
ਵਿਜੀਲੈਂਸ ਦੀ ਗ੍ਰਿਫ਼ਤ ਵਿਚ ਹੈ ਠੇਕੇਦਾਰ
ਲੁਧਿਆਣਾ: ਬਹੁ ਕਰੋੜੀ ਟੈਂਡਰ ਘੁਟਾਲਾ ਮਾਮਲੇ ਵਿਚ ਗ੍ਰਿਫਤਾਰ ਠੇਕੇਦਾਰ ਤੇਲੂ ਰਾਮ ਦੀ ਜ਼ਮਾਨਤ ਅਰਜ਼ੀ ਅਦਾਲਤ ਵਲੋਂ ਰੱਦ ਕਰ ਦਿਤੀ ਗਈ ਹੈ। ਦੱਸ ਦੇਈਏ ਕਿ ਇਸ ਘਪਲੇ ਦੇ ਮਾਮਲੇ ਵਿਚ ਠੇਕੇਦਾਰ ਤੇਲੂ ਰਾਮ ਨੂੰ ਵਿਜੀਲੈਂਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਗ੍ਰਿਫਤਾਰੀ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਹੋਈ ਸੀ। ਜਾਣਕਾਰੀ ਮੁਤਾਬਕ ਠੇਕੇਦਾਰ ਤੇਲੂ ਰਾਮ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦਾ ਕਰੀਬੀ ਹੈ ਅਤੇ ਉਨ੍ਹਾਂ ਦੇ ਕਾਰਜਕਾਲ ਦੌਰਾਨ ਜ਼ਿਆਦਾਤਰ ਠੇਕੇ ਤੇਲੂ ਰਾਮ ਨੂੰ ਹੀ ਦਿੱਤੇ ਗਏ ਸਨ। ਹੁਣ ਵਿਜੀਲੈਂਸ ਵਲੋਂ ਇਸ ਮਾਮਲੇ ਵਿਚ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।