ਨਵਜੋਤ ਕੌਰ ਸਿੱਧੂ ਨੇ ਮੁੜ ਅਫ਼ੀਮ ਦੀ ਖੇਤੀ ਕਰਨ ਦਾ ਪੂਰਿਆ ਪੱਖ,  ਸੁਖਬੀਰ ਬਾਦਲ 'ਤੇ ਕੱਸਿਆ ਤੰਜ਼ 
Published : Dec 3, 2021, 4:00 pm IST
Updated : Dec 3, 2021, 4:00 pm IST
SHARE ARTICLE
Navjot Kaur Sidhu
Navjot Kaur Sidhu

'ਆਪ' 'ਚ ਸਿੱਧੂ ਦੇ ਜਾਣ ਦੀਆਂ ਖ਼ਬਰਾਂ ਦਾ ਕੀਤਾ ਖੰਡਨ

 

ਅੰਮ੍ਰਿਤਸਰ - ਨਵਜੋਤ ਕੌਰ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਵਿਚ ਇੱਕ ਵਾਰ ਫਿਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਵਿਚ ਉਨ੍ਹਾਂ ਦੇ ਹਲਕੇ ਵਿਚ ਵਿਕਾਸ ਕਾਰਜ ਇਸ ਸਮੇਂ ਜੰਗੀ ਪੱਧਰ 'ਤੇ ਚੱਲ ਰਹੇ ਹਨ ਅਤੇ ਜੋ ਵੀ ਵਿਕਾਸ ਕਾਰਜ ਬਚੇ ਹਨ, ਉਨ੍ਹਾਂ ਨੂੰ ਵੀ ਬਹੁਤ ਜਲਦ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਬਾਅਦ ਮੀਡੀਆ ਵੱਲੋਂ ਨਵਜੋਤ ਕੌਰ ਸਿੱਧੂ ਨੂੰ ਸਵਾਲ ਕੀਤੇ ਗਏ ਕਿ ਆਮ ਆਦਮੀ ਪਾਰਟੀ ਵਲੋਂ ਇਹ ਅਫਵਾਹ ਫੈਲਾਈ ਜਾ ਰਹੀ ਹੈ ਕਿ ਨਵਜੋਤ ਸਿੰਘ ਸਿੱਧੂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਰਹੇ ਹਨ ਅਤੇ ਉਹ ਪੰਜਾਬ ਦਾ ਅਗਲਾ ਸੀਐਮ ਚਿਹਰਾ ਹੋ ਸਕਦੇ ਹਨ? ਇਸ ਦੇ ਜਵਾਬ ਵਿਚ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਇਹ ਸਭ ਅਫਵਾਹਾਂ ਹਨ।

Navjot Kaur Sidhu Navjot Kaur Sidhu

ਉਨ੍ਹਾਂ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਂਗਰਸ ਪਾਰਟੀ ਦੇ ਵਫ਼ਾਦਾਰ ਰਹੇ ਹਨ ਅਤੇ ਹਮੇਸ਼ਾ ਉਨ੍ਹਾਂ ਦੇ ਹੀ ਵਫ਼ਾਦਾਰ ਰਹਿਣਗੇ। ਉਨ੍ਹਾਂ ਕਿਹਾ ਕਿ ਨਵਜੋਤ ਸਿੰਘ ਸਿੱਧੂ ਨੂੰ ਸੀਐਮ ਦੀ ਕੁਰਸੀ ਦਾ ਕੋਈ ਵੀ ਮੋਹ ਨਹੀਂ ਹੈ ਉਹ ਸਿਰਫ਼ ਪੰਜਾਬੀਆਂ ਦੀ ਸੇਵਾ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਕੁਰਸੀ ਦਾ ਲਾਲਚ ਹੁੰਦਾ ਤਾਂ ਉਹ ਬੀਜੇਪੀ ਵਿਚ ਹੀ ਰਹਿੰਦੇ। ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਤੰਜ ਕੱਸਦਿਆਂ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ  ਅੱਜ ਅਰਵਿੰਦ ਕੇਜਰੀਵਾਲ ਕਾਂਗਰਸ ਦੇ ਪੱਚੀ ਐਮ ਐਲ ਏ ਅਤੇ ਦੋ ਐਮ ਪੀ ਨੂੰ ਆਪਣੀ ਪਾਰਟੀ ਵਿਚ ਸ਼ਾਮਲ ਕਰਨ ਦਾ ਦਾਅਵਾ ਕਰਦੇ ਹਨ, ਪਹਿਲਾਂ ਉਹ ਆਪਣੇ ਐੱਮਐੱਲਏ ਸਾਂਭ ਲੈਣ ਜਿਹੜੇ ਲਗਾਤਾਰ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਨ।

