿੱਚ ਮੁੱਖ ਮੰਤਰੀ ਦਾ ਚਿਹਰਾ ਨਾ ਐਲਾਨ ਕੇ ਪੰਜਾਬ ਦੇ ਰਵੀਦਾਸੀਆ ਭਾਈਚਾਰੇ ਨਾਲ ਧੋਖ਼ਾ ਕੀਤਾ, ਜਿਸ ਕਰਕੇ ਰਵੀਦਾਸੀਆ ਭਾਈਚਾਰਾ ਆਉਂਦੀਆਂ ਪੰਜਾਬ ਵਿਧਾਨ ਸਭਾ ਚੋਣਾ 'ਚ ਕਾਂਗਰਸ ਪਾਰਟੀ ਤੋਂ ਜ਼ਰੂਰ ਬਦਲਾ ਲਵੇਗਾ।

Charanjit Singh ChanniCharanjit Singh Channi

ਸ਼ੁੱਕਰਵਾਰ ਨੂੰ ਦਿੱਲੀ ਤੋਂ ਜਾਰੀ ਵੀਡੀਓ ਬਿਆਨ ਰਾਹੀਂ 'ਆਪ' ਵਿਧਾਇਕ ਰਾਘਵ ਚੱਢਾ ਨੇ ਕਾਂਗਰਸ ਪਾਰਟੀ 'ਤੇ ਵੋਟਾਂ ਲਈ ਸਮਾਜ ਵਿੱਚ ਵੰਡੀਆਂ ਪਾਉਣ ਦਾ ਦੋਸ਼ ਲਾਇਆ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਕੇਵਲ ਤਿੰਨ ਮਹੀਨਿਆਂ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਇਸ ਲਈ ਬਣਾਇਆ ਸੀ ਤਾਂ ਕਿ ਰਵੀਦਾਸੀਆ ਭਾਈਚਾਰੇ ਦੀਆਂ ਵੋਟਾਂ ਹਾਸਲ ਕੀਤੀਆਂ ਜਾਣ, ਪਰ ਕਾਂਗਰਸ ਦੀ ਇਹ ਕਦੇ ਵੀ ਮਨਸਾ ਅਤੇ ਨੀਤੀ ਨਹੀਂ ਰਹੀ ਕਿ ਰਵੀਦਾਸੀਆ ਭਾਈਚਾਰੇ ਦੇ ਵਿਅਕਤੀ ਨੂੰ ਪੰਜਾਬ ਦਾ ਪੰਜ ਸਾਲਾਂ ਲਈ ਮੁੱਖ ਮੰਤਰੀ ਬਣਾਇਆ ਜਾਵੇ।

CM ChanniCM Channi

ਚੱਢਾ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਵੋਟਾਂ ਹਾਸਲ ਕਰਨ ਲਈ ਕੁੱਝ ਸਮਾਂ ਪਹਿਲਾਂ ਮਹਾਂਰਾਸ਼ਟਰ ਵਿੱਚ ਵੀ ਐਸ.ਸੀ. ਵਰਗ ਦੇ ਵਿਅਕਤੀ ਨੂੰ ਕੁੱਝ ਸਮੇਂ ਲਈ ਮੁੱਖ ਮੰਤਰੀ ਬਣਾਇਆ ਸੀ। ਅਜਿਹਾ ਹੀ ਹੁਣ ਕਾਂਗਰਸ ਪਾਰਟੀ ਪੰਜਾਬ ਵਿੱਚ ਕਰਨ ਜਾ ਰਹੀ ਹੈ ਕਿਉਂਕਿ ਕਾਂਗਰਸ ਦੀ ਨੀਤੀ ਹਮੇਸ਼ਾ ਐਸੀ.ਸੀ ਭਾਈਚਾਰੇ ਨੂੰ ਵੋਟ ਬੈਂਕ ਵਜੋਂ ਵਰਤਣ ਦੀ ਰਹੀ ਹੈ। ਉਨਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ 2022 ਦੀਆਂ ਚੋਣਾ 'ਚ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਨਾ ਐਲਾਨੇ ਜਾਣ ਕਾਰਨ ਰਵੀਦਾਸੀਆ ਭਾਈਚਾਰੇ ਵਿੱਚ ਬਹੁਤ ਰੋਸ਼ ਪਾਇਆ ਜਾ ਰਿਹਾ ਹੈ ਅਤੇ ਇਹ ਭਾਈਚਾਰਾ ਕਾਂਗਰਸ ਤੋਂ ਬਦਲਾ ਲੈਣ ਲਈ ਸੋਚ ਰਿਹਾ ਹੈ।

