Khanuri border News : 8ਵੇਂ ਦਿਨ ਵੀ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਜਾਰੀ

By : BALJINDERK

Published : Dec 3, 2024, 6:01 pm IST
Updated : Dec 3, 2024, 6:01 pm IST
SHARE ARTICLE
 ਜਗਜੀਤ ਸਿੰਘ ਡੱਲੇਵਾਲ 8ਵੇਂ ਦਿਨ ਮਰਨ ਵਰਤ ’ਤੇ ਬੈਠੇ ਹੋਏ
ਜਗਜੀਤ ਸਿੰਘ ਡੱਲੇਵਾਲ 8ਵੇਂ ਦਿਨ ਮਰਨ ਵਰਤ ’ਤੇ ਬੈਠੇ ਹੋਏ

Khanuri border News :ਸਰਕਾਰ ਪਰਾਲੀ ਸਾੜਨ ’ਤੇ ਕਿਸਾਨਾਂ ’ਤੇ ਸਖ਼ਤ ਹੋ ਜਾਂਦੀ ਹੈ ਪਰ ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਹੁੰਦੀ

Khanuri border News : ਅੱਜ 8ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਬਾਰਡਰ ਵਿਖੇ ਚੱਲ ਰਹੇ ਮੋਰਚੇ ਉੱਪਰ ਮਰਨ ਵਰਤ ਜਾਰੀ ਹੈ। ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਦੀ ਸ਼ੂਗਰ 73, ਬਲੱਡ ਪ੍ਰੈਸ਼ਰ 145/99, ਪਲਸ 88 ਅਤੇ ਤਾਪਮਾਨ 96.5 ਹੈ। ਅੱਜ ਹਰਿਆਣਾ ਤੋਂ ਕਿਸਾਨਾਂ ਦਾ ਵੱਡਾ ਜੱਥਾ ਖਨੌਰੀ ਬਾਰਡਰ ਉੱਪਰ ਪਹੁੰਚਿਆ ਅਤੇ ਵਿਸ਼ਵਾਸ ਦਿਵਾਇਆ ਕਿ ਉਹ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਨਾਲ ਆਖਰੀ ਸਾਹ ਤੱਕ ਰਹਿਣਗੇ।

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੋਇਡਾ ਵਿਖੇ ਕਿਸਾਨਾਂ ਉੱਪਰ ਹੋ ਰਿਹਾ ਅੱਤਿਆਚਾਰ ਲੋਕਤੰਤਰੀ ਕਦਰਾਂ-ਕੀਮਤਾਂ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਲੰਬੀ ਲੜਾਈ ਲੜੀ ਕੇ 2013 ਦਾ ਭੂਮੀ ਗ੍ਰਹਿਣ ਕਾਨੂੰਨ ਬਣਾਇਆ ਸੀ ਜਿਸ ਨੂੰ ਭਾਜਪਾ ਸਰਕਾਰ ਨੇ ਕਮਜ਼ੋਰ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋ ਲੁਧਿਆਣਾ ਵਿੱਚ ਕਾਲੇ ਪਾਣੀ ਵਿਰੁੱਧ ਚੱਲ ਰਹੇ ਅੰਦੋਲਨ ਨੂੰ ਕੁਚਲਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਜੋ ਕਿ ਸਰਾਸਰ ਗ਼ਲਤ ਹਨ।

ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਪਰਾਲੀ ਸਾੜਨ ਲਈ ਤਾ ਕਿਸਾਨਾਂ ’ਤੇ ਸਖ਼ਤ ਹੋ ਜਾਂਦੀ ਹੈ ਪਰ ਦਰਿਆਵਾਂ ਨੂੰ ਪ੍ਰਦੂਸ਼ਿਤ ਕਰਨ ਵਾਲੀਆਂ ਫੈਕਟਰੀਆਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਜਗਜੀਤ ਸਿੰਘ ਡੱਲੇਵਾਲ ਕਿਹਾ ਕਿ ਆਪਣੇ ਲੋਕਾਂ ਨੂੰ ਉਹਨਾਂ ਦੇ ਹੱਕ ਦਬਾਉਣ ਲਈ ਤੇ ਸਾਡੀ ਆਉਣ ਵਾਲੀ ਪੀੜੀਆਂ ਨੂੰ ਬਚਾਉਣ ਲਈ ਉਹ ਮਰਨ ਵਰਤ ਉੱਪਰ ਬੈਠੇ ਹਨ ਜਿਸ ਲਈ ਉਹਨਾਂ ਦੇ ਹੌਸਲਾ ਪੂਰੀ ਤਰ੍ਹਾ ਬੁਲੰਦ ਹੈ ਅਤੇ ਉਨ੍ਹਾਂ ਦਾ ਮਰਨ ਵਰਤ ਆਖਰੀ ਸਾਹ ਤੱਕ ਜਾਰੀ ਰਹੇਗਾ।

(For more news apart from Jagjit Singh Dallewal death fast continued on the 8th day as well in Khanuri border  News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement