ਸਿਰਸਾ ਪਿਛੋਂ ਮਜੀਠੀਆ ਵੀ ਜੇ ਭਾਜਪਾ ਵਿਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : ਵੜਿੰਗ
Published : Dec 3, 2021, 7:58 am IST
Updated : Dec 3, 2021, 7:58 am IST
SHARE ARTICLE
image
image

ਸਿਰਸਾ ਪਿਛੋਂ ਮਜੀਠੀਆ ਵੀ ਜੇ ਭਾਜਪਾ ਵਿਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ : ਵੜਿੰਗ

 

ਕਿਹਾ, ਮੁੱਖ ਮੰਤਰੀ ਚੰਨੀ ਦੇ ਦੋ ਮਹੀਨਿਆਂ ਦੇ ਕੰਮਾਂ ਤੋਂ ਬੁਖਲਾਈ 'ਆਪ'


ਖਰੜ, 2 ਦਸੰਬਰ (ਚੱਢਾ) : ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫ਼ਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ  ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ |
ਵੜਿੰਗ ਨੇ ਅਕਾਲੀ ਆਗੂਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿਚ ਸ਼ਾਮਲ ਹੋਣ ਦੀ ਖ਼ਬਰ ਆ ਸਕਦੀ ਹੈ | ਸਿਰਸਾ ਦੀ ਬਗ਼ਾਵਤ 'ਤੇ ਅਕਾਲੀਆਂ ਵਲੋਂ ਹੁਣ ਝੂਠੇ ਹੰਝੂ ਵਹਾਉਣਾ ਇਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ |
ਅੱਜ ਸਵੇਰੇ ਇਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ 'ਆਪ' ਦੇ ਢਕਵੰਜਾਂ 'ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰ੍ਹਾਂ ਬੁਖ਼ਲਾਈ ਹੋਈ ਹੈ | ਦਿੱਲੀ ਦੇ ਉਪ ਮੁੱਖ ਮੰਤਰੀ 'ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ 'ਚ ਟਾਇਲਟ ਦਾ ਨਿਰੀਖਣ ਕਰਨ ਜਹੇ ਦਿਖਾਵੇ ਕਰਨ ਲਈ ਮਜਬੂਰ ਹਨ |

ਵੜਿੰਗ ਨੇ ਕਿਹਾ, Tਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਿਆ ਹੈ ਅਤੇ ਤੁਸੀਂ ਵੇਖੋਗੇ ਕਿ ਉਹ ਵੀ ਪੰਜਾਬ ਵਿਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ |''
ਲੋਕਾਂ ਨੂੰ  2022 ਵਿਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ  ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆਂ
ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ, ਪਰ  ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ |
ਉਨ੍ਹਾਂ ਕਿਹਾ ਕਿ ਆਮ ਆਦਮੀ ਲਈ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ 'ਤੇ ਸਖ਼ਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ  ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ ਹੈ |
ਉਨ੍ਹਾਂ ਅੱਗੇ ਕਿਹਾ ਕਿ  ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ  ਕਾਬੂ ਕਰਨ ਦੀ ਖੁਲ੍ਹ ਦਿਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ | ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਵਿਭਾਗ ਦੇ ਪ੍ਰਤੀ ਦਿਨ ਮਾਲੀਏ ਨੂੰ  1.05 ਕਰੋੜ ਤੋਂ ਵਧਾ ਕੇ 1.50 ਕਰੋੜ (ਪ੍ਰਤੀ ਦਿਨ) ਕਰਨਾ ਹੈ |
ਸ੍ਰੀ ਵੜਿੰਗ ਨੇ ਕਿਹਾ ਕਿ ਵਿਭਾਗ ਨੇ ਬਾਦਲਾਂ ਦੀ 70 ਬਸਾਂ ਸਮੇਤ 400 ਬਸਾਂ ਨੂੰ  ਜ਼ਬਤ ਕੀਤਾ ਹੈ, ਜਿਨ੍ਹਾਂ ਨੇ ਰਾਜ ਨੂੰ  ਬੁਰੀ ਤਰ੍ਹਾਂ ਲੁਟਿਆ ਹੈ | ਉਨ੍ਹਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ  ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |

 

SHARE ARTICLE

ਏਜੰਸੀ

Advertisement

Raja Warring ਨੇ ਜਿੱਤਣ ਸਾਰ ਕਰ'ਤਾ ਕੰਮ ਸ਼ੁਰੂ, ਵੱਡੇ ਐਲਾਨਾਂ ਨਾਲ ਖਿੱਚ ਲਈ ਤਿਆਰੀ ! Live

14 Jun 2024 4:52 PM

ਦੇਖੋ ਕਿਵੇਂ ਸਾਫ਼ ਸੁਥਰੇ ਪਾਣੀ ਨੂੰ ਕਰ ਰਹੇ Polluted, ਤਰਕਸ਼ੀਲ ਵਿਭਾਗ ਦੇ ਦਿੱਤੇ ਤਰਕਾਂ ਦਾ ਵੀ ਕੋਈ ਅਸਰ ਨਹੀਂ |

14 Jun 2024 4:46 PM

Amritsar News: 16 ਜੂਨ ਨੂੰ ਰੱਖਿਆ ਧੀ ਦਾ Marriage, ਪਰ ਗ਼ਰੀਬੀ ਕਰਕੇ ਨਹੀਂ ਕੋਈ ਤਿਆਰੀ, ਰੋਂਦੇ ਮਾਪੇ ਸਮਾਜ..

14 Jun 2024 2:59 PM

Ravneet Bittu ਨੂੰ ਮੰਤਰੀ ਬਣਾ ਕੇ ਵੱਡਾ ਦਾਅ ਖੇਡ ਗਈ BJP, ਕਿਸਾਨਾਂ ਤੋਂ ਲੈ ਕੇ Kangana ਤੱਕ ਤੇ ਬਦਲੇ ਸੁਰ !

14 Jun 2024 2:42 PM

"ਪੰਜਾਬ ਪੁਲਿਸ ਦੇ ਇਨ੍ਹਾਂ ਮੁਲਾਜ਼ਮਾਂ ਦੀ ਤਰੀਫ਼ ਕਰਨੀ ਤਾਂ ਬਣਦੀ ਆ ਯਾਰ, ਗੱਡੀ ਚੋਰ ਨੂੰ ਕੁਝ ਘੰਟਿਆਂ 'ਚ ਹੀ ਕਰ

14 Jun 2024 12:33 PM
Advertisement