ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਦੇ ਵਿਵਾਦ ਦਾ ਮਾਮਲਾ, ਤਖ਼ਤ ਸ੍ਰੀ ਪਟਨਾ ਸਾਹਿਬ ਦਾ ਬੋਰਡ ਤਲਬ

By : GAGANDEEP

Published : Dec 3, 2022, 8:15 am IST
Updated : Dec 3, 2022, 8:16 am IST
SHARE ARTICLE
Giani Harpreet Singh  SGPC
Giani Harpreet Singh SGPC

ਪੇਸ਼ ਨਾ ਹੋਣ ਵਾਲੇ ਬੋਰਡ ਮੈਂਬਰ ਵਿਰੁੱਧ ਮੌਕੇ 'ਤੇ ਮਰਿਆਦਾ ਅਨੁਸਾਰ ਹੋਵੇਗੀ ਕਾਰਵਾਈ

 

ਅੰਮ੍ਰਿਤਸਰ (ਪਰਮਿੰਦਰ) : ਤਖ਼ਤ ਸ੍ਰੀ ਹਰਿਮੰਦਰ ਸਾਹਿਬ ਪਟਨਾ ਸਾਹਿਬ ਵਿਖੇ ਜਥੇਦਾਰ ਅਹੁਦੇ ਦਾ ਵਿਵਾਦ ਕਾਫ਼ੀ ਸਮੇਂ ਤੋਂ ਚਲਦਾ ਆ ਰਿਹਾ ਹੈ ਜਿਸ ਵਿਚ ਹੁਣ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਹ ਮਾਮਲਾ ਕਾਫ਼ੀ ਸਮੇਂ ਤੋਂ ਸੁਰਖ਼ੀਆਂ ਵਿਚ ਹੈ ਜਿਸ ਨਾਲ ਸਮੁੱਚੇ ਪੰਥ ਨੂੰ ਠੇਸ ਪਹੁੰਚੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਦੀ ਮਾਣ-ਮਰਿਆਦਾ ਨੂੰ ਵੀ ਵੱਡੀ ਢਾਹ ਲੱਗੀ ਹੈ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਹੜਾ ਬੋਰਡ ਤਖ਼ਤ ਸਾਹਿਬ ਦੇ ਪੂਰੇ ਪ੍ਰਬੰਧ ਨੂੰ ਦੇਖਦਾ ਹੈ ਉਹ ਇਸ ਮਸਲੇ ਨੂੰ ਸੁਲਝਾਉਣ ਵਿਚ ਪੂਰੀ ਤਰ੍ਹਾਂ ਨਾਕਾਮ ਰਿਹਾ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਆ ਰਿਹਾ ਹੈ ਜਿਸ ਮੌਕੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਦੀਆਂ ਹਨ। ਅਜਿਹੇ ਸਮੇਂ ਇਹ ਵਿਵਾਦ ਹੋਰ ਚਿੰਤਾ ਦਾ ਵਿਸ਼ਾ ਹੈ।  ਉਨ੍ਹਾਂ ਕਿਹਾ ਕਿ ਬੋਰਡ ਦੇ ਮੈਂਬਰ ਆਪ-ਹੁਦਰੀਆਂ ਕਰਨ ਵਿਚ ਰੁਝੇ ਹੋਏ ਹਨ। ਇਸ ਲਈ ਫ਼ੈਸਲਾ ਕੀਤਾ ਗਿਆ ਹੈ ਕਿ ਇਹ ਬੋਰਡ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ 6 ਦਸੰਬਰ ਨੂੰ 12 ਵਜੇ ਤਲਬ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੋਰਡ ਦੇ ਸਾਰੇ ਮੈਂਬਰਾਂ ਨੂੰ ਦਿਤੇ ਹੋਏ ਸਮੇਂ ’ਤੇ ਹਾਜ਼ਰ ਹੋਣਾ ਲਾਜ਼ਮੀ ਹੋਵੇਗਾ ਅਤੇ ਜੇਕਰ ਕੋਈ ਨਾ ਪਹੁੰਚਿਆ ਜਾਂ ਕਿਸੇ ਨੇ ਬਹਾਨਾ ਬਣਾਇਆ ਤਾਂ ਉਸ ਵਿਰੁਧ ਮੌਕੇ ’ਤੇ ਹੀ ਮਰਿਆਦਾ ਅਨੁਸਾਰ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਗਲੇ ਹੁਕਮਾਂ ਤਕ ਗਿਆਨੀ ਬਲਦੇਵ ਸਿੰਘ ਪੰਜ ਪਿਆਰਿਆਂ ਦੀ ਸਹਮਤੀ ਨਾਲ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਬਤੌਰ ਜਥੇਦਾਰ ਸੇਵਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਫਿਲਹਾਲ ਗਿਆਨੀ ਰਣਜੀਤ ਸਿੰਘ ਗੌਹਰ ਅਤੇ ਜਥੇਦਾਰ ਇਕਬਾਲ ਸਿੰਘ ਇਸ ਸੇਵਾ ਤੋਂ ਦੂਰੀ ਬਣਾਈ ਰੱਖਣਗੇ।  ਇਸ ਤੋਂ ਇਲਾਵਾ ਬੋਰਡ ਨੂੰ ਇਨ੍ਹਾਂ ਦੋਹਾਂ ਜਥੇਦਾਰਾਂ ਕੋਲੋਂ ਤੁਰੰਤ ਕੰਪਲੈਕਸ ਖਾਲੀ ਕਰਵਾਉਣ ਦੇ ਵੀ ਹੁਕਮ ਦਿਤੇ ਗਏ ਹਨ ਤਾਂ ਕਿ ਕਿਸੇ ਕਿਸਮ ਦਾ ਝਗੜਾ ਨਾ ਹੋਵੇ ਅਤੇ ਅਮਨ ਸ਼ਾਂਤੀ ਬਣਾਈ ਜਾ ਸਕੇ। ਇਸ ਮੌਕੇ ਬੋਲਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਫਿਲਹਾਲ ਦੋਹਾਂ ਦੀ ਸੇਵਾ ’ਤੇ ਰੋਕ ਲਗਾਈ ਗਈ ਹੈ ਜਦਕਿ ਜਥੇਦਾਰ ਗਿਆਨੀ ਬਲਦੇਵ ਸਿੰਘ ਵਲੋਂ ਇਹ ਸੇਵਾ ਨਿਭਾਈ ਜਾਵੇਗੀ।

ਇਸ ਤੋਂ ਇਲਾਵਾ ਬੋਰਡ ਮੈਂਬਰ ਮਹਿੰਦਰ ਸਿੰਘ ਢਿੱਲੋਂ ਨੂੰ ਪ੍ਰਧਾਨਗੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਪਣਾ ਬਹੁਮਤ ਪੇਸ਼ ਕਰਨ ਦਾ ਵੀ ਹੁਕਮ ਦਿਤਾ ਗਿਆ ਹੈ। ਉਨ੍ਹਾਂ ਕਿਹਾ ਕਿ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਨਖ਼ਾਹੀਆ ਕਰਾਰ ਦਿਤੇ ਇੰਦਰਜੀਤ ਸਿੰਘ ਨੂੰ ਹੁਕਮ ਦਿਤਾ ਗਿਆ ਹੈ ਕਿ ਉਹ ਤੁਰੰਤ ਅੱਜ ਸ਼ਾਮ ਨੂੰ ਹੀ ਤਖ਼ਤ ਸ੍ਰੀ ਹਰਿਮੰਦਰ  ਪਟਨਾ ਸਾਹਿਬ ਵਿਖੇ ਪੰਜ ਪਿਆਰੇ ਸਹਿਬਾਨਾਂ ਦੇ ਸਨਮੁਖ ਪੇਸ਼ ਹੋਣ। ਜੋ ਵੀ ਗਲਤੀ ਇੰਦਰਜੀਤ ਸਿੰਘ ਵਲੋਂ ਕੀਤੀ ਗਈ ਹੈ ਉਸ ਸਬੰਧੀ ਖਿਮਾ ਦੀ ਜਾਚਨਾ ਕਰੇ। ਅਪਣੀ ਭੁੱਲ ਬਖਸ਼ਾਉਣ ਮਗਰੋਂ ਹੀ ਉਹ ਵੀ 6 ਦਸੰਬਰ ਨੂੰ ਬਾਕੀ ਮੈਂਬਰਾਂ ਸਮੇਤ ਤਖ਼ਤ ਸਾਹਿਬ ਵਿਖੇ ਹਾਜ਼ਰ ਹੋਣ ਦਾ ਅਧਿਕਾਰੀ ਹੋਵੇਗਾ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM

Delhi Bomb Blast : Eyewitness shopkeepers of Chandni Chowk told how the explosion happened

13 Nov 2025 3:29 PM

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM
Advertisement