Raghav Chadha Raghav Chadha

ਰਾਘਵ ਚੱਢਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਪਤਾ ਹੈ ਕਿ 2022 ਵਿੱਚ ਕਾਂਗਰਸ ਪਾਰਟੀ ਉਨਾਂ ਨੂੰ ਮੁੱੜ ਪੰਜਾਬ 'ਚ ਮੁੱਖ ਮੰਤਰੀ ਨਹੀਂ ਬਣਾ ਰਹੀ, ਇਸ ਲਈ ਚੰਨੀ ਸਾਬ ਐਲਾਨ 'ਤੇ ਐਲਾਨ ਕਰ ਰਹੇ ਹਨ। ਚੰਨੀ ਸਾਬ ਜਾਣਦੇ ਹਨ ਕਿ ਇਹ ਐਲਾਨ ਉਨਾਂ ਤਾਂ ਪੂਰੇ ਨਹੀਂ ਕਰਨੇ। 'ਆਪ' ਆਗੂ ਨੇ ਕਿਹਾ ਕਿ ਵੱਡਾ ਸਵਾਲ ਹੈ ਕਿ ਕਾਂਗਰਸ ਪਾਰਟੀ ਕਿਸ ਨੂੰ ਮੁੱਖ ਮੰਤਰੀ ਬਣਾਵੇਗੀ? ਕੀ ਨਵਜੋਤ ਸਿੰਘ ਸਿੱਧੂ ਜਾਂ ਸੁਖਜਿੰਦਰ ਸਿੰਘ ਰੰਧਾਵਾਂ ਜਾਂ ਪ੍ਰਤਾਪ ਸਿੰਘ ਬਾਜਵਾ ਨੂੰ ਮੁੱਖ ਮੰਤਰੀ ਬਣਾਵੇਗੀ? ਇਸ ਲਈ ਪੰਜਾਬ ਵਾਸੀਆਂ ਨੂੰ ਕਾਂਗਰਸ ਪਾਰਟੀ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Ludhiana By Election 2025 : ਗਿਣਤੀ 'ਚ ਹੋ ਗਈ ਪੂਰੀ ਟੱਕਰ, ਫੱਸ ਗਏ ਪੇਚ, ਸਟੀਕ ਨਤੀਜੇ

23 Jun 2025 2:03 PM

Ludhiana west ByPoll Result Update Live : ਹੋ ਗਿਆ ਨਿਪਟਾਰਾ

23 Jun 2025 2:01 PM

Ludhiana West bypoll ਦੇ ਪਹਿਲੇ ਰੁਝਾਨਾਂ ਨੇ ਕਰ 'ਤਾ ਸਭ ਨੂੰ ਹੈਰਾਨ, ਕਾਂਗਰਸ ਨੂੰ ਵੱਡਾ ਝਟਕਾ

23 Jun 2025 9:38 AM

ਮੋਹਾਲੀ ਦੇ GD Goenka Public ਸਕੂਲ 'ਚ ਕਰਵਾਇਆ ਜਾ ਰਿਹਾ ਕਾਰਪੋਰੇਟ ਕ੍ਰਿਕੇਟ ਚੈਲੇਂਜ - ਸੀਜ਼ਨ 3

22 Jun 2025 2:53 PM

Trump Bombs Iran LIVE: Trump's Address to Nation | Trump Attacks Iran | U.S Attacks Iran

22 Jun 2025 2:52 PM
Advertisement