Punjab News: ਸਪੀਕਰ ਸੰਧਵਾਂ ਵਲੋਂ ਜੁੱਤੀ ਬਣਾਉਣ 'ਤੇ 12 ਫ਼ੀ ਸਦੀ ਟੈਕਸ ਲਗਾਉਣ ਲਈ ਕੇਂਦਰ ਸਰਕਾਰ ਦੀ ਆਲੋਚਨਾ
Published : Dec 3, 2023, 6:48 pm IST
Updated : Dec 3, 2023, 6:48 pm IST
SHARE ARTICLE
Speaker lashes out Union Government for 12 percent tax levying on Shoemaking
Speaker lashes out Union Government for 12 percent tax levying on Shoemaking

ਇਸ ਆਪਹੁਦਰੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਅਤੇ ਜੁੱਤੀ ਬਣਾਉਣ ਦਾ ਕੰਮ ਕਰਨ ਵਾਲੇ ਲੋਕਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਕੀਤੀ ਮੰਗ

Punjab News:ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਵੱਲੋਂ ਜੁੱਤੀ ਬਣਾਉਣ/ ਸ਼ੂਮੇਕਿੰਗ (ਪੰਜਾਬੀ ਜੁੱਤੀ) ਇੰਡਸਟਰੀ 'ਤੇ ਟੈਕਸ ਵਧਾਉਣ ਦੇ ਫ਼ੈਸਲੇ ਨੂੰ ਆਪਹੁਦਰਾ ਕਰਾਰ ਦਿੱਤਾ ਹੈ। ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਲਈ ਕਿਹਾ।

ਸਦੀਆਂ ਤੋਂ ਆਪਣੇ ਹੱਥਾਂ ਨਾਲ ਜੁੱਤੀਆਂ ਬਣਾਉਣ ਵਾਲੇ ਕਾਰੀਗਰਾਂ (ਸ਼ੂਮੇਕਰ) ਲਈ ਤੁਰੰਤ ਵਿੱਤੀ ਸਹਾਇਤਾ ਦੀ ਮੰਗ ਕਰਦਿਆਂ ਸਪੀਕਰ ਨੇ ਕਿਹਾ ਕਿ ਇਹ ਲੋਕ ਸਦੀਆਂ ਪੁਰਾਣੀ ਪਰੰਪਰਾ ਨੂੰ ਜੀਵੰਤ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ ਪਰ ਕੇਂਦਰ ਸਰਕਾਰ ਇਸ ਆਪਹੁਦਰੇ ਫ਼ੈਸਲੇ ਨਾਲ ਇਸ ਰਵਾਇਤੀ ਉਦਯੋਗ ਨੂੰ ਤਬਾਹ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਰਵਾਇਤੀ ਕਿੱਤਿਆਂ ਦਾ ਸਮਰਥਨ ਕੀਤਾ ਜਾਵੇ ਤਾਂ ਜੋ ਹੱਥੀਂ ਜੁੱਤੀ ਬਣਾਉਣ ਵਾਲੇ ਕਾਰੀਗਰ ਆਪਣੀ ਰੋਜ਼ੀ-ਰੋਟੀ ਕਮਾ ਸਕਣ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀਆਂ ਲੋਕ ਪੱਖੀ ਅਤੇ ਉਦਯੋਗ ਪੱਖੀ ਨੀਤੀਆਂ ਨਾਲ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਲਗਾਤਾਰ ਵੱਡੇ ਉਪਰਾਲੇ ਕਰ ਰਹੀ ਹੈ ਪਰ ਇਸ ਦੇ ਉਲਟ ਕੇਂਦਰ ਸਰਕਾਰ ਵੱਡੇ ਉਦਯੋਗਿਕ ਦਿੱਗਜਾਂ ਦੀ ਸਹਾਇਤਾ ਤਾਂ ਕਰ ਰਹੀ ਹੈ ਜਦਕਿ ਹਰ ਕਿਸਮ ਦੇ ਅਸੰਗਠਿਤ ਖੇਤਰਾਂ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

 (For more news apart from Speaker lashes out Union Government for 12 percent tax levying on Shoemaking, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਵੱਡੀਆਂ ਤੋਂ ਵੱਡੀਆਂ ਬਿਮਾਰੀਆਂ ਨੂੰ ਠੀਕ ਕਰ ਦਿੰਦੇ ਹਨ ਇਹ ਬੂਟੇ ਪਹਿਲੀ ਵਾਰ ਦੇਖੋ 10 ਤਰ੍ਹਾਂ ਦਾ ਪੁਦੀਨਾ

26 Jul 2024 9:31 AM

Big Breaking:ਸਿੱਧੂ ਮੂਸੇਵਾਲਾ ਕ.ਤ.ਲ.ਕਾਂ.ਡ ਨਾਲ ਜੁੜੀ ਅਹਿਮ ਖ਼ਬਰ! ਅੱਜ ਕੋਰਟ ਸੁਣਾ ਸਕਦੀ ਹੈ ਵੱਡਾ ਫੈਸਲਾ

26 Jul 2024 9:25 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:21 AM

ਸੋਨੇ ਦੇ ਗਹਿਣੇ ਖਰੀਦਣ ਦਾ ਹੁਣ ਸਹੀ ਸਮਾਂ ! ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਤੀਜੇ ਦਿਨ ਆਈ ਕਮੀ

26 Jul 2024 9:19 AM

Beadbi ਮਗਰੋਂ ਹੋਏ Goli kand 'ਚ ਗੋ/ਲੀ/ਆਂ ਦੇ ਖੋਲ ਚੁੱਕ ਲੈ ਗੀਆ ਸੀ ਇਕ Leader, ਕਿਹੜੇ ਅਫ਼ਸਰਾਂ ਤੋ ਲੈਕੇ ਲੀਡਰ

26 Jul 2024 9:15 AM
Advertisement