AGTF ਨੇ ਭੂਪੀ ਰਾਣਾ ਗੈਂਗ ਦੇ ਮੁੱਖ ਸ਼ੂਟਰ ਨੂੰ ਬਰਵਾਲਾ ਤੋਂ ਕੀਤਾ ਗ੍ਰਿਫਤਾਰ, .32 ਬੋਰ ਪਿਸਤੌਲ ਸਮੇਤ 5 ਕਾਰਤੂਸ ਬਰਾਮਦ
Published : Dec 3, 2022, 7:33 pm IST
Updated : Dec 3, 2022, 7:33 pm IST
SHARE ARTICLE
AGTF ARRESTS MAIN SHOOTER OF BHUPI RANA GANG FROM BARWALA
AGTF ARRESTS MAIN SHOOTER OF BHUPI RANA GANG FROM BARWALA

ਅੰਕਿਤ ਰਾਣਾ ਪੰਜਾਬ ਅਤੇ ਹਰਿਆਣਾ ਵਿੱਚ ਦਰਜ ਕਈ ਅਪਰਾਧਿਕ ਮਾਮਲਿਆਂ ਵਿਚ ਸੀ ਲੋੜੀਂਦਾ

 

ਚੰਡੀਗੜ੍ਹ: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਸ਼ਨਿਚਰਵਾਰ ਨੂੰ ਬਰਵਾਲਾ (ਹਰਿਆਣਾ) ਤੋਂ ਭੂਪੀ ਰਾਣਾ ਗੈਂਗ ਦੇ ਇੱਕ ਮੁੱਖ ਸ਼ੂਟਰ ਨੂੰ ਗ੍ਰਿਫਤਾਰ ਕਰ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਚਲਾਈ ਮੁਹਿੰਮ ਤਹਿਤ ਲਗਾਤਾਰ ਦੂਜੇ ਦਿਨ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ  ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਗਿਰਫਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਅੰਕਿਤ ਰਾਣਾ ਵਜੋਂ ਹੋਈ ਹੈ, ਜੋ ਜ਼ੀਰਕਪੁਰ ਅਤੇ ਪੰਚਕੂਲਾ ਦੇ ਇਲਾਕੇ ਵਿੱਚ ਫਿਰੌਤੀ ਦਾ ਰੈਕੇਟ ਚਲਾ ਰਿਹਾ ਸੀ। ਪੁਲੀਸ ਨੇ ਦੋਸ਼ੀ ਪਾਸੋਂ  .32 ਬੋਰ ਦਾ ਇੱਕ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਕਾਰਵਾਈ ਢਕੋਲੀ ਤੋਂ ਲਾਰੈਂਸ ਬਿਸ਼ਨੋਈ ਗੈਂਗ ਦੇ ਮੈਂਬਰ ਬੰਟੀ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਅਮਲ ਵਿੱਚ ਲਿਆਂਦੀ ਗਈ ਹੈ। ਡੀਜੀਪੀ ਨੇ ਦੱਸਿਆ ਕਿ ਏਜੀਟੀਐਫ ਨੇ ਜ਼ਿਲ੍ਹਾ ਪੁਲਿਸ ਐਸ.ਏ.ਐਸ.ਨਗਰ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਗੈਂਗਸਟਰ ਅੰਕਿਤ ਰਾਣਾ ਨੂੰ .32 ਬੋਰ ਦੇ ਪਿਸਤੌਲ ਅਤੇ 5 ਕਾਰਤੂਸਾਂ ਸਮੇਤ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਅੰਕਿਤ ਜੁਲਾਈ 2022 ਵਿੱਚ ਹੋਏ ਬਲਟਾਣਾ ਮੁਕਾਬਲੇ ਦੇ ਕੇਸ ਵਿੱਚ ਲੋੜੀਂਦਾ ਸੀ। ਜ਼ਿਕਰਯੋਗ ਹੈ ਕਿ ਬਲਟਾਣਾ ਆਪ੍ਰੇਸ਼ਨ ਦੌਰਾਨ ਭੂਪੀ ਰਾਣਾ ਗੈਂਗ ਦੇ ਤਿੰਨ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਜਵਾਬੀ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਸੀ ਅਤੇ  ਇਸ ਪੁਲਿਸ ਕਾਰਵਾਈ ਵਿੱਚ ਪੰਜਾਬ ਪੁਲਿਸ ਦੇ ਦੋ ਅਧਿਕਾਰੀ ਵੀ ਜ਼ਖਮੀ ਹੋਏ ਹਨ। ਉਸ ਨੂੰ ਥਾਣਾ ਜ਼ੀਰਕਪੁਰ ਵਿਖੇ  ਆਈ.ਪੀ.ਸੀ. ਦੀ ਧਾਰਾ 353, 186, 307 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਐਫਆਈਆਰ ਨੰਬਰ 340 ਮਿਤੀ 17-07-2022 ਨੂੰ ਦਰਜ ਮਾਮਲੇ ਅਧੀਨ ਗ੍ਰਿਫਤਾਰ ਕੀਤਾ ਗਿਆ ।

ਡੀਜੀਪੀ ਨੇ ਦੱਸਿਆ ਕਿ ਅੰਕਿਤ ਰਾਣਾ ਹਰਿਆਣਾ ਅਤੇ ਪੰਜਾਬ ਰਾਜਾਂ ਵਿੱਚ ਦਰਜ ਹੋਏ ਇਰਾਦਾ ਕਤਲ , ਅਸਲਾ ਐਕਟ ਅਤੇ ਜਬਰਨ ਵਸੂਲੀ ਆਦਿ ਦੇ ਕਈ ਅਪਰਾਧਿਕ ਮਾਮਲਿਆਂ ਵਿੱਚ ਵੀ ਲੋੜੀਂਦਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਉਹ ਜ਼ੀਰਕਪੁਰ ਦੇ 15 ਹੋਟਲਾਂ ਅਤੇ ਪੰਚਕੂਲਾ ਦੇ 10 ਹੋਟਲਾਂ ਤੋਂ ਇਲਾਵਾ ਇਸ ਖੇਤਰ ਦੇ ਹੋਰ ਨਾਮੀ ਕਾਰੋਬਾਰੀਆਂ ਤੋਂ ਵੀ ਪੈਸੇ ਵਸੂਲਣ ਵਿੱਚ ਸ਼ਾਮਲ ਸੀ। ਜ਼ਿਕਰਯੋਗ ਹੈ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਉਸ ਦੀ ਸ਼ਮੂਲੀਅਤ ਬਾਰੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement