ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਜਾਰੀ ਕੀਤਾ ਗਿਆ ਹੈ ਨੋਟਿਸ
ਨੰਗਲ : ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ 17.62 ਲੱਖ ਰੁਪਏ ਦਾ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੁਆਰਾ ਜਾਰੀ ਕੀਤਾ ਗਿਆ ਸੀ । ਆਰੋਪ ਹੈ ਕਿ ਰਵਨੀਤ ਸਿੰਘ ਬਿੱਟੂ ਨੰਗਲ ਟਾਊਨਸ਼ਿਪ ਕਲੋਨੀ ਵਿਚ ਉਨ੍ਹਾਂ ਨੂੰ ਅਲਾਟ ਕੀਤੇ ਗਏ ਦੋ ਬੀ.ਬੀ.ਐਮ.ਬੀ. ਘਰਾਂ 'ਤੇ ਬਿਨਾਂ ਕਿਸੇ ਜਾਇਜ਼ ਇਜਾਜ਼ਤ ਦੇ ਕਬਜ਼ਾ ਕਰ ਰਹੇ ਹਨ।
ਇਹ ਘਰ ਬਿੱਟੂ ਨੂੰ ਕਾਂਗਰਸ ਦੇ ਸੰਸਦ ਮੈਂਬਰ (ਆਨੰਦਪੁਰ ਸਾਹਿਬ, 2009-14) ਦੇ ਕਾਰਜਕਾਲ ਦੌਰਾਨ ਅਲਾਟ ਕੀਤੇ ਗਏ ਸਨ । ਮਹੱਤਵਪੂਰਨ ਗੱਲ ਇਹ ਹੈ ਕਿ ਇਨ੍ਹਾਂ ਵਿਚੋਂ ਇਕ ਘਰ (48-I) ਅਜੇ ਵੀ ਕਾਂਗਰਸ ਦਫ਼ਤਰ ਵਜੋਂ ਵਰਤਿਆ ਜਾ ਰਿਹਾ ਹੈ। ਜ਼ਿਕਰਯੋਗ ਹੈ ਕਿ ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ ਮੰਤਰੀ ਬਿੱਟੂ ਜਵਾਬ ਦੇਣ ਵਿਚ ਅਸਫ਼ਲ ਰਹੇ। ਇਸ ਤੋਂ ਬਾਅਦ ਮੈਨੇਜਮੈਂਟ ਨੇ ਉਨ੍ਹਾਂ ਤੋਂ ਕਿਰਾਇਆ ਵਸੂਲਣਾ ਸ਼ੁਰੂ ਕਰ ਦਿੱਤਾ। ਬੋਰਡ ਨੇ ਹੁਣ ਇਸ ਦੇ ਲਈ ਰਿਕਵਰੀ ਨੋਟਿਸ ਜਾਰੀ ਕੀਤਾ ਗਿਆ ਹੈ।
