ਅਨਮੋਲ ਗਗਨ ਮਾਨ ਵੱਲੋਂ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ-2022 ਦਾ ਆਗਾਜ
Published : Dec 3, 2022, 5:47 pm IST
Updated : Dec 3, 2022, 5:47 pm IST
SHARE ARTICLE
 Anmol Gagan Maan Inaugurates 6th Military Literature Festival-2022
Anmol Gagan Maan Inaugurates 6th Military Literature Festival-2022

ਕਿਹਾ, ਫੌਜੀ ਜਵਾਨ ਨੌਕਰੀ ਨਹੀ ਦੇਸ਼ ਦੀ ਸੇਵਾ ਕਰਦੇ ਹਨ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਅਤੇ ਸਭਿਆਚਾਰਕ ਮਾਮਲੇ ਬਾਰੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੱਲੋਂ ਅੱਜ ਚੰਡੀਗੜ ਦੀ ਸੁਖਨਾ ਝੀਲ ਵਿਖੇ 6ਵੇਂ ਮਿਲਟਰੀ ਲਿਟਰੇਚਰ ਫੈਸਟੀਵਲ -2022 ਦਾ ਆਗਾਜ ਕੀਤਾ ਗਿਆ। ਆਜ਼ਾਦੀ ਦੀ 75ਵੀਂ ਵਰ੍ਹੇਗੰਢ ਅਤੇ ਹਥਿਆਰਬੰਦ ਬਲਾਂ ਦੀਆਂ ਸੇਵਾਵਾਂ ਨੂੰ ਮਨਾਉਣ ਲਈ ਇਹ ਫੈਸਟੀਵਲ, ਪੰਜਾਬ ਸਰਕਾਰ, ਪੱਛਮੀ ਕਮਾਂਡ ਅਤੇ ਚੰਡੀਗੜ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ 'ਮਿਲਟਰੀ ਲਿਟਰੇਚਰ ਫੈਸਟੀਵਲ ਐਸੋਸ਼ੀਏਸ਼ਨ' ਦੁਆਰਾ ਸਾਂਝੇ ਤੌਰ ਤੇ ਆਯੋਜਿਤ ਕੀਤਾ ਗਿਆ। ਇਹ ਫੈਸਟੀਵਲ ਦੀ  ਥੀਮ  'ਦ ਆਰਮਡ ਫੋਰਸਿਜ਼: 75 ਸਾਲਾਂ ਤੱਕ ਆਜ਼ਾਦ ਭਾਰਤ ਦੀ ਸੇਵਾ' ਅਧੀਨ ਮਨਾਇਆ ਜਾ ਰਿਹਾ ਹੈ।

ਇਹ ਫੈਸਟੀਵਲ 4 ਦਸੰਬਰ ਤੱਕ ਚੱਲੇਗਾ।  ਇਸ ਮੌਕੇ ਫੈਸਟੀਵਲ ਐਸੋਸੀਏਸ਼ਨ ਦੇ ਚੇਅਰਮੈਨ ਲੈਫਟੀਨੈਂਟ ਜਨਰਲ ਟੀਐਸ ਸ਼ੇਰਗਿੱਲ (ਸੇਵਾਮੁਕਤ),  ਜੀਓਸੀ-ਇੰਨ-ਸੀ ਵੈਸਟਰਨ ਕਮਾਂਡ ਲੈਫਟੀਨੈਂਟ ਜਨਰਲ ਨਵ ਕੇ ਖੰਡੂਰੀ ਅਤੇ ਮੇਜਰ ਜਨਰਲ ਓਪਰੇਸ਼ਨਸ ਵੈਸਟਰਨ ਕਮਾਂਡ ਸੰਦੀਪ ਸਿੰਘ ਵਿਸ਼ੇਸ ਤੌਰ ਤੇ ਹਾਜਰ ਸਨ।ਇਸ ਮੌਕੇ ਮਿਲਟਰੀ ਦੇ ਨੌਜਵਾਨਾ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਉਦੇਸ਼ ਸਰਹੱਦਾਂ 'ਤੇ ਲੜਨ ਵਾਲੇ ਬਹਾਦਰਾਂ ਦੀ ਅੰਤਿਮ ਕੁਰਬਾਨੀ ਨੂੰ ਯਾਦ ਕਰਨਾ ਹੈ ਜਿਨ੍ਹਾਂ ਨੇ ਆਪਣੀ ਜਾਨ ਦੀ ਬਾਜ਼ੀ ਲਗਾ ਕੇ ਦੇਸ਼ ਦੀ ਸੇਵਾ ਕੀਤੀ । ਉਨ੍ਹਾਂ ਕਿਹਾ ਕਿ ਫੌਜੀ ਯੋਧਿਆਂ ਵੱਲੋਂ ਦੇਸ਼ ਦੀ ਸੁਰੱਖਿਆ ਲਈ ਪਾਏ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ।

