ਕਿਹਾ : ਪੰਜਾਬ ਨੂੰ ਦਿੱਤਾ ਜਾਵੇ 50 ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ
ਨਵੀਂ ਦਿੱਲੀ : ਲੋਕ ਸਭਾ ਵਿਚ ਬੋਲਦੇ ਹੋਏ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਹੜ੍ਹਾਂ ਨੇ ਪੰਜਾਬ ਨੂੰ ਬਹੁਤ ਪਿਛੇ ਲਿਆ ਕੇ ਖੜ੍ਹਾ ਕਰ ਦਿੱਤਾ ਹੈ ਤੇ ਖ਼ੇਤਾਂ ਵਿਚ ਖੜ੍ਹੀਆਂ ਫ਼ਸਲਾਂ ਖ਼ਰਾਬ ਹੋ ਗਈਆਂ। ਪਰ ਹੁਣ ਦੋ ਮਹੀਨਿਆਂ ਬਾਅਦ ਵੀ ਪੰਜਾਬ ਦੇ ਕਿਸਾਨਾਂ ਨੂੰ ਪੈਰਾਂ ਸਿਰ ਕਰਨ ਲਈ ਕੇਂਦਰ ਸਰਕਾਰ ਵੱਲੋਂ 1 ਰੁਪਇਆ ਨਹੀਂ ਦਿੱਤਾ। ਇਸ ਮੁਸ਼ਕਿਲ ਦੀ ਘੜੀ ਵਿਚ ਜਿਹੜੇ ਸੂਬੇ ਪੰਜਾਬ ਤੋਂ ਪਾਣੀ ਦੀ ਮੰਗ ਕਰਦੇ ਹਰਿਆਣਾ ਅਤੇ ਰਾਜਸਥਾਨ ਉਨ੍ਹਾਂ ਵੱਲੋਂ ਵੀ ਪੰਜਾਬ ਦਾ ਸਾਥ ਨਹੀਂ ਦਿੱਤਾ ਗਿਆ।
ਉਨ੍ਹਾਂ ਕੇਂਦਰ ਸਰਕਾਰ ਤੋਂ ਰਾਹਤ ਪੈਕੇਜ ਦੀ ਮੰਗ ਕੀਤੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਘੱਟੋ ਘੱਟ ਪੰਜਾਹ ਹਜ਼ਾਰ ਕਰੋੜ ਰੁਪਏ ਦਾ ਰਾਹਤ ਫ਼ੰਡ ਦਿੱਤਾ ਜਾਵੇ । ਉਨ੍ਹਾਂ ਅੱਗੇ ਕਿਹਾ ਕਿ ਇਸ ਮੁਸੀਬਤ ਵਿਚ ਭਾਰਤ ਸਰਕਾਰ ਵਲੋਂ ਇਕ ਵੀ ਪੈਸਾ ਨਹੀਂ ਆਇਆ ਹੈ ਤੇ ਪ੍ਰਭਾਵਿਤ ਜ਼ਿਲ੍ਹਿਆਂ ਨੂੰ ਅੱਜ ਦੋ ਮਹੀਨੇ ਬਾਅਦ ਵਿਚ ਕੋਈ ਰਾਹਤ ਫ਼ੰਡ ਨਹੀਂ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹੜ੍ਹਾਂ ਕਾਰਨ ਪੰਜ ਲੱਖ ਹੈਕਟੇੱਰ ਜ਼ਮੀਨ ਖ਼ਰਾਬ ਹੋ ਗਈ ਤੇ 2500 ਤੋਂ ਵੱਧ ਦੇ ਪਿੰਡ ਤਬਾਹ ਹੋ ਗਏ।
