Chandigarh News: ਚੰਡੀਗੜ੍ਹ ਵਿਚ ਵਿਦਿਆਰਥੀ ਦੀ ਮੌਤ; 3 ਦਿਨ ਪਹਿਲਾਂ ਹੋਇਆ ਸੀ ਹਮਲਾ
Published : Dec 3, 2023, 2:30 pm IST
Updated : Dec 3, 2023, 2:30 pm IST
SHARE ARTICLE
Death of student in Chandigarh
Death of student in Chandigarh

ਇਹ ਘਟਨਾ ਬੁਧਵਾਰ ਨੂੰ ਸੈਕਟਰ 25 ਵਿਚ ਵਾਪਰੀ। ਮੁਲਜ਼ਮ ਇਸ ਸਮੇਂ ਜੇਲ ਵਿਚ ਹਨ।

Chandigarh News: ਚੰਡੀਗੜ੍ਹ 'ਚ ਹਮਲੇ ਦੌਰਾਨ ਜ਼ਖ਼ਮੀ ਹੋਏ ਨੌਜਵਾਨ ਦੀ 3 ਦਿਨਾਂ ਬਾਅਦ ਇਲਾਜ ਦੌਰਾਨ ਮੌਤ ਹੋ ਗਈ। ਹੁਣ ਚੰਡੀਗੜ੍ਹ ਪੁਲਿਸ ਨੇ ਕਤਲ ਦੀ ਕੋਸ਼ਿਸ਼ ਦੇ ਇਸ ਮਾਮਲੇ ਵਿਚ ਕਤਲ ਦੀ ਧਾਰਾ 302 ਵੀ ਲਗਾ ਦਿਤੀ ਹੈ। ਇਹ ਘਟਨਾ ਬੁਧਵਾਰ ਨੂੰ ਸੈਕਟਰ 25 ਵਿਚ ਵਾਪਰੀ। ਮੁਲਜ਼ਮ ਇਸ ਸਮੇਂ ਜੇਲ ਵਿਚ ਹਨ। ਪੁਲਿਸ ਹੁਣ ਮਾਮਲੇ ਦੀ ਅਗਲੀ ਕਾਰਵਾਈ ਕਰ ਰਹੀ ਹੈ।

18 ਸਾਲਾ ਮੁਕੁਲ ਉਰਫ ਰਿਸ਼ੀ ਬੁਧਵਾਰ ਦੁਪਹਿਰ ਸੈਕਟਰ-25 ਸਥਿਤ ਕਾਲਜ ਤੋਂ ਘਰ ਪਰਤ ਰਿਹਾ ਸੀ। ਜਦੋਂ ਉਹ ਸੈਕਟਰ-25 ਕੋਲ ਪਹੁੰਚਿਆ ਤਾਂ ਦੋ ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਹਮਲਾ ਕਰ ਦਿਤਾ। ਉਨ੍ਹਾਂ 'ਚੋਂ ਇਕ ਨੇ ਚਾਕੂ ਕੱਢ ਕੇ ਮੁਕੁਲ ਦੇ ਪੇਟ 'ਚ ਵਾਰ ਕਰ ਦਿਤਾ। ਇਹ ਸਾਰੀ ਘਟਨਾ ਉਥੇ ਲੱਗੇ ਸੀਸੀਟੀਵੀ ਵਿਚ ਵੀ ਕੈਦ ਹੋ ਗਈ। ਨੌਜਵਾਨ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਹਸਪਤਾਲ ਰੈਫਰ ਕਰ ਦਿਤਾ, ਜਿਥੇ ਤਿੰਨ ਦਿਨ ਦੇ ਇਲਾਜ ਤੋਂ ਬਾਅਦ ਅੱਜ ਤੜਕੇ 2 ਵਜੇ ਮੁਕੁਲ ਦੀ ਮੌਤ ਹੋ ਗਈ। ਮੁਕੁਲ ਦੇ ਪਰਿਵਾਰ ਵਿਚ ਸੋਗ ਦੀ ਲਹਿਰ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਲਾਖਾਂ ਪਿੱਛੇ ਭੇਜ ਦਿਤਾ ਹੈ। ਮੁਲਜ਼ਮਾਂ ਵਿਚੋਂ ਇਕ ਸੈਕਟਰ-24 ਦਾ ਵਸਨੀਕ ਹੈ ਅਤੇ ਦੂਜਾ ਸੈਕਟਰ-25 ਦਾ ਵਸਨੀਕ ਹੈ। ਇਨ੍ਹਾਂ ਵਿਚੋਂ ਇਕ ਨਾਬਾਲਗ ਵੀ ਹੈ।

 (For more news apart from Death of student in Chandigarh, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement