
ਕਈ ਬੱਚੇ ਗੰਭੀਰ ਜ਼ਖਮੀ
ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਪਿੰਡ ਸ਼ੇਖਚੱਕ ਨੇੜੇ ਸਵੇਰੇ ਹਾਦਸਾ ਵਾਪਰ ਗਿਆ। ਇਥੇ ਸਕੂਲੀ ਬੱਸ ਦਾ ਭਿਆਨਕ ਐਕਸੀਡੈਂਟ ਹੋ ਗਿਆ। ਇਸ ਹਾਦਸੇ ਵਿਚ ਬੱਸ ਡਰਾਈਵਰ ਸਮੇਤ ਦੋ ਬੱਚਿਆਂ ਦੀ ਦਰਦਨਾਕ ਮੌਤ ਹੋ ਗਈ।
ਜਾਣਕਾਰੀ ਅਨੁਸਾਰ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸੇ ਤੋਂ ਬਾਅਦ ਟਰੱਕ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਚੀਕ-ਚਿਹਾੜਾ ਮਚ ਗਿਆ ਹੈ।
ਸਕੂਲ ਬੱਸ ਐਸਬੀਐਸ ਸਕੂਲ ਦੀ ਦੱਸੀ ਜਾਂਦੀ ਹੈ। ਬੱਸ ਪਿੰਡਾਂ ਤੋਂ ਬੱਚਿਆਂ ਨੂੰ ਸਕੂਲ ਲਿਜਾਣ ਲਈ ਰਵਾਨਾ ਹੋਈ ਸੀ। ਹਾਦਸੇ ਵੇਲੇ ਬੱਸ ਵਿੱਚ 12 ਬੱਚੇ ਮੌਜੂਦ ਸਨ। ਸਕੂਲ ਦੀ ਬੱਸ ਪਿੰਡ ਸ਼ੇਖਚੱਕ ਦੀ ਲਿੰਕ ਸੜਕ ’ਤੇ ਸੀ। ਇਸੇ ਦੌਰਾਨ ਇੱਕ ਤੇਜ਼ ਰਫ਼ਤਾਰ ਟਰੱਕ ਆਇਆ ਅਤੇ ਦੋਵਾਂ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਟੱਕਰ ਤੋਂ ਬਾਅਦ ਬੱਸ ਸੜਕ ਦੇ ਵਿਚਕਾਰ ਪਲਟ ਗਈ।
ਘਟਨਾ ਤੋਂ ਬਾਅਦ ਬੱਚੇ ਰੋਣ ਲੱਗੇ। ਆਵਾਜ਼ ਸੁਣ ਕੇ ਲੋਕ ਮੌਕੇ ਵੱਲ ਭੱਜੇ। ਬੱਚਿਆਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ। ਐਬੂਲੈਂਸ ਨੂੰ ਬੁਲਾਇਆ ਗਿਆ। ਜ਼ਖਮੀਆਂ ਬੱਚਿਆਂ ਨੂੰ ਹਸਪਤਾਲ ਲਿਜਾਇਆ ਗਿਆ।