
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਲੰਗਾਹ ਦਾ ਰਹਿਣ ਵਾਲਾ ਸੀ ਮ੍ਰਿਤਕ
ਗੁਰਦਾਸਪੁਰ: ਪੰਜਾਬ (Punjab) ਦੀ ਧਰਤੀ ਤੋਂ ਹਰ ਸਾਲ ਹਜ਼ਾਰਾਂ ਨੌਜਵਾਨ ਵਿਦੇਸ਼ੀ ਧਰਤੀ ’ਤੇ ਸੁਨਿਹਰੇ ਭਵਿੱਖ ਦੀ ਆਸ ਲੈ ਕੇ ਜਾਂਦੇ ਹਨ। ਇਸ ਦੇ ਨਾਲ ਹੀ ਅਨੇਕਾਂ ਪੰਜਾਬੀ ਨੌਜਵਾਨ ( Punjabi youth) ਜ਼ਿੰਦਗੀ ਦੇ ਸੰਘਰਸ਼ ਨਾਲ ਜੂਝਦੇ ਹੋਏ ਮੌਤ ਦੇ ਮੂੰਹ ( Death of a Punjabi youth) ਵਿਚ ਜਾ ਪੈਂਦੇ ਹਨ। ਅਜਿਹਾ ਹੀ ਮਾਮਲਾ ਜਾਰਡਨ ਤੋਂ ਸਾਹਮਣੇ ਆਇਆ ਹੈ।
ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਲੰਗਾਹ ਦਾ 45 ਸਾਲਾ ਵਿਅਕਤੀ ਜਰਨੈਲ ਸਿੰਘ ਰੋਜ਼ੀ ਰੋਟੀ ਕਮਾਉਣ ਲਈ ਜਾਰਡਨ ਗਿਆ ਸੀ, ਜਿੱਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਜਰਨੈਲ ਸਿੰਘ ਤਿੰਨ ਸਾਲ ਪਹਿਲਾ ਵਿਦੇਸ਼ ਗਿਆ ਸੀ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਜਰਨੈਲ ਸਿੰਘ ਦੀ ਦੇਹ ਨੂੰ ਭਾਰਤ ਲਿਆਉਣ ਲਈ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ।