
ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਿੱਲੀ ਲਈ ਰਵਾਨਾ ਹੋਏ ਹਨ।
ਚੰਡੀਗੜ੍ਹ: ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਿੱਲੀ ਲਈ ਰਵਾਨਾ ਹੋਏ ਹਨ। ਉਹਨਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਰਾਜਾ ਵੜਿੰਗ ਵੀ ਦਿੱਲੀ ਲਈ ਰਵਾਨਾ ਹੋਏ ਹਨ। ਦਿੱਲੀ ਵਿਚ ਸਿੱਧੂ ਮੂਸੇਵਾਲਾ ਦੀ ਹਾਈਕਮਾਨ ਨਾਲ ਬੈਠਕ ਹੋਵੇਗੀ।
Sidhu Moose Wala leaves for Delhi after joining Congress
ਇਸ ਦੌਰਾਨ ਕਾਂਗਰਸ ਹਾਈਕਮਾਨ ਸਿੱਧੂ ਮੂਸੇਵਾਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਖ਼ਬਰਾਂ ਅਨੁਸਾਰ ਕਾਂਗਰਸ ਵਲੋਂ ਸਿੱਧੂ ਮੂਸੇਵਾਲਾ ਨੂੰ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਦੀ ਦਿੱਤੀ ਜਾ ਸਕਦੀ ਹੈ।