
Jagtar Singh Tara came out of jail: ਭਤੀਜੀ ਦੇ ਵਿਆਹ 'ਚ ਹੋਣਗੇ ਸ਼ਾਮਲ
Jagtar Singh Tara came out of jail for 2 hours News in punjabi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਮਾਮਲੇ ਵਿਚ ਸਜ਼ਾ ਕੱਟ ਰਹੇ ਜਗਤਾਰ ਸਿੰਘ ਤਾਰਾ 2 ਘੰਟੇ ਦੀ ਪੈਰੋਲ 'ਤੇ ਜੇਲ੍ਹ ਤੋਂ ਬਾਹਰ ਆ ਗਏ ਹਨ। ਤਾਰਾ ਅੱਜ ਆਪਣੀ ਭਤੀਜੀ ਦੇ ਵਿਆਹ 'ਚ ਸ਼ਿਰਕਤ ਕਰਨਗੇ। ਤਾਰਾ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿਤੀ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ 'ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿਤੀ ਹੈ।
ਇਹ ਵੀ ਪੜ੍ਹੋ: Himachal Tourism: ਪਹਾੜੀ ਇਲਾਕਿਆਂ ਵਿਚ ਹੋ ਰਹੀ ਬਰਫਬਾਰੀ, ਲੋਕਾਂ ਨੇ ਕ੍ਰਿਸਮਸ ਅਤੇ ਨਵੇਂ ਸਾਲ ਲਈ ਬੁਕਿੰਗ ਕੀਤੀ ਸ਼ੁਰੂ
ਤਾਰਾ ਦੀ ਭਤੀਜੀ ਦਾ ਆਨੰਦ ਕਾਰਜ ਰੋਪੜ ਦੇ ਪਿੰਡ ਮੁਗਲ ਮਾਜਰੀ ਦੇ ਗੁਰਦੁਆਰਾ ਸਾਹਿਬ ਵਿਖੇ ਹੋ ਰਹੇ ਹਨ। ਜਗਤਾਰ ਸਿੰਘ ਤਾਰਾ ਇਸ ਸਮੇਂ ਚੰਡੀਗੜ੍ਹ ਦੀ ਬੁੜੈਲ ਜੇਲ੍ਹ ਵਿੱਚ ਸਜ਼ਾ ਕੱਟ ਰਿਹਾ ਹੈ। ਤਾਰਾ ਦੇ ਭਰਾ ਦੀ ਅਪ੍ਰੈਲ ਮਹੀਨੇ ਵਿੱਚ ਮੌਤ ਹੋ ਗਈ ਸੀ, ਇਸ ਲਈ ਤਾਰਾ ਨੇ ਆਪਣੀ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਪੈਰੋਲ ਦੀ ਮੰਗ ਕੀਤੀ ਸੀ।
ਇਹ ਵੀ ਪੜ੍ਹੋ: Bathinda News: ਟਰੇਨ ਦੀ ਲਪੇਟ 'ਚ ਆਉਣ ਨਾਲ ਪਿਓ ਤੇ 3 ਸਾਲਾ ਪੁੱਤਰ ਦੀ ਹੋਈ ਮੌਤ
ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ ਆਉਣਾ ਪਵੇਗਾ।