ਪੰਜਾਬ ਵਾਂਗ ਗੁਜਰਾਤ ਦੇ ਨੌਜਵਾਨਾਂ ਨੂੰ ਵੀ ਦੇਵਾਂਗੇ ਸਰਕਾਰੀ ਨੌਕਰੀਆਂ: ਭਗਵੰਤ ਮਾਨ
Published : Dec 3, 2022, 5:52 pm IST
Updated : Dec 3, 2022, 6:02 pm IST
SHARE ARTICLE
Bhagwant Mann
Bhagwant Mann

 ਮਾਨ ਨੇ ਰੋਡ ਸ਼ੋਅ ਦੌਰਾਨ ਦਿਖਾਏ ਪੰਜਾਬ ਦੇ 'ਜ਼ੀਰੋ ਬਿਜਲੀ ਬਿੱਲ' ਅਤੇ 20,776 ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਕਿਹਾ, ਗੁਜਰਾਤ ਦੇ ਲੋਕਾਂ ਦਾ ਬਿਜਲੀ ਦਾ ਬਿੱਲ ਵੀ ਜ਼ੀਰੋ ਹੋਵੇਗਾ, ਚੰਗੀ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਫਤ ਦਿੱਤੀਆਂ ਜਾਣਗੀਆਂ

ਗੁਜਰਾਤ/ਚੰਡੀਗੜ੍ਹ -  ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣੇ ਰੋਡ ਸ਼ੋਅ ਦੌਰਾਨ ਪੰਜਾਬ ਦੇ ਨੌਜਵਾਨਾਂ ਦੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਦਿਖਾਉਂਦੇ ਹੋਏ ਕਿਹਾ ਕਿ ਗੁਜਰਾਤ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਇੱਥੇ ਵੱਡੀ ਗਿਣਤੀ ਵਿੱਚ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

ਮਾਨ ਨੇ ਕਿਹਾ ਕਿ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣਾ ‘ਆਪ’ ਸਰਕਾਰ ਦੀ ਪਹਿਲੀ ਤਰਜੀਹ ਹੋਵੇਗੀ। 'ਆਪ' ਸਰਕਾਰ ਗੁਜਰਾਤ ਦੇ ਹਰ ਬੇਰੁਜ਼ਗਾਰ ਨੌਜਵਾਨ ਨੂੰ ਰੁਜ਼ਗਾਰ ਪ੍ਰਾਪਤ ਕਰਨ ਲਈ ਭਰਪੂਰ ਮੌਕੇ ਅਤੇ ਸਾਧਨ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਗੁਜਰਾਤ ਦੇ ਦਾਹੋਦ, ਗਰਬਾੜਾ, ਝਾਲੋਦ ਅਤੇ ਫਤਿਹਪੁਰ ਦੇ ਵੱਖ-ਵੱਖ ਇਲਾਕਿਆਂ 'ਚ ਰੋਡ ਸ਼ੋਅ ਕਰਕੇ 'ਆਪ' ਉਮੀਦਵਾਰਾਂ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਇਸ ਵਾਰ ਗੁਜਰਾਤ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦੀ ਅਪੀਲ ਕੀਤੀ।

 ਰੋਡ ਸ਼ੋਅ ਦੌਰਾਨ ਭਗਵੰਤ ਮਾਨ ਨੇ ਲੋਕਾਂ ਨੂੰ ਪਿਛਲੇ ਮਹੀਨੇ ਪੰਜਾਬ ਦੇ ਲੋਕਾਂ ਨੂੰ ਆਏ 'ਜ਼ੀਰੋ ਬਿਜਲੀ ਬਿੱਲ' ਦਿਖਾਉਂਦੇ ਹੋਏ ਕਿਹਾ ਕਿ ਅਸੀਂ ਭਾਜਪਾ ਵਾਂਗ ਝੂਠੇ ਵਾਅਦੇ ਨਹੀਂ ਕਰਦੇ। ਅਸੀਂ ਜੋ ਕਹਿੰਦੇ ਹਾਂ ਕਰ ਕੇ ਦਿਖਾਉਂਦੇ ਹਾਂ। ਪੰਜਾਬ ਦੇ 61 ਲੱਖ ਲੋਕਾਂ ਨੂੰ ਆਏ ਜ਼ੀਰੋ ਬਿਜਲੀ ਬਿੱਲ ਅਤੇ ਹਜ਼ਾਰਾਂ ਨੌਜਵਾਨਾਂ ਨੂੰ ਦਿੱਤੀਆਂ ਸਰਕਾਰੀ ਨੌਕਰੀਆਂ ਇਸ ਦਾ ਸਬੂਤ ਹਨ।

 ਮਾਨ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਗੁਜਰਾਤ ਵਿੱਚ ਸਰਕਾਰ ਬਣਨ 'ਤੇ ਗੁਜਰਾਤ ਦੇ ਲੋਕਾਂ ਲਈ ਵੀ ਬਿਜਲੀ ਮੁਫਤ ਕੀਤੀ ਜਾਵੇਗੀ। ਅੰਤਰਰਾਸ਼ਟਰੀ ਪੱਧਰ ਦੇ ਸਕੂਲ ਅਤੇ ਹਸਪਤਾਲ ਬਣਾਏ ਜਾਣਗੇ ਅਤੇ ਲੋਕਾਂ ਨੂੰ ਚੰਗੀ ਸਿੱਖਿਆ ਅਤੇ ਸਿਹਤ ਸਹੂਲਤਾਂ ਮੁਫਤ ਦਿੱਤੀਆਂ ਜਾਣਗੀਆਂ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement