Amritsar News : ਆਪੋ ਆਪਣੀ ਗੁਨਾਹ ਦੀ ਸਜ਼ਾ ਭੁਗਤ ਰਹੇ ਹਨ ਅਕਾਲੀ ਆਗੂ, ਪਖਾਨਿਆਂ ਦੀ ਕੀਤੀ ਸਫ਼ਾਈ 

By : BALJINDERK

Published : Dec 3, 2024, 1:44 pm IST
Updated : Dec 3, 2024, 1:44 pm IST
SHARE ARTICLE
 ਅਕਾਲੀ ਆਗੂ ਪਖਾਨਿਆਂ ਦੀ ਕਰ ਰਹੇ ਸਫ਼ਾਈ 
 ਅਕਾਲੀ ਆਗੂ ਪਖਾਨਿਆਂ ਦੀ ਕਰ ਰਹੇ ਸਫ਼ਾਈ 

Amritsar News : ਅਕਾਲੀ ਆਗੂਆਂ ਨੇ ਸਭ ਤੋਂ ਪਹਿਲਾਂ ਬਰਤਨ ਸਾਫ਼ ਕੀਤੇ ਅਤੇ ਫਿਰ ਪਖਾਨਿਆਂ ਦੀ ਕੀਤੀ ਸਫ਼ਾਈ 

Amritsar News : ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਕਾਲੀ ਆਗੂਆਂ ਦੀ ਪੇਸ਼ੀ ਦੌਰਾਨ ਸਿੰਘ ਸਾਹਿਬਾਨ ਵੱਲੋਂ ਲਗਾਈ ਗਈ ਧਾਰਮਿਕ ਸਜ਼ਾ ਮੁਤਾਬਕ ਸਾਰੇ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਚੁੱਕੇ ਹਨ। ਇਸ ਦੌਰਾਨ ਅਕਾਲੀ ਦਲ ਦੇ ਆਗੂ ਆਪੋ-ਆਪਣੀ ਸਜ਼ਾ ਭੁਗਤ ਰਹੇ ਹਨ। ਇਸ ਮੌਕੇ ਅਕਾਲੀ ਆਗੂਆਂ ਨੇ ਸਭ ਤੋਂ ਪਹਿਲਾਂ ਬਰਤਨ ਸਾਫ਼ ਕੀਤੇ ਅਤੇ ਫਿਰ  ਪਖਾਨਿਆਂ ਦੀ ਸਫ਼ਾਈ ਕੀਤੀ। 

ਦੱਸਣਾ ਬਣਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਮੁਤਾਬਕ ਬੀਬੀ ਜਗੀਰ ਕੌਰ, ਪ੍ਰੇਮ ਸਿੰਘ ਚੰਦੂਮਾਜਰਾ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ, ਮਹੇਸ਼ਇੰਦਰ ਸਿੰਘ, ਸਰਬਜੀਤ ਸਿੰਘ, ਸੋਹਣ ਸਿੰਘ ਠੰਡਲ, ਚਰਨਜੀਤ ਸਿੰਘ, ਆਦੇਸ਼ ਪ੍ਰਤਾਪ ਸਿੰਘ, 3 ਦਸੰਬਰ ਯਾਨੀ ਅੱਜ ਤੋਂ 12 ਤੋਂ ਇੱਕ ਵਜੇ ਤੱਕ ਦਰਬਾਰ ਸਾਹਿਬ ਦੇ ਪ੍ਰਤੱਖ ਅਧੀਨ ਪਖਾਨਿਆਂ ਦੀ ਸਫ਼ਾਈ ਕਰਨਗੇ। ਇਨ੍ਹਾਂ ਦੀ ਹਾਜ਼ਰੀ ਦੀ ਤਸਦੀਕ ਕੀਤੀ ਜਾਵੇਗੀ। 

ਇਸ ਤੋਂ ਇਲਾਵਾ ਇਹ ਪੰਜ ਆਪਣੇ ਨਗਰ, ਸ਼ਹਿਰ ਜਾਂ ਨੇੜਲੇ ਗੁਰਦੁਆਰਿਆਂ ਵਿੱਚ ਰੋਜ਼ਾਨਾ ਇੱਕ ਘੰਟਾ ਭਾਂਡੇ ਮਾਂਜਣ, ਲੰਗਰ, ਜੋੜੇ ਸਾਫ ਕਰਨ ਕਿਸੇ ਵੀ ਤਰ੍ਹਾਂ ਦੀ ਇੱਕ ਘੰਟੇ ਦੀ ਸੇਵਾ ਕਰਨੀ ਹੈ। ਸਜ਼ਾ ਮੁਤਾਬਕ ਦੋ ਦਿਨ ਸ੍ਰੀ ਦਰਬਾਰ ਸਾਹਿਬ ਸੇਵਾ ਕੀਤੀ ਜਾਣੀ ਹੈ। ਇਸ ਤੋਂ ਬਾਅਦ ਸ੍ਰੀ ਫਤਹਿਗੜ੍ਹ ਸਾਹਿਬ, ਸ੍ਰੀ ਦਮਦਮਾ ਸਾਹਿਬ, ਸ੍ਰੀ ਮੁਕਤਸਰ ਸਾਹਿਬ ਅਤੇ ਸ੍ਰੀ ਕੇਸਗੜ੍ਹ ਸਾਹਿਬ ਸੇਵਾ ਕਰਨ ਲਈ ਜਾਣਗੇ।

(For more news apart from Akali leaders are suffering punishment their crime, cleaning of toilets News in Punjabi, stay tuned to Rozana Spokesman)

 


 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement