Punjab News: ਜਲੰਧਰ 'ਚ 40 ਤੋਲੇ ਸੋਨਾ ਤੇ ਇਕ ਲੱਖ ਦੀ ਨਕਦੀ ਚੋਰੀ; ਵਿਆਹ 'ਤੇ ਗਿਆ ਸੀ ਪਰਿਵਾਰ
Published : Dec 3, 2023, 6:43 pm IST
Updated : Dec 3, 2023, 6:43 pm IST
SHARE ARTICLE
Gold and one lakh cash stolen in Jalandhar
Gold and one lakh cash stolen in Jalandhar

ਨਕੋਦਰ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

Punjab News: ਜਲੰਧਰ ਦੇ ਨਕੋਦਰ 'ਚ ਚੋਰਾਂ ਨੇ ਇਕ ਘਰ 'ਚੋਂ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਘਟਨਾ ਉਸ ਸਮੇਂ ਵਾਪਰੀ ਜਦੋਂ ਪਰਿਵਾਰ ਵਿਆਹ ’ਤੇ ਗਿਆ ਹੋਇਆ ਸੀ। ਨਕੋਦਰ ਪੁਲਿਸ ਨੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿਤੀ ਹੈ।

ਰਣਜੀਤ ਨਗਰ ਦੇ ਰਹਿਣ ਵਾਲੇ ਕ੍ਰਿਸ਼ਨ ਕੁਮਾਰ ਨੇ ਦਸਿਆ ਕਿ ਚੋਰ ਘਰ ਵਿਚੋਂ ਕਰੀਬ 40 ਤੋਲੇ ਸੋਨਾ, ਇਕ ਲੱਖ ਦੀ ਨਕਦੀ, ਮਹਿੰਗੀਆਂ ਘੜੀਆਂ ਅਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ। ਚੋਰੀ ਦੀ ਇਕ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ ਜਿਸ ਵਿਚ ਇਕ ਨੌਜਵਾਨ ਇਕ ਬੈਗ ਵਿਚ ਸਮਾਨ ਲੈ ਕੇ ਜਾ ਰਿਹਾ ਸੀ। ਦਸਿਆ ਜਾ ਰਿਹਾ ਹੈ ਕਿ ਚੋਰ ਕੰਧ ਟੱਪ ਕੇ ਘਰ ਵਿਚ ਦਾਖਲ ਹੋਏ ਸਨ।

ਕ੍ਰਿਸ਼ਨ ਕੁਮਾਰ ਨੇ ਪੁਲਿਸ ਨੂੰ ਦਸਿਆ ਕਿ ਉਸ ਦੇ ਕਿਸੇ ਰਿਸ਼ਤੇਦਾਰ ਦਾ ਵਿਆਹ ਸੀ,  ਜਿਸ ਕਾਰਨ ਉਹ ਸਵੇਰੇ ਹੀ ਘਰੋਂ ਚਲੇ ਗਏ। ਦੁਪਹਿਰ ਬਾਅਦ ਜਦੋਂ ਉਹ ਘਰ ਵਾਪਸ ਆਇਆ ਤਾਂ ਦੇਖਿਆ ਕਿ ਘਰ ਦੇ ਅੰਦਰ ਪਿਆ ਸਾਰਾ ਸਾਮਾਨ ਖਿਲਰਿਆ ਪਿਆ ਸੀ ਅਤੇ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ।

ਕ੍ਰਿਸ਼ਨ ਕੁਮਾਰ ਨੇ ਪੁਲਿਸ ਨੂੰ ਦਸਿਆ ਕਿ ਚੋਰੀ ਕੀਤੀਆਂ ਘੜੀਆਂ ਵਿਦੇਸ਼ ਤੋਂ ਆਈਆਂ ਸਨ। ਸੋਨਾ ਉਸ ਦੀ ਜੱਦੀ ਜਾਇਦਾਦ ਸੀ। ਉਨ੍ਹਾਂ ਪੁਲਿਸ ਤੋਂ ਮੰਗ ਕੀਤੀ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ। ਇਸ ਚੋਰੀ ਵਿਚ ਉਸ ਦਾ ਕਰੀਬ 25 ਤੋਂ 26 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ।

(For more news apart from Gold and one lakh cash stolen in Jalandhar, stay tuned to Rozana Spokesman)

Tags: jalandhar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement