Punjab News: ਪੁਲਿਸ ਨੇ ਸਿਮਰਨਜੀਤ ਸਿੰਘ ਮਾਨ ਨੂੰ ਘਰ ਵਿੱਚ ਕੀਤਾ ਨਜ਼ਰਬੰਦ
Published : Dec 3, 2024, 3:04 pm IST
Updated : Dec 3, 2024, 3:04 pm IST
SHARE ARTICLE
The police detained Simranjit Singh Maan at home
The police detained Simranjit Singh Maan at home

Punjab News: ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ

 

Punjab News: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ’ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ।

ਇਸ ਮੌਕੇ ਗੱਲਬਾਤ ਕਰਦੇ ਹੋਏ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਹਾਊਸ ਅਰੈਸਟ ਇਸ ਲਈ ਕੀਤਾ ਜਾ ਰਿਹਾ ਕਿ ਲੁਧਿਆਣਾ ਵਿੱਚ ਗੰਦੇ ਪਾਣੀਆਂ ਦੇ ਮੁੱਦੇ ਨੂੰ ਦਬਾਉਣਾ ਚਾਹੁੰਦੀ ਹੈ। ਫੈਕਟਰੀਆਂ ਤੋਂ ਆ ਰਿਹਾ ਪਾਣੀ ਦਰਿਆ ਦੇ ਪਾਣੀ ਨੂੰ ਗੰਦਾ ਕਰੀ ਜਾਵੇ ਤੇ ਲੋਕਾਂ ਨੂੰ ਕੈਂਸਰ ਵਰਗੀ ਬਿਮਾਰੀ ਹੋਵੇ। 

ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਦੇ ਗੰਦੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ।

ਲੁਧਿਆਣਾ ਵਿੱਚ ਬੁੱਢਾ ਨਾਲੇ ਵਿੱਚ ਫੈਲੇ ਪ੍ਰਦੂਸ਼ਣ ਦੇ ਵਿਰੋਧ ਵਿੱਚ ਲੁਧਿਆਣਾ ਵੱਲ ਮਾਰਚ ਕੀਤਾ ਜਾ ਰਿਹਾ ਹੈ। ਲੁਧਿਆਣਾ ਦਾ ਪੂਰਾ ਇਲਾਕਾ ਪੁਲਿਸ ਛਾਉਣੀ ਵਿੱਚ ਤਬਦੀਲ ਹੋ ਗਿਆ ਹੈ। ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਇਸ ਦੌਰਾਨ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਕਾਰ ਜ਼ਬਰਦਸਤ ਝੜਪ ਹੋ ਗਈ। ਬੁੱਢੇ ਨਾਲੇ ਨੂੰ ਬੰਨ੍ਹ ਮਾਰਨ ਲਈ ਪਹੁੰਚੇ MP ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ ਹੈ।

ਬੁੱਢੇ ਦਰਿਆ ਦੇ ਮਸਲੇ ਸਬੰਧੀ ਲੁਧਿਆਣਾ ਪਹੁੰਚੀ ਸੋਨੀਆ ਮਾਨ ਨੂੰ ਵੀ ਪੁਲਿਸ ਨੇ ਹਿਰਾਸਤ ‘ਚ ਲੈ ਲਿਆ ਹੈ। ਇਸ ਦੇ ਨਾਲ ਹੀ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੂੰ ਅੱਜ ਉਨ੍ਹਾਂ ਦੀ ਫਤਿਹਗੜ੍ਹ ਸਾਹਿਬ ਸਥਿਤ ਰਿਹਾਇਸ਼ ’ਤੇ ਪੁਲਿਸ ਵਲੋਂ ਘਰ ਵਿਚ ਹੀ ਨਜ਼ਰਬੰਦ ਕਰ ਲਿਆ ਗਿਆ ਹੈ ਕਿਉਂਕਿ ਸਿਮਰਨਜੀਤ ਸਿੰਘ ਮਾਨ ਨੇ ਲੁਧਿਆਣਾ ਦੇ ਬੁੱਢੇ ਨਾਲੇ ਨੂੰ ਬੰਦ ਕਰਾਉਣ ਦੇ ਮਨੋਰਥ ਨਾਲ ਲੱਖਾ ਸਿਧਾਣਾ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਵਿਚ ਸ਼ਾਮਿਲ ਹੋਣਾ ਸੀ।

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਲੱਖਾ ਸਿਧਾਣਾ ਨੇ ਬੁੱਢਾ ਨਾਲਾ ਬੰਦ ਕਰਵਾਉਣ ਲਈ ਅੰਦੋਲਨ ਕਰਨ ਦਾ ਐਲਾਨ ਕੀਤਾ ਸੀ। ਇਸ ਦੇ ਨਾਲ ਹੀ ਸੁੱਕੀ ਸਨਅਤ ਨਾਲ ਜੁੜੇ ਲੋਕਾਂ ਨੇ ਵੀ ਵਿਰੋਧ ਕਰਨ ਦੀ ਗੱਲ ਕਹੀ ਸੀ। ਜਿਸ ‘ਤੇ ਅੱਜ ਲੱਖਾ ਸਿਧਾਣਾ ਅਤੇ ਉਸਦੇ ਕਈ ਸਾਥੀ ਬੁੱਢਾ ਨਾਲਾ ਬੰਦ ਕਰਵਾਉਣ ਲਈ ਪਹੁੰਚ ਰਹੇ ਸਨ। ਪਰ ਇਸ ਤੋਂ ਪਹਿਲਾ ਹੀ ਪੁਲਿਸ ਨੇ ਲੱਖਾ ਸਿਧਾਣਾ ਨੂੰ ਨਜ਼ਰਬੰਦ ਕਰ ਲਿਆ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement