
ਜੇਕਰ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ।
ਅੰਮ੍ਰਿਤਸਰ : ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੇ, ਇਸ ਦੇ ਨਾਲ ਹੀ ਅੰਮ੍ਰਿਤਸਰ ਵਿਚ ਹੋ ਰਹੇ ਬੀਐਸਐਫ ਦੇ ਸਥਾਪਨਾ ਦਿਵਸ ਮੌਕੇ 'ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵੀ ਉਹਨਾਂ ਨੇ ਸ਼ਿਰਕਤ ਕੀਤੀ। ਇਸ ਤੋਂ ਪਹਿਲਾਂ ਮਨੋਹਰ ਲਾਲ ਖੱਟਰ ਨੇ ਦਰਬਾਰ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਐੱਸਵਾਈਐੱਲ ਨੂੰ ਲੈ ਕੇ ਉਹਨਾਂ ਨੇ ਕਿਹਾ ਕਿ ਜੇਕਰ ਹਰਿਆਣਾ ਅਤੇ ਪੰਜਾਬ ਦੀ ਸਹਿਮਤੀ ਬਣਦੀ ਹੈ ਤਾਂ ਛੋਟੇ-ਵੱਡੇ ਭਰਾ ਵਾਲਾ ਰਿਸ਼ਤਾ ਕਾਇਮ ਰਹੇਗਾ।
ਐੱਸਵਾਈਐੱਲ ਦੇ ਮੁੱਦੇ ਉੱਤੇ ਪੰਜਾਬ ਅਤੇ ਹਰਿਆਣਾ ਇੱਕ ਹੋ ਕੇ ਚੱਲਣਗੇ ਤਾਂ ਇਸ ਦੇ ਵਿਚ ਹੀ ਦੋਨਾਂ ਦਾ ਫਾਇਦਾ ਹੈ ਨਹੀਂ ਤਾਂ ਸੁਪਰੀਮ ਕੋਰਟ ਐੱਸਵਾਈਐੱਲ ਮੁੱਦੇ 'ਤੇ ਛੇਤੀ ਹੀ ਕੋਈ ਨਾ ਕੋਈ ਫੈਸਲਾ ਲਵੇਗੀ। ਚੰਡੀਗੜ੍ਹ ‘ਚ ਵਿਧਾਨ ਸਭਾ ਦੇ ਮੁੱਦੇ 'ਤੇ ਉਨ੍ਹਾਂ ਨੇ ਕਿਹਾ ਕਿ ਚੰਡੀਗੜ੍ਹ ‘ਚ ਵਿਧਾਨ ਸਭਾ ਭਵਨ ਛੋਟਾ ਹੋਣ ਕਰਕੇ ਆਪਣੀ ਵਿਧਾਨ ਸਭਾਵਾਂ ਤਿਆਰ ਕਰ ਸਕਦਾ ਹੈ ਜੇਕਰ ਕਿਸੇ ਹੋਰ ਸੂਬੇ ਨੂੰ ਵੀ ਜ਼ਰੂਰਤ ਪਈ ਤਾਂ ਉਹ ਵੀ ਉਥੇ ਆ ਕੇ ਆਪਣੀ ਵਿਧਾਨ ਸਭਾ ਬਣਾ ਸਕਦਾ ਹੈ। ਇਸ ਵਿਚ ਕਿਸੇ ਨੂੰ ਵੀ ਇਤਰਾਜ ਨਹੀਂ ਹੋਣਾ ਚਾਹੀਦਾ।
ਹਰਿਆਣਾ ਸਰਕਾਰ ਵੱਲੋਂ ਵੀ ਸੁਪਰੀਮ ਕੋਰਟ ਵਿਚ ਐੱਸਵਾਈਐੱਲ ਨੂੰ ਲੈ ਕੇ ਅਰਜ਼ੀ ਦਾਖਲ ਕੀਤੀ ਹੋਈ ਹੈ ਅਤੇ ਇਸ ਦਾ ਫ਼ੈਸਲਾ ਵੀ ਜਲਦ ਆ ਸਕਦਾ ਹੈ। ਐਸਵਾਈਐਲ ਮੁੱਦੇ ਉਤੇ ਅੱਜ ਇਕ ਵਾਰ ਫਿਰ ਤੋਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਪੰਜਾਬ ਅਤੇ ਹਰਿਆਣਾ ਨੂੰ ਭਰਾ ਦੱਸ ਕੇ ਪਾਣੀ ਅਤੇ ਆਪਣੇ ਹੱਕ ਦੀ ਗੱਲ ਕਹੀ ਗਈ ਹੈ।