Sukhbir Badal Sukhbir Badal

ਇਸ ਦੇ ਨਾਲ ਹੀ ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਪਹਿਲਾਂ ਵੀ ਪੰਜਾਬ ਵਿਚ ਅਫੀਮ ਦੀ ਖੇਤੀ ਕਰਨ ਦੇ ਹੱਕ ਵਿਚ ਰਹੇ ਹਨ ਤੇ ਅੱਜ ਇਕ ਵਾਰ ਫਿਰ ਉਹਨਾਂ ਨੇ ਪੰਜਾਬ ਵਿਚ ਅਫੀਮ ਦੀ ਖੇਤੀ ਕਰਨ ਦਾ ਪੱਖ ਪੂਰਿਆ। ਮੈਡਮ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਕਿਸਾਨਾਂ ਨੂੰ ਅਫ਼ੀਮ ਦੀ ਖੇਤੀ ਕਰਨ ਦੀ ਇਜਾਜ਼ਤ ਮਿਲਣੀ ਚਾਹੀਦੀ ਹੈ। ਜਦ ਨਵਜੋਤ ਕੌਰ ਸਿੱਧੂ ਨੂੰ ਸਵਾਲ ਕੀਤਾ ਗਿਆ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਤੁਹਾਡੇ ਤੇ ਤੰਜ਼ ਕੱਸਿਆ ਗਿਆ ਸੀ ਕਿ ਅਫ਼ੀਮ ਦੀ ਲੋੜ ਮੈਡਮ ਨਵਜੋਤ ਕੌਰ ਸਿੱਧੂ ਨੂੰ ਜ਼ਿਆਦਾ ਲੱਗਦੀ ਹੈ ਇਸ ਕਰਕੇ ਉਹ ਅਫੀਮ ਦੀ ਖੇਤੀ ਦਾ ਸਮਰਥਨ ਕਰਦੇ ਹਨ।

Navjot Kaur Sidhu Navjot Kaur Sidhu

ਇਸ ਦੇ ਜਵਾਬ ਵਿਚ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਅਫੀਮ ਦੀ ਖੇਤੀ ਖ਼ਤਮ ਹੁੰਦੀ ਹੈ ਤਾਂ ਇਨ੍ਹਾਂ ਦਾ ਚਿੱਟੇ ਦਾ ਕਾਰੋਬਾਰ ਬੰਦ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਚਿੱਟੇ ਦੀ ਵਿਕਰੀ ਬੰਦ ਹੋਣ ਦਾ ਡਰ ਸਤਾਉਂਦਾ ਹੈ ਇਸ ਕਰ ਕੇ ਉਹ ਅਫ਼ੀਮ ਦਾ ਵਿਰੋਧ ਕਰਦੇ ਹਨ ਤੇ ਬੇਤੁਕੇ ਬਿਆਨ ਦਿੰਦੇ ਹਨ। ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਦੇ ਕਾਂਗਰਸ ਵਿਚ ਆਉਣ ਸਬੰਧੀ ਮੈਡਮ ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਚਹੇਤੇ ਹਨ ਅਤੇ ਨੌਜਵਾਨਾਂ ਲਈ ਇੱਕ ਆਈਡੀਅਲ ਹਨ ਇਸ ਕਰਕੇ  ਕਾਂਗਰਸ ਪਾਰਟੀ ਵਿਚ ਸਿੱਧੂ ਮੂਸੇਵਾਲਾ ਦੇ ਆਉਣ ਦਾ ਸਵਾਗਤ ਕਰਦੇ ਹਨ 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement