ਜਾਂਚ ਅਨੁਸਾਰ ਪਾਕਿਸਤਾਨੀ ਗੈਂਗਸਟਰ ਜ਼ਹਿਜਾਦ ਭੱਟੀ ਦੇ ਸੰਪਰਕ ਸੀ ਮੁਲਜ਼ਮ
ਬਠਿੰਡਾ : ਗੁਰਦਾਸਪੁਰ ਗ੍ਰਨੇਡ ਹਮਲੇ ਦੇ ਮਾਮਲੇ ’ਚ ਬਠਿੰਡਾ ਕਾਊਂਟਰ ਇੰਟੈਲੀਜੈਂਸ ਨੇ ਗੁਰਦਾਸਪੁਰ ਪੁਲਿਸ ਦੇ ਸਹਿਯੋਗ ਨਾਲ ਮੁੱਲ ਮੁਲਜ਼ਮ ਮੋਹਨ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਟਵੀਟ ਕਰਕੇ ਦਿੱਤੀ ਗਈ। ਮੁਲਜ਼ਮ ਦੀ ਪਛਾਣ ਮੋਹਨ ਸਿੰਘ ਵਜੋਂ ਹੋਈ ਹੈ, ਜੋ ਕਿ ਰਾਮੂਵਾਲ ਥਾਣਾ ਭਗਤਾ ਭਾਈਕਾ, ਜ਼ਿਲ੍ਹਾ ਬਠਿੰਡਾ ਦਾ ਰਹਿਣ ਵਾਲਾ ਹੈ। ਗੁਰਦਾਸਪੁਰ ਗ੍ਰਨੇਡ ਹਮਲੇ ਦੇ ਮਾਮਲੇ ’ਚ ਹੁਣ ਤੱਕ 5 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ।
ਪੁਲਿਸ ਵੱਲੋਂ ਕੀਤੀ ਗਈ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਕਿ ਮੋਹਨ ਸਿੰਘ ਆਈ.ਐਸ.ਆਈ. ਗੈਂਗਸਟਰ ਸ਼ਹਿਜ਼ਾਦ ਭੱਟੀ ਦੇ ਸੰਪਰਕ ਵਿਚ ਸੀ ਅਤੇ ਉਸ ਨੇ ਸ਼ਹਿਜ਼ਾਦ ਭੱਟੀ ਦੇ ਹੁਕਮਾਂ ’ਤੇ ਹੀ ਪੰਜਾਬ ਵਿਹ ਦਹਿਸ਼ਤ ਫ਼ੈਲਾਉਣ ਦੇ ਉਦੇਸ਼ ਨਾਲ ਹਮਲਾ ਕਰਨ ਲਈ ਕੰਮ ਕੀਤਾ ਸੀ। ਉਧਰ ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਸਰਗਰਮੀ ਨਾਲ ਕੰਮ ਕਰ ਰਹੀ ਹੈ।