ਉਨ੍ਹਾਂ ਕਿਹਾ ਕਿ ਪੰਜਾਬ ਸੁਰਮਿਆਂ ਦੀ ਧਰਤੀ ਹੈ ਅਤੇ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਇਥੋਂ ਦੇ ਯੋਧਿਆਂ ਨੇ ਪੰਜਾਬ ਨੂੰ ਕਦੇ ਲੁੱਟਣ ਨਹੀਂ ਦਿੱਤਾ। ਭਾਰਤ ਅਤੇ ਖਾਸ ਤੌਰ 'ਤੇ ਪੰਜਾਬ ਨੇ ਹਮੇਸ਼ਾ ਜੰਗ ਦੇ ਮੋਰਚਿਆਂ 'ਤੇ ਬੇਮਿਸਾਲ ਬਹਾਦਰੀ ਦਿਖਾਈ ਹੈ ਅਤੇ ਦੇਸ਼ ਅਤੇ ਅਣਖ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ। ਉਨ੍ਹਾਂ ਨੇ ਨਵੀਂ ਪੀੜੀ ਦੇ ਨੌਜਵਾਨਾ ਨੂੰ ਅਪੀਲ ਕੀਤੀ ਕਿ ਉਹ ਫੌਜ ਵਿੱਚ ਭਰਤੀ ਹੋ ਕੇ ਦੇਸ਼ ਦੀ ਸੇਵਾ ਕਰਨ ਲਈ ਆਪਣਾ ਵੱਡਮੁੱਲਾ ਯੋਗਦਾਨ ਜ਼ਰੂਰ ਪਾਉਣ।

ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ ਅਤੇ ਯੋਧਿਆਂ ਦੀ ਧਰਤੀ ਹੈ ਪੰਜਾਬ ਦੇ ਯੋਧਿਆਂ ਨੇ ਹਮੇਸ਼ਾ ਜੁਰਮ ਦਾ ਡੱਟ ਕੇ ਮੁਕਾਬਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਫੌਜੀ ਜਵਾਨ ਦੇਸ਼ ਦੀ ਰਾਖੀ ਕਰਦੇ ਹਨ ਤਾਂ ਹੀ ਭਾਰਤ ਦੇਸ਼ ਦਾ ਹਰੇਕ ਨਾਗਰਿਕ ਸੁਖ ਦਾ ਜੀਵਨ ਬਿਤਾ ਰਹੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਫੌਜੀਆਂ ਵੱਲੋਂ ਕੀਤੀ ਜਾ ਰਹੀ ਦੇਸ ਦੀ ਸੇਵਾ ਸਾਡੇ ਲਈ ਮਾਣ ਦੀ ਗੱਲ ਹੈ । ਉਹਨਾਂ ਕਿਹਾ ਪੰਜਾਬ ਸਰਕਾਰ ਹਮੇਸ਼ਾਂ ਫੌਜੀ ਜਵਾਨਾ ਦੀ ਹਰ ਸੰਭਵ ਸਹਾਇਤਾ ਲਈ ਉਨ੍ਹਾਂ ਨਾਲ ਖੜੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement