Punjab News: ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ
Published : Dec 3, 2023, 3:40 pm IST
Updated : Dec 3, 2023, 3:40 pm IST
SHARE ARTICLE
Punjab Government will honor various personalities with state awards on  occasion of International Divyang Diwas
Punjab Government will honor various personalities with state awards on occasion of International Divyang Diwas

ਅੰਤਰਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਯੋਜਿਤ

Punjab News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ  5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ  3 ਦਸੰਬਰ  ਤੋਂ 10 ਦਸੰਬਰ ਤੱਕ  ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ।  ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ  5 ਦਸੰਬਰ  ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ  ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।  ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਜ਼ਿਲਾ ਪੱਧਰ 'ਤੇ  ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

(For more news apart from Punjab Government will honor various personalities with state awards on  occasion of International Divyang Diwas, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement