SGPC News: 20 ਦਸੰਬਰ ਨੂੰ ਦਿੱਲੀ ਵਿਚ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ- ਐਡਵੋਕੇਟ ਧਾਮੀ
Published : Dec 3, 2023, 1:41 pm IST
Updated : Dec 3, 2023, 1:41 pm IST
SHARE ARTICLE
File Photo
File Photo

ਦਸਤਖਤੀ ਮੁਹਿੰਮ ਰਾਹੀਂ ਭਰੇ 26 ਲੱਖ ਫਾਰਮ ਵੀ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਤੇ ਜਾਣਗੇ

Shiromani Gurdwara Parbandhak Committee News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਮੀਟਿੰਗ ਤੋਂ ਬਾਅਦ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਭਾਈ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਉਮਰ ਕੈਦ ਵਿਚ ਨਹੀਂ ਬਦਲੀ ਗਈ, ਇਸ ਲਈ ਰਾਜੋਆਣਾ ਦੀ ਰਿਹਾਈ ਲਈ ਬੰਗਲਾ ਸਾਹਿਬ ਗੁਰਦੁਆਰੇ ਦੇ ਬਾਹਰ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਰਾਸ਼ਟਰਪਤੀ ਭਵਨ ਤੱਕ ਰੋਸ ਮਾਰਚ ਕੱਢਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਇਕੱਠ ਅਤੇ ਪ੍ਰਦਰਸ਼ਨ ਐਸ.ਜੀ.ਪੀ.ਸੀ. ਦੀ ਪ੍ਰਧਾਨਗੀ ਹੇਠ 20 ਦਸੰਬਰ ਨੂੰ 12 ਵਜੇ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਐਸ.ਜੀ.ਪੀ.ਸੀ. ਵਲੋਂ ਭਾਈ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਕੱਲ੍ਹ ਐਸ.ਜੀ.ਪੀ.ਸੀ. ਦਾ ਇਕ ਵਫ਼ਦ ਭਾਈ ਰਾਜੋਆਣਾ ਨੂੰ ਮਿਲਣ ਲਈ ਜਾਵੇਗਾ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਨੁਮਾਇੰਦਿਆਂ ਦੀ ਵਿਸ਼ੇਸ਼ ਇਕੱਤਰਤਾ ਦੇ ਸੁਝਾਅ ਤੋਂ ਬਾਅਦ ਅੰਤਿ੍ੰਗ ਕਮੇਟੀ ਨੇ ਜੇਲ ਵਿਚ ਬੰਦ ਬਲਵੰਤ ਸਿੰਘ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਸਮੂਚੀ ਅਪੀਲ। 20 ਦਸੰਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸਮੂਹ ਸਿੱਖ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ, ਸਿੱਖ ਸਟੂਡੈਂਟ ਫੈਡਰੇਸ਼ਨਾਂ, ਨਿਰਮਲੇ ਸੰਤ, ਸੇਵਾ ਪੰਥੀ, ਕਾਰ ਸੇਵਾ, ਨਿਹੰਗ ਸਿੰਘ ਜਥੇਬੰਦੀਆਂ, ਸਮੂਹ ਸੂਬੇ ਦੀਆਂ ਸਿੱਖ ਸੰਗਤਾਂ, ਕਿਸਾਨ ਸੰਘਰਸ਼ ਕਮੇਟੀਆਂ ਨੂੰ ਇਸ ਮਾਰਚ ਵਿਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦਾ ਦਿੱਤਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਦੁਪਹਿਰ 12 ਵਜੇ ਆਰੰਭ ਹੋਵੇਗਾ ਜੋ ਰਾਸ਼ਟਰਪਤੀ ਭਵਨ ਤੱਕ ਜਾਵੇਗਾ। ਇਸ ਰੋਸ ਮਾਰਚ ਵਿੱਚ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਰਾਹੀਂ ਭਰੇ 26 ਲੱਖ ਫਾਰਮ ਵੀ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਤੇ ਜਾਣਗੇ ਤਾਂ ਜੋ ਸਮੁੱਚੀਆਂ ਸੰਗਤਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਸ਼ਟਰਪਤੀ ਤੱਕ ਪਹੁੰਚਾਇਆ ਜਾ ਸਕੇ। ਬਲਵੰਤ ਸਿੰਘ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਜਲਦ ਤੇ ਯਕੀਨੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਸਾਰੀ ਰੋਸ ਮਾਰਚ ਦੀ ਅਗਵਾਈ ਕਰੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਸ ਵਿੱਚ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।

(For more news apart from Shiromani Gurdwara Parbandhak Committee on Rajoana, stay tuned to Rozana Spokesman)

SHARE ARTICLE

ਏਜੰਸੀ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement