ਪੰਜਾਬ-ਹਰਿਆਣਾ ਹਾਈ ਕੋਰਟ ਨੇ ਰਿਹਾਇਸ਼ੀ ਇਮਾਰਤਾਂ 'ਤੇ ਮੋਬਾਈਲ ਟਾਵਰ ਲਗਾਉਣ 'ਤੇ ਲੱਗੀ ਪਾਬੰਦੀ ਹਟਾਈ

By : GAGANDEEP

Published : Dec 3, 2022, 11:15 am IST
Updated : Dec 3, 2022, 11:15 am IST
SHARE ARTICLE
 Punjab-Haryana High Court
Punjab-Haryana High Court

ਟਾਵਰ ਦੇ ਸਿਹਤ ਲਈ ਹਾਨੀਕਾਰਕ ਹੋਣ ਦਾ ਦੋਸ਼ ਲਗਾਉਂਦੇ ਹੋਏ ਅਦਾਲਤ ਵਿੱਚ ਵੱਖ-ਵੱਖ ਲੋਕਾਂ ਵੱਲੋਂ ਦਾਇਰ ਪਟੀਸ਼ਨਾਂ ਬਿਨਾਂ ਕਿਸੇ ਸਬੂਤ ਦੇ ਖਾਰਜ ਕਰ ਦਿੱਤੀਆਂ ਗਈਆਂ ਸਨ।

 

ਮੁਹਾਲੀ : ਪੰਜਾਬ ਵਿੱਚ ਸੰਚਾਰ ਬੁਨਿਆਦੀ ਢਾਂਚੇ ਦੇ ਵਿਸਤਾਰ ਵਿੱਚ ਰੁਕਾਵਟ ਬਣ ਰਹੇ ਰਿਹਾਇਸ਼ੀ ਇਮਾਰਤਾਂ 'ਤੇ ਮੋਬਾਈਲ ਟਾਵਰ ਲਗਾਉਣ 'ਤੇ ਪਾਬੰਦੀ ਦੇ ਹੁਕਮਾਂ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ  ਰੱਦ ਕਰ ਦਿੱਤਾ ਹੈ। ਹੁਣ ਪੰਜਾਬ ਵਿੱਚ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਸੂਬਾ ਸਰਕਾਰ ਰਿਹਾਇਸ਼ੀ ਇਮਾਰਤਾਂ ਵਿੱਚ ਮੋਬਾਈਲ ਟਾਵਰ ਲਗਾਉਣ ਦੀ ਇਜਾਜ਼ਤ ਦੇ ਸਕੇਗੀ।

ਮੁਹਾਲੀ ਦੇ ਵਸਨੀਕ ਸਿਮਰਜੀਤ ਨੇ ਗਮਾਡਾ ਵੱਲੋਂ ਆਪਣੇ ਘਰ ’ਤੇ ਲੱਗੇ ਮੋਬਾਈਲ ਟਾਵਰ ਨੂੰ ਹਟਾਉਣ ਲਈ ਜਾਰੀ ਕੀਤੇ ਨੋਟਿਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਪਟੀਸ਼ਨ ਦਾ ਘੇਰਾ ਵਧਾਉਂਦੇ ਹੋਏ ਹਾਈਕੋਰਟ ਨੇ ਪੰਜਾਬ ਵਿੱਚ ਰਿਹਾਇਸ਼ੀ ਇਮਾਰਤਾਂ ਵਿੱਚ ਮੋਬਾਈਲ ਟਾਵਰ ਲਗਾਉਣ 'ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਭਾਰਤੀ ਏਅਰਟੈੱਲ ਅਤੇ ਏਡੀਸੀ ਟੈਲੀਕਾਮ ਨੇ ਸਟੇਅ ਆਰਡਰ ਖਾਲੀ ਕਰਨ ਲਈ ਅਰਜ਼ੀ ਦਾਇਰ ਕੀਤੀ।

ਹਾਈ ਕੋਰਟ ਨੇ ਦੇਖਿਆ ਕਿ ਟਾਵਰ ਦੇ ਸਿਹਤ ਲਈ ਹਾਨੀਕਾਰਕ ਹੋਣ ਦਾ ਦੋਸ਼ ਲਗਾਉਂਦੇ ਹੋਏ ਅਦਾਲਤ ਵਿੱਚ ਵੱਖ-ਵੱਖ ਲੋਕਾਂ ਵੱਲੋਂ ਦਾਇਰ ਪਟੀਸ਼ਨਾਂ ਬਿਨਾਂ ਕਿਸੇ ਵਿਗਿਆਨਕ ਸਬੂਤ ਦੇ ਖਾਰਜ ਕਰ ਦਿੱਤੀਆਂ ਗਈਆਂ ਸਨ। ਅਦਾਲਤ ਨੇ ਦੋਵਾਂ ਕੰਪਨੀਆਂ ਦੀਆਂ ਅਰਜ਼ੀਆਂ ਨੂੰ ਸਵੀਕਾਰ ਕਰ ਲਿਆ ਸੀ। ਪੰਜਾਬ ਸਰਕਾਰ ਇਸ ਗੱਲ ਨੂੰ ਲੈ ਕੇ ਭੰਬਲਭੂਸੇ ਵਿੱਚ ਸੀ ਕਿ ਸਟੇਅ ਆਰਡਰ ਸਿਰਫ਼ ਇਨ੍ਹਾਂ ਦੋ ਕੰਪਨੀਆਂ ਦੇ ਸਬੰਧ ਵਿੱਚ ਸੀ ਜਾਂ ਸਾਰੀਆਂ ਕੰਪਨੀਆਂ ਦੇ। ਅਜਿਹੇ 'ਚ ਪੰਜਾਬ ਸਰਕਾਰ ਨੇ ਇਕ ਅਰਜ਼ੀ ਦਾਇਰ ਕਰਦੇ ਹੋਏ ਹਾਈਕੋਰਟ ਤੋਂ ਇਸ ਸਬੰਧ 'ਚ ਸਪੱਸ਼ਟੀਕਰਨ ਮੰਗਿਆ ਸੀ।

ਅਦਾਲਤ ਨੂੰ ਦੱਸਿਆ ਗਿਆ ਕਿ ਜਦੋਂ 5ਜੀ ਦੀ ਸ਼ੁਰੂਆਤ ਲਈ ਤਿਆਰੀਆਂ ਚੱਲ ਰਹੀਆਂ ਹਨ, ਰਾਜ ਵਿੱਚ ਸੰਚਾਰ ਬੁਨਿਆਦੀ ਢਾਂਚੇ ਦਾ ਵਿਕਾਸ ਬਹੁਤ ਮਹੱਤਵਪੂਰਨ ਹੈ। ਹੁਣ ਤੱਕ ਸਿਰਫ਼ ਇਨ੍ਹਾਂ ਦੋ ਕੰਪਨੀਆਂ ਨੂੰ ਹੀ ਇਜਾਜ਼ਤ ਦਿੱਤੀ ਜਾ ਰਹੀ ਸੀ ਜਦਕਿ ਹੋਰ ਕੰਪਨੀਆਂ ਵੀ ਅਪਲਾਈ ਕਰ ਰਹੀਆਂ ਹਨ। ਹਾਈ ਕੋਰਟ ਨੇ ਹੁਣ ਰਿਹਾਇਸ਼ੀ ਇਮਾਰਤਾਂ 'ਤੇ ਟਾਵਰ ਲਗਾਉਣ 'ਤੇ ਪਾਬੰਦੀ ਦੇ ਹੁਕਮ ਨੂੰ ਹਟਾ ਦਿੱਤਾ ਹੈ। ਅਜਿਹੇ 'ਚ ਹੁਣ ਰਿਹਾਇਸ਼ੀ ਇਮਾਰਤਾਂ 'ਤੇ ਟਾਵਰ ਲਗਾਏ ਜਾ ਸਕਦੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement