ਪੰਜਾਬ ਸਰਕਾਰ ਦਿਵਿਆਂਗਜਨਾਂ ਦੀ ਭਲਾਈ ਅਤੇ ਰੁਜ਼ਗਾਰ ਲਈ ਵਚਨਵੱਧ - ਰਜੀਆ ਸੁਲਤਾਨਾ
Published : Dec 3, 2021, 8:36 pm IST
Updated : Dec 3, 2021, 8:36 pm IST
SHARE ARTICLE
Razia Sultana
Razia Sultana

ਰਜੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਵਲੋਂ  ਬੀਬੀਆਂ ਦੀ ਦੁਕਾਨ (ਰੂਰਲ ਹਟ) ਦਾ ਵੀ ਉਦਘਾਟਨ

ਮਲੇਰਕੋਟਲਾ: ਸਾਲ 2021-22 ਦਾ ਅੰਤਰ ਰਾਸ਼ਟਰੀ ਦਿਵਿਆਂਗਤਾ ਦਿਵਸ ਦਾ ਦਿਹਾੜਾ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਅੱਜ ਸਥਾਨਕ ਉਰਦੂ ਅਕੈਡਮੀ ਵਿਖੇ ਮਨਾਇਆ ਗਿਆ। ਅਜਿਹੇ ਪ੍ਰੋਗਰਾਮ ਹਰੇਕ ਜਲਿਾ ਪੱਧਰ ‘ਤੇ ਵੀ ਮਨਾਏ ਗਏ, ਜਿਸ ਵਿੱਚ ਦਿਵਿਆਂਗ ਵਿਅਕਤੀਆਂ ਲਈ ਮੈਡੀਕਲ ਕੈਂਪ/ਯੂ.ਡੀ.ਆਈ.ਡੀ ਕੈਂਪ ਆਯੋਜਿਤ ਕੀਤੇ ਗਏ। ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਸ਼੍ਰੀਮਤੀ ਰਜੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸ਼ਿਰਕਤ ਕੀਤੀ ਗਈ। ਇਸ ਸਮਾਰੋਹ ਦੀ ਪ੍ਰਧਾਨਗੀ ਸ਼੍ਰੀਮਤੀ ਰਾਜੀ.ਪੀ.ਸ਼੍ਰੀਵਾਸਤਵਾ, ਆਈ.ਏ.ਐਸ ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਵੱਲੋਂ ਕੀਤੀ ਗਈ। ਸਮਾਗਮ ਦੌਰਾਨ ਇਸ ਖੇਤਰ ਵਿੱਚ ਵਧੀਆ ਕੰਮ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਦਾ ਸਨਮਾਨ ਵੀ ਕੀਤਾ ਗਿਆ। ਇਸ ਤੋਂ ਇਲਾਵਾ ਲੋੜਵੰਦ ਲੋਕਾਂ ਨੂੰ ਬਨਾਉਟੀ ਅੰਗ ਵੀ ਦਾਨ ਕੀਤੇ ਗਏ।

Razia SultanaRazia Sultana

ਸੰਬੋਧਨ ਦੌਰਾਨ ਸ਼੍ਰੀਮਤੀ ਰਜੀਆ ਸੁਲਤਾਨਾ ਵੱਲੋਂ ਸਮੂਹ ਪੰਜਾਬੀਆਂ ਨੂੰ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਦੇ ਮੌਕੇ ਤੇ ਵਧਾਈ ਦਿੰਦੇ ਹੋਏ ਕਿਹਾ ਗਿਆ ਕਿ ਪੰਜਾਬ ਸਰਕਾਰ ਰਾਜ ਵਿੱਚ ਦਿਵਿਆਂਗਜਨਾਂ ਦੀ ਭਲਾਈ, ਉਹਨਾਂ ਲਈ ਰੋਜਗਾਰ ਅਤੇ ਸਮਾਨਤਾ ਦਾ ਦਰਜਾ ਦਵਾਉਣ ਲਈ ਵਚਨਵੱਧ ਹੈ। ਉਹਨਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਕਈ ਸਕੀਮਾਂ ਚਲਾ ਰਿਹਾ ਹੈ, ਇਹਨਾਂ ਵੱਖ ਵੱਖ ਸਕੀਮਾਂ ਦੇ ਲਾਭ ਦਿਵਿਆਂਗ ਵਿਅਕਤੀਆਂ ਨੂੰ ਮਿਲ ਰਹੇ ਹਨ। ਪੰਜਾਬ ਸਰਕਾਰ ਵੱਲੋਂ ਇਹਨਾਂ ਵਿਅਕਤੀਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ, ਉਹਨਾਂ ਦੇ ਸਰਬਪੱਖੀ ਵਿਕਾਸ ਅਤੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾਂ ਵਿੱਚ ਲਿਆਉਣ ਲਈ ਬਹੁਤ ਵੱਡੇ ਪੱਧਰ ਤੇ ਉਪਰਾਲੇ ਕੀਤੇ ਗਏ ਹਨ।

Razia SultanaRazia Sultana

ਉਹਨਾਂ ਇਸ ਖੇਤਰ ਵਿੱਚ ਕੰਮ ਕਰਦੀ ਐਨ ਜੀ ਓ ਅਲਿਮਕੋ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋਂ ਮੁਫਤ ਅੰਗ ਦੇਣ ਦਾ ਉਪਰਾਲਾ ਬਹੁਤ ਵਧੀਆ ਹੈ। ਉਹਨਾਂ ਸੰਸਥਾ ਨੂੰ ਮਲੇਰਕੋਟਲਾ ਵਿੱਚ ਵਿਸੇਸ ਕੈਂਪ ਲਗਾਉਣ ਦੀ ਅਪੀਲ ਕੀਤੀ ਤਾਂ ਕਿ ਇਲਾਕੇ ਦੇ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਮਿਲ ਸਕੇ। ਉਹਨਾਂ ਕਿਹਾ ਕਿ ਇਹ ਇੱਕ ਪੁੰਨ ਦਾ ਕੰਮ ਹੈ। ਉਹਨਾਂ ਕਿਹਾ ਕਿ ਦਿਵੀਆਂਗ ਲੋਕਾਂ ਉੱਤੇ ਮਾਲਕ ਦੀ ਵਿਸੇਸ ਕਿਰਪਾ ਹੁੰਦੀ ਹੈ। ਵਧੇਰੇ ਊਰਜਾ ਹੁੰਦੀ ਹੈ। ਪੰਜਾਬ ਸਰਕਾਰ ਹਮੇਸਾਂ ਇਹਨਾਂ ਨਾਲ ਹੈ। ਇਹਨਾਂ ਨੂੰ ਹਰ ਤਰਾਂ ਦੀ ਸਹਾਇਤਾ ਦਿੱਤੀ ਜਾਵੇਗੀ।

Razia SultanaRazia Sultana

ਇਸ ਤੋਂ ਪਹਿਲਾਂ ਵਿਭਾਗ ਦੇ ਡਾਇਰੈਕਟਰ, ਸ੍ਰੀ ਡੀ.ਪੀ.ਐਸ ਖਰਬੰਦਾ, ਆਈ.ਏ.ਐਸ ਅਤੇ ਦਿਵਿਆਂਗਤਾ ਦੇ ਖੇਤਰ  ਵਿੱਚ ਵਿਸ਼ੇਸ਼ ਯੋਗਦਾਨ ਪਾਉਣ ਵਾਲੀਆਂ ਸੰਸਥਾਵਾਂ ਅਤੇ ਹੋਰ ਬੁੱਧੀਜੀਵੀਆਂ ਵੱਲੋਂ ਭਾਗ ਲਿਆ ਗਿਆ। ਸਮਾਰੋਹ ਦੀ ਸ਼ੁਰੂਆਤ ਕਰਦੇ ਹੋਏ ਵਿਭਾਗ ਦੇ ਡਾਇਰੈਕਟਰ ਵੱਲੋਂ ਕੈਬਨਿਟ ਮੰਤਰੀ ਅਤੇ ਪ੍ਰਮੁੱਖ ਸਕੱਤਰ ਦੇ ਨਾਲ-ਨਾਲ ਦਾ ਸਮਾਰੋਹ ਵਿੱਚ ਮੌਜੂਦ ਸਮੂਹ ਸੰਸਥਾਵਾਂ, ਬੁੱਧੀਜੀਵੀਆਂ ਅਤੇ ਹੋਰ ਮੈਂਬਰਾਂ ਦਾ ਇਸ ਸਮਾਰੋਹ ਵਿੱਚ ਭਾਗ ਲੈਣ ਤੇ ਸਵਾਗਤ ਕੀਤਾ ਗਿਆ।ਇਸ ਮੌਕੇ ਤੇ ਪ੍ਰਮੁੱਖ ਸਕੱਤਰ, ਸਮਾਜਿਕ ਸੁਰੱਖਿਆ ਵੱਲੋਂ ਦੱਸਿਆ ਗਿਆ ਕਿ ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ, ਅੱਜ ਦਾ ਦਿਨ ਦਿਵਿਆਂਗ ਵਿਅਕਤੀਆਂ ਦੇ ਅਧਿਕਾਰਾਂ ਅਤੇ ਭਲਾਈ ਨੂੰ ਉਤਸ਼ਾਹਤ ਕਰਨ ਅਤੇ ਉਹਨਾਂ ਵਿੱਚ ਸਮਾਜਿਕ, ਆਰਥਿਕ ਅਤੇ ਸੱਭਿਆਚਾਰਕ ਜੀਵਨ ਦੇ ਸਾਰੇ ਪਹਿਲੂਆਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦਾ ਦਿਨ ਹੈ।

Razia SultanaRazia Sultana

ਅੱਜ ਦਾ ਦਿਨ ਇਸ ਵਿਭਾਗ ਦੀ ਇਹ ਵਚਨਬੱਧਤਾ ਵੀ ਦਰਸਾਉਦਾ ਹੈ ਕਿ ਇਹ ਵਰਗ ਸਮਾਜ ਦੀ ਹਰ ਗਤੀਵਿਧੀ ਦਾ ਭਾਗੀਦਾਰ ਬਣੇ ਅਤੇ ਹਮੇਸਾਂ ਆਪਣੇ ਅਧਿਕਾਰਾਂ ਲਈ ਜਾਗਰੂਕ ਰਹੇ । ਇਸ ਉਪਰੰਤ ਸ਼੍ਰੀਮਤੀ ਰਜੀਆ ਸੁਲਤਾਨਾ ਕੈਬਨਿਟ ਮੰਤਰੀ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ  ਵਲੋਂ  ਔਰਤ ਸਸ਼ਕਤੀਕਰਨ ਸਬੰਧੀ ਇੰਮਪਰੂਵਮੈਂਟ ਟਰੱਸਟ ਮਾਰਕੀਟ ਵਿਖੇ ਬੀਬੀਆਂ ਦੀ ਦੁਕਾਨ (ਰੂਰਲ ਹਾਟ) ਦਾ ਵੀ ਉਦਘਾਟਨ ਕੀਤਾ । ਇਸ ਮੌਕੇ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਮਾਧਵੀ ਕਟਾਰੀਆ , ਐਸ.ਡੀ.ਐਮ. ਮਲੇਰਕੋਟਲਾ ਸ੍ਰੀ ਜਸਬੀਰ ਸਿੰਘ , ਜ਼ਿਲਾ ਸਮਾਜਿਕ ਸੁਰਖਿਆ ਅਫ਼ਸਰ ਮਲੇਰਕੋਟਲਾ ਸ੍ਰੀਮਤੀ ਲਵਲੀਨ ਬਲਿੰਗ, ਡੀ.ਪੀ.ਓ. ਸ੍ਰੀ ਗਗਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਅਤੇ ਪਤਵੰਤੇ ਵੀ ਹਾਜ਼ਰ ਸਨ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement