Patiala News : ਪਟਿਆਲੇ ਦਾ ਪੁਰਾਣਾ ਬੱਸ ਸਟੈਂਡ ਮੁੜ ਸੁਰਜੀਤ, 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਕਸਬਿਆਂ ਲਈ ਬੱਸ ਸੇਵਾ ਸ਼ੁਰੂ

By : BALJINDERK

Published : Dec 3, 2024, 8:57 pm IST
Updated : Dec 3, 2024, 8:57 pm IST
SHARE ARTICLE
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ
ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

Patiala News : ਪੀ.ਆਰ.ਟੀ.ਸੀ. ਮੁੱਖ ਦਫ਼ਤਰ ਅਤੇ ਡਿਪੂਆਂ ਵਿੱਚ ਟਿਕਾਊ ਬੁਨਿਆਦੀ ਢਾਂਚੇ ਲਈ ਅਹਿਮ ਪਹਿਲਕਦਮੀ

Patiala News : ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਜਨਤਕ ਆਵਾਜਾਈ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਅਤੇ ਹੋਰ ਬਿਹਤਰ ਬਣਾਉਣ ਦੇ ਮੱਦੇਨਜ਼ਰ ਗਿੱਦੜਬਾਹਾ ਦੇ ਪਿੰਡ ਦੌਲਾ ਵਿਖੇ ਆਪਣੇ ਪਹਿਲੇ ਸਬ-ਡਿਪੂ ਦੀ ਸਥਾਪਤੀ ਨਾਲ ਇੱਕ ਅਹਿਮ ਮੀਲ ਪੱਥਰ ਸਥਾਪਿਤ ਕਰਨ ਜਾ ਰਹੀ ਹੈ।

ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਤਹਿਤ 3.36 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰਾਜੈਕਟ 31 ਜਨਵਰੀ, 2025 ਤੱਕ ਮੁਕੰਮਲ ਕਰਕੇ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ ਨਾ ਸਿਰਫ਼ ਬੁਨਿਆਦੀ ਢਾਂਚੇ ਦੀਆਂ ਲੋੜਾਂ ਨੂੰ ਪੂਰਾ ਕਰੇਗਾ, ਸਗੋਂ ਸਥਾਨਕ ਲੋਕਾਂ ਦੀ ਚਿਰੋਕਣੀ ਮੰਗ ਨੂੰ ਵੀ ਸਿੱਧੇ ਤੌਰ ’ਤੇ ਹੱਲ ਕਰੇਗਾ।

ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਪਟਿਆਲਾ ਦੇ ਪੁਰਾਣੇ ਬੱਸ ਸਟੈਂਡ ਨੂੰ ਵੀ ਮੁੜ ਸੁਰਜੀਤ ਕਰ ਦਿੱਤਾ ਗਿਆ ਹੈ ਜਿਸ ਨਾਲ ਹੁਣ ਚੀਕਾ, ਸਮਾਣਾ, ਨਾਭਾ, ਰਾਜਪੁਰਾ, ਘਨੌਰ ਅਤੇ ਪਿਹੋਵਾ ਸਮੇਤ 30 ਕਿਲੋਮੀਟਰ ਦੇ ਘੇਰੇ ਅੰਦਰ ਪੈਂਦੇ ਨੇੜਲੇ ਕਸਬਿਆਂ ਨੂੰ ਬੱਸ ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਟਰਾਂਸਪੋਰਟ ਵਿਭਾਗ ਆਪਣੇ ਬੇੜੇ ਦਾ ਹੋਰ ਵਿਸਤਾਰ ਕਰਨ ਜਾ ਰਿਹਾ ਹੈ ਅਤੇ ਕਿਲੋਮੀਟਰ ਸਕੀਮ ਰਾਹੀਂ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਵਿੱਚ ਕੁੱਲ 85 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ ਅਤੇ 81 ਵਿਅਕਤੀਆਂ ਨੂੰ ਪਹਿਲਾਂ ਹੀ ਲੈਟਰ ਆਫ਼ ਇੰਟੈਂਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸਵੈ-ਰੁਜ਼ਗਾਰ ਦੇ ਵਧੇਰੇ ਮੌਕੇ ਪੈਦਾ ਕਰਕੇ ਸਥਾਨਕ ਉੱਦਮੀਆਂ ਨੂੰ ਹੋਰ ਸਮਰੱਥ ਬਣਾਉਂਦਿਆਂ ਸੂਬਾ ਸਰਕਾਰ ਦੀ ਰੁਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਟਿਕਾਊ ਬੁਨਿਆਦੀ ਢਾਂਚੇ ਵੱਲ ਇੱਕ ਅਹਿਮ ਕਦਮ ਪੁੱਟਦਿਆਂ ਪੀ.ਆਰ.ਟੀ.ਸੀ. ਵੱਲੋਂ ਇੱਕ ਵੱਡੇ ਸੋਲਰ ਪਲਾਂਟ ਪ੍ਰਾਜੈਕਟ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਇਸ ਅਹਿਮ ਸੌਰ ਪ੍ਰਾਜੈਕਟ ਤਹਿਤ ਮੁੱਖ ਦਫ਼ਤਰ, ਸਾਰੇ ਡਿਪੂਆਂ ਅਤੇ ਬੱਸ ਸਟੈਂਡਾਂ ਵਿੱਚ ਸੋਲਰ ਨਾਲ ਲੈਸ ਸਹੂਲਤਾਂ ਸਥਾਪਤ ਕੀਤੀਆਂ ਜਾਣਗੀਆਂ।

ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2.87 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਸਤਾਵਿਤ 775 ਕਿਲੋਵਾਟ ਸੋਲਰ ਪ੍ਰਾਜੈਕਟ ਨਾਲ ਪੀ.ਆਰ.ਟੀ.ਸੀ ਸਾਲਾਨਾ ਲਗਭਗ 97 ਲੱਖ ਰੁਪਏ ਦੀ ਬਿਜਲੀ ਦੀ ਬੱਚਤ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦੀ ਰਾਸ਼ੀ ਦੀ ਵਾਪਸੀ ਲਈ ਅਨੁਮਾਨਤ ਮਿਆਦ ਤਿੰਨ ਸਾਲਾਂ ਤੋਂ ਵੀ ਘੱਟ ਹੋਵੇਗੀ।

(For more news apart from Old bus stand of Patiala revived, bus service started for towns within 30 km radius News in Punjabi, stay tuned to Rozana Spokesman)

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM

Anmol Bishnoi Brother: ਹੁਣ ਗੈਂਗਸਟਰਾਂ ਨੂੰ ਪਈ ਆਪਣੀ ਜਾਨ ਦੀ ਫਿਕਰ, ਅਨਮੋਲ ਦੇ ਭਰਾ ਨੇ ਕੈਮਰੇ ਅੱਗੇ ਲਗਾਈ ਗੁਹਾਰ

20 Nov 2025 8:49 AM

ਹਾਈਕੋਰਟ ਨੇ ਰਾਜਾ ਵੜਿੰਗ ਦੇ ਮਾਮਲੇ 'ਚ SC ਕਮਿਸ਼ਨ ਨੂੰ ਪਾਈ ਝਾੜ ਕੇਸ ਤੋਂ ਦੂਰ ਰਹਿਣ ਦੀ ਦਿੱਤੀ ਸਲਾਹ, ਨਹੀਂ ਤਾਂ...

21 Nov 2025 2:56 PM

Anmol Bishnoi ਦੇ ਭਾਰਤ ਆਉਣ ਨਾਲ Moosewala ਕਤਲ ਕੇਸ 'ਚ ਇਨਸਾਫ਼ ਦੀ ਵਧੀ ਆਸ ?

20 Nov 2025 8:48 AM
Advertisement