ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ
Published : Dec 3, 2022, 6:36 pm IST
Updated : Dec 3, 2022, 6:39 pm IST
SHARE ARTICLE
Harjot Bains kicks off ‘Mission 100%: Give Your Best’ campaign
Harjot Bains kicks off ‘Mission 100%: Give Your Best’ campaign

-ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ, ਆਉਣ ਵਾਲੇ ਸਮੇਂ ਵਿੱਚ ਸਾਂਭਣਗੇ ਪੰਜਾਬ ਅਤੇ ਦੇਸ਼ ਦੀ ਵਾਗਡੋਰ-ਸਿੱਖਿਆ ਮੰਤਰੀ

-ਜਮਾਤਾਂ ਦੇ ਵਧੀਆ ਨਤੀਜੇ ਲਏ ਵਿਦਿਆਰਥੀਆਂ ਨੂੰ  ਕੀਤਾ ਜਾਵੇਗਾ ਉਤਸ਼ਾਹਿਤ

-ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਸਿੱਖਿਆ ਮੰਤਰੀ ਦੇਣਗੇ ਪ੍ਰਸੰਸਾ ਪੱਤਰ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਬੋਰਡ ਪ੍ਰੀਖਿਆ 2023 ਵਿਚ  ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਤੋਂ ਬੇਹਤਰੀਨ ਨਤੀਜੇ ਹਾਸਲ ਕਰਨ ਦੇ ਉਦੇਸ਼ ਨਾਲ ਸੂਬੇ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਵੱਲੋਂ ਅੱਜ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।

ਇਸ ਮੁਹਿੰਮ ਦਾ ਉਦੇਸ਼ ਅਗਲੇ ਸਾਲ ਹੋਣ ਵਾਲੀਆਂ 8ਵੀਂ, 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਾਸਤੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰ ਕੇ ਸ਼ਾਨਦਾਰ ਨਤੀਜੇ ਹਾਸਲ ਕਰਨ ਦੇ ਨਾਲ-ਨਾਲ ਉਹਨਾਂ ਦੇ ਮਨਾਂ ਵਿੱਚੋਂ ਪ੍ਰੀਖਿਆ ਦੇ ਭੈਅ ਨੂੰ ਖਤਮ ਕਰ ਕੇ ਭਵਿੱਖ ਦੇ ਵਧੀਆ ਨਾਗਰਿਕਾਂ ਵਜੋਂ ਤਿਆਰ ਕਰਨਾ ਹੈ।

ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰੰਘ ਬੈਂਸ ਅੱਜ ਇਥੇ ਵਿਭਾਗ ਦੇ ਉੱਚ ਅਧਿਕਾਰੀਆਂ ਦੀ ਟੀਮ ਸਮੇਤ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਯੂਟਿਊਬ ਅਤੇ ਐਜੂਸੈੱਟ ਦੇ ਲਾਇਵ ਪ੍ਰੋਗਰਾਮ ਜ਼ਰੀਏ ਪੰਜਾਬ ਦੇ ਲੱਖਾਂ ਲੋਕਾਂ ਦੇ ਰੂ-ਬ-ਰੂ ਹੋਏ, ਜਿਸ ਦੌਰਾਨ ਉਹਨਾਂ ਭਵਿੱਖ ਦੀਆਂ ਯੋਜਨਾਵਾਂ ਵੀ ਸਾਂਝੀਆਂ ਕੀਤੀਆਂ।

ਇਸ ਮੌਕੇ ਬੋਲਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਦੇ ਸਕੂਲੀ ਵਿਦਿਆਰਥੀ ਹੀ ਪੰਜਾਬ ਦਾ ਭਵਿੱਖ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਇਹਨਾਂ ਨੇ ਹੀ ਪੰਜਾਬ ਅਤੇ ਦੇਸ਼ ਦੀ ਵਾਗਡੋਰ ਸਾਂਭਣੀ ਹੈ। ਉਹਨਾਂ ਕਿਹਾ ਪੰਜਾਬ ਦੀ ਸਕੂਲ ਸਿੱਖਿਆ ਨੂੰ ਰੌਚਿਕ ਅਤੇ ਸਮੇਂ ਦੇ ਹਾਣ ਦੀ ਬਣਾਉਣ ਵਾਸਤੇ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਕਿ ਜਿਨ੍ਹਾਂ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਹੱਲਾਸ਼ੇਰੀ ਰਾਹੀਂ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਸਤੇ ਪ੍ਰੇਰਿਤ ਕਰਨਾ ਹੈ।

‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਅਧੀਨ ਬੋਰਡ ਦੀ ਕਲਾਸ ਵਿੱਚ ਪੜ੍ਹਨ ਵਾਲੇ ਵਿਦਿਆਰਥੀਆਂ ਦੇ ਤਿੰਨ ਗਰੁੱਪ ਬਣਾਏ ਜਾਣਗੇ ਜਿੰਨਾਂ ਵਿੱਚੋਂ ਪਹਿਲੇ ਗਰੁੱਪ ਵਿੱਚ 40% ਤੋਂ ਘੱਟ ਅੰਕ ਲੈਣ ਵਾਲੇ, ਦੂਜੇ ਵਿੱਚ 40% ਤੋਂ 80% ਅੰਕ ਲੈਣ ਵਾਲੇ ਅਤੇ ਤੀਜੇ ਗਰੁੱਪ ਵਿੱਚ 80% ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦੀ ਹਰ ਹਫਤੇ ਕਾਰਗੁਜ਼ਾਰੀ ਦਾ ਮੁਲਾਂਕਨ ਕੀਤਾ ਜਾਵੇਗਾ।

ਪੜ੍ਹਾਈ ਵਿੱਚ ਕਮਜ਼ੋਰ ਅਤੇ ਹੁਸ਼ਿਆਰ ਵਿਦਿਆਰਥੀਆਂ ਦੇ ਬੱਡੀ ਗਰੁੱਪ ਬਣਾਏ ਜਾਣਗੇ। ਮਿਸ਼ਨ ਦੀ ਪ੍ਰਾਪਤੀ ਵਾਸਤੇ ਅਧਿਆਪਕ ਆਪਣੀ ਸੁਵਿਧਾ ਅਨੁਸਾਰ ਜ਼ੀਰੋ  ਪੀਰੀਅਡ ਜਾਂ ਸਕੂਲ ਸਮੇਂ ਤੋਂ ਪਹਿਲਾਂ ਜਾਂ ਬਾਅਦ ਵਿੱਚ ਵਿਸ਼ੇਸ਼ ਕਲਾਸਾਂ ਲਗਾ ਕੇ ਪੜ੍ਹਾਈ ਕਰਵਾਉਣਗੇ। ਸਿੱਖਿਆ ਮੰਤਰੀ ਅਨੁਸਾਰ ਇਸ ਮਿਸ਼ਨ ਨੂੰ ਵਧੀਆ ਤਰੀਕੇ ਨਾਲ ਲਾਗੂ ਕਰਕੇ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਉਹ ਪ੍ਰਸੰਸਾ ਪੱਤਰ ਵੀ ਦੇਣਗੇ।

ਇਸ ਮੌਕੇ ਡੀ.ਜੀ.ਐਸ.ਈ.  ਵਰਿੰਦਰ ਕੁਮਾਰ ਸ਼ਰਮਾ, ਡੀ.ਪੀ.ਆਈ.  ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਡਾ. ਮਨਿੰਦਰ ਸਿੰਘ ਸਰਕਾਰੀਆ ਅਤੇ ਇਸ ਮੁਹਿੰਮ ਦੇ ਨੋਡਲ ਅਫਸਰ ਬਲਵਿੰਦਰ ਸਿੰਘ ਸੈਣੀ ਵੀ ਮੌਜੂਦ ਸਨ।

ਸਿੱਖਿਆ ਮੰਤਰੀ ਬੈਂਸ ਨੇ ਖੁਦ ਸੰਭਾਲੀ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ:  ਕੈਬਨਿਟ ਮੰਤਰੀ ਹਰਜੋਤ ਸਿੰੰਘ ਬੈਂਸ ਨੇ ਇਸ ਵਾਰ ਖੁਦ ‘ਮਿਸ਼ਨ-100%: ਗਿਵ ਯੂਅਰ ਬੈਸਟ’ ਮੁਹਿੰਮ ਦੀ ਕਮਾਨ ਸੰਭਾਲੀ ਹੋਈ ਹੈ। ਬੈਂਸ ਨੇ ਇਸ ਮੁਹਿੰਮ ਦੇ ਟੀਚੇ ਅਤੇ ਗਾਈਡਲਾਈਨਜ਼ ਆਪ ਤਿਆਰ ਕੀਤੇ ਹਨ। ਹੋਰ ਤਾਂ ਹੋਰ ਇਸ ਮੁਹਿੰਮ ਦਾ ਲੋਗੋ ਵੀ ਉਹਨਾਂ ਆਪ ਡਿਜ਼ਾਈਨ ਕਰਵਾਇਆ